ਸ਼੍ਰੋਮਣੀ ਕਮੇਟੀ ਵੱਲੋਂ ਬੇਅਦਬੀ ਘਟਨਾ ਦੇ ਗਵਾਹ ਦਾ ਸਨਮਾਨ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 11 ਦਸੰਬਰ ਜ਼ਿਲ੍ਹਾ ਮੋਗਾ ਦੇ ਪਿੰਡ ਮੱਲਕੇ ਵਿੱਚ ਨਵੰਬਰ 2015 ’ਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮੁੱਖ ਗਵਾਹ ਗੁਰਸੇਵਕ ਸਿੰਘ ਫ਼ੌਜੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ।...
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 11 ਦਸੰਬਰ
Advertisement
ਜ਼ਿਲ੍ਹਾ ਮੋਗਾ ਦੇ ਪਿੰਡ ਮੱਲਕੇ ਵਿੱਚ ਨਵੰਬਰ 2015 ’ਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮੁੱਖ ਗਵਾਹ ਗੁਰਸੇਵਕ ਸਿੰਘ ਫ਼ੌਜੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ। ਉਹ ਉਸ ਬੇਅਦਬੀ ਮਾਮਲੇ ਦਾ ਮੁੱਖ ਗਵਾਹ ਸੀ, ਜਿਸ ਦੀ ਗਵਾਹੀ ’ਤੇ ਡੇਰਾ ਪ੍ਰੇਮੀਆਂ ਨੂੰ ਸਜ਼ਾਵਾਂ ਹੋਈਆਂ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 2015 ਵਿਚ ਪਿੰਡ ਮੱਲਕੇ ’ਚ ਵਾਪਰੀ ਘਟਨਾ ਦੇ ਮੁੱਖ ਗਵਾਹ ਗੁਰਸੇਵਕ ਸਿੰਘ ਫ਼ੌਜੀ ਨੇ ਆਪਣੀ ਜ਼ਿੰਮੇਵਾਰੀ ਪੂਰੀ ਦ੍ਰਿੜ੍ਹਤਾ ਨਾਲ ਨਿਭਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਡੇਰਾ ਪ੍ਰੇਮੀਆਂ ਵੱਲੋਂ ਉਸ ਨੂੰ ਗਵਾਹੀ ਤੋਂ ਮੁਕਰਾਉਣ ਲਈ ਕਈ ਤਰ੍ਹਾਂ ਦੀਆਂ ਚਾਲਾਂ ਚੱਲੀਆਂ ਗਈਆਂ। ਉਸ ਨੂੰ 15 ਲੱਖ ਰੁਪਏ ਦਾ ਲਾਲਚ ਦੇ ਕੇ ਗਵਾਹੀ ਨਾ ਦੇਣ ਲਈ ਕਿਹਾ ਗਿਆ ਪਰ ਇਸ ਵਿਅਕਤੀ ਨੇ ਗੁਰੂ ਸਾਹਿਬ ਦੇ ਅਦਬ ਸਤਿਕਾਰ ਲਈ ਪੈਸਿਆਂ ਦੀ ਪਰਵਾਹ ਨਹੀਂ ਕੀਤੀ।
Advertisement
