ਰਾਜੋਆਣਾ ਦੇ ਭਰਾ ਦੇ ਦੇਹਾਂਤ ’ਤੇ ਸ਼੍ਰੋਮਣੀ ਕਮੇਟੀ ਨੇ ਦੁੱਖ ਪ੍ਰਗਟਾਇਆ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 9 ਨਵੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿੱਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ...
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਨਵੰਬਰ
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿੱਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਦਾ ਸਿੱਖ ਪੰਥ ਅੰਦਰ ਵੱਡਾ ਸਤਿਕਾਰ ਹੈ ਅਤੇ ਉਨ੍ਹਾਂ ਦੇ ਵੱਡੇ ਭਰਾ ਕੁਲਵੰਤ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੌਮੀ ਸੰਘਰਸ਼ ਨੂੰ ਸਮਰਪਿਤ ਇਸ ਪਰਿਵਾਰ ਦੇ ਜੀਅ ਦਾ ਤੁਰ ਜਾਣਾ ਪੰਥ ਲਈ ਵੀ ਦੁਖਦਾਈ ਹੈ। ਉਨ੍ਹਾਂ ਭਾਈ ਰਾਜੋਆਣਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।
Advertisement