ਸ਼ਿਮਲਾ: ਅੰਮ੍ਰਿਤਸਰ ਨਾਲ ਸਬੰਧਤ ਚਾਰ ਤਸਕਰ 169 ਗ੍ਰਾਮ ਹੈਰੋਇਨ ਸਮੇਤ ਕਾਬੂ
ਸ਼ਿਮਲਾ, 5 ਜੁਲਾਈ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰਦਿਆਂ ਸ਼ਿਮਲਾ ਪੁਲੀਸ ਨੇ 4 ਵਿਅਕਤੀਆਂ ਨੂੰ 169 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਹੈਰੋਈਨ ਦੀ ਕੀਮਤ 25-30 ਲੱਖ ਰੁਪਏ ਹੈ ਅਤੇ ਕਾਬੂ ਕੀਤੇ ਵਿਅਕਤੀਆਂ...
Advertisement
ਸ਼ਿਮਲਾ, 5 ਜੁਲਾਈ
ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰਦਿਆਂ ਸ਼ਿਮਲਾ ਪੁਲੀਸ ਨੇ 4 ਵਿਅਕਤੀਆਂ ਨੂੰ 169 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਹੈਰੋਈਨ ਦੀ ਕੀਮਤ 25-30 ਲੱਖ ਰੁਪਏ ਹੈ ਅਤੇ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਮਲਾ ਦੇ ਐਸਪੀ ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਇਹ ਨਸ਼ਾ(ਹੈਰੋਇਨ) ਅੰਤਰਰਾਜੀ ਨਸ਼ਾ ਤਸਕਰਾਂ ਦੇ ਗਿਰੋਹ ਤੋਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਰਾਹੁਲ, ਅਨੀਲ, ਦੀਪਕ ਅਤੇ ਕਰਨ ਵਜੋ ਹੋਈ ਹੈ, ਸਾਰੇ ਹੀ ਅੰਮ੍ਰਿਤਸਰ (ਪੰਜਾਬ) ਦੇ ਵਸਨੀਕ ਹਨ। ਗਾਂਧੀ ਨੇ ਕਿਹਾ ਕਿ ਪਿਛਲੇ 15 ਮਹੀਨਿਆਂ 600 ਕੇਸ ਦਰਜ ਕੀਤੇ ਗਏ ਹਨ, ਜਿਸ ਦੌਰਾਨ ਕਰੀਬ 1000 ਤਸਕਰਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਏਐੱਨਆਈ
Advertisement
Advertisement
×