DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Municipal Elections: ਧੱਕੇਸ਼ਾਹੀ ਕਰਨ ਵਾਲੇ ਅਫ਼ਸਰਾਂ ਤੋਂ ਹਿਸਾਬ ਲਵਾਂਗੇ: Majithia

 ‘ਆਪ’ ਸੁਪਰੀਮੋ ਦੇ ਹੈਲੀਕਾਟਰ ਦੇ ਝੂਟਿਆਂ ’ਤੇ ਚੁੱਕੇ ਸਵਾਲ

  • fb
  • twitter
  • whatsapp
  • whatsapp
featured-img featured-img
ਮਜੀਠਾ ਵਿਖੇ ਚੋਣ ਪ੍ਰਚਾਰ ਦੌਰਾਨ ਬਿਕਰਮ ਸਿੰਘ ਮਜੀਠੀਆ।
Advertisement

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਲੋਕਾਂ ਨਾਲ ਧੱਕੇਸ਼ਾਹੀਆ ਕਰਨ ਵਾਲੇ ਅਫ਼ਸਰਾਂ ਤੋਂ ਵਕਤ ਆਉਣ ’ਤੇ ਹਿਸਾਬ ਲਵਾਂਗੇ। ਇੱਥੇ ਨਗਰ ਕੌਂਸਲ ਚੋਣਾਂ ਸਬੰਧੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਬੌਖਲਾਹਟ ਵਿੱਚ ਆ ਕੇ ਲੋਕਾਂ ਨੂੰ ਤੰਗ ਕਰਨ ’ਤੇ ਉਤਰ ਆਈ ਹੈ। ਸ੍ਰੀ ਮਜੀਠੀਆ ਨੇ ਕਿਹਾ ਮੁੱਖ ਮੰਤਰੀ ਉਨ੍ਹਾਂ ਨੂੰ ਕਹਿ ਰਹੇ ਹਨ ਕਿ ਉਨ੍ਹਾਂ (ਮਜੀਠੀਆ) ਕੋਲ ਕੀ ਹੈਸੀਅਤ ਹੈ ਪਰ ਮੁੱਖ ਮੰਤਰੀ ਇਹ ਦੱਸਣ ਕਿ ਅਰਵਿੰਦ ਕੇਜਰੀਵਾਲ ਕੋਲ ਕੀ ਹੈਸੀਅਤ ਅਤੇ ਅਹੁਦਾ ਹੈ, ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਹੈਲੀਕਾਪਟਰ ਵਿੱਚ ਝੂਟੇ ਦਿੱਤੇ ਜਾ ਰਹੇ ਹਨ। ਨਗਰ ਕੌਂਸਲ ਚੋਣਾਂ ਵਿੱਚ ਬਿਨਾਂ ਕਿਸੇ ਕਾਰਨ ਸ਼੍ੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।

ਸਰਕਾਰ ਦੀ ਇੰਨੀ ਧੱਕੇਸਾਹੀ ਦੇ ਬਾਵਜੂਦ ਅਕਾਲੀ ਦਲ ਦੇ ਵਰਕਰਾਂ ਦੇ ਹੌਸਲੇ ਬੁਲੰਦ ਹਨ। ‘ਆਪ’ ਦੀ ਧੱਕੇਸ਼ਾਹੀ ਦਾ ਜਵਾਬ ਸ਼ਹਿਰ ਦੇ ਲੋਕ ਵੋਟਾਂ ਸਮੇਂ ਦੇਣਗੇ। ਇਸ ਮੌਕੇ ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਬਾਬਾ ਹਰਭਿੰਦਰ ਸਿੰਘ, ਦਿਲਬਾਗ ਸਿੰਘ ਗਿੱਲ, ਸਲਵੰਤ ਸਿੰਘ ਸੇਠ, ਤਰੁਨ ਕੁਮਾਰ ਅਬਰੋਲ, ਪ੍ਰਿੰਸ ਨਈਅਰ, ਅਜੈ ਕੁਮਾਰ ਚੋਪੜਾ ਆਦਿ ਹਾਜ਼ਰ ਸਨ।

Advertisement

Advertisement

ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ

ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਪੁਲੀਸ ਅਧਿਕਾਰੀਆਂ ਵੱਲੋਂ ਕਥਿਤ ਬਦਸਲੂਕੀ ਕਰਨ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਅਧਿਕਾਰੀ ਦਾ ਤੁਰੰਤ ਤਬਾਦਲਾ ਕਰਨ ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਇਹ ਸ਼ਿਕਾਇਤ ਪਾਰਟੀ ਦੇ ਬੁਲਾਰੇ ਅਰਸ਼ਦੀਪ ਕਲੇਰ ਨੇ ਕੀਤੀ ਹੈ।

Advertisement
×