ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਮੁੜ ਵਧਾਈ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 1 ਮਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ 31 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮੁੱਖ ਗੁਰਦੁਆਰਾ ਚੋਣ ਕਮਿਸ਼ਨ ਦੇ ਦਫ਼ਤਰ ਨੇ ਇਸ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ...
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 1 ਮਈ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ 31 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮੁੱਖ ਗੁਰਦੁਆਰਾ ਚੋਣ ਕਮਿਸ਼ਨ ਦੇ ਦਫ਼ਤਰ ਨੇ ਇਸ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਭੇਜ ਦਿੱਤਾ ਹੈ। ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਪਿਛਲੇ ਸਾਲ 21 ਅਕਤੂਬਰ ਨੂੰ ਸ਼ੁਰੂ ਹੋਈ ਸੀ। ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹਲਕੇ ਵਿੱਚ ਮੱਠੇ ਹੁੰਗਾਰੇ ਕਾਰਨ 15 ਨਵੰਬਰ ਤੋਂ 29 ਫਰਵਰੀ ਤੱਕ ਵਧਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇਸ ਤਰੀਕ ਨੂੰ 30 ਅਪਰੈਲ ਤੱਕ ਵਧਾ ਦਿੱਤਾ ਗਿਆ ਸੀ। ਉਨ੍ਹਾਂ ਨੇ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇ, ਤਾਂ ਜੋ ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ।

Advertisement