ਕਰਨਾਲ ’ਚ ਧਰਨਾਕਾਰੀ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਨੇ ਲੰਗਰ ਦੀ ਸੇਵਾ ਸ਼ੁਰੂ ਕੀਤੀ

ਕਰਨਾਲ ’ਚ ਧਰਨਾਕਾਰੀ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਨੇ ਲੰਗਰ ਦੀ ਸੇਵਾ ਸ਼ੁਰੂ ਕੀਤੀ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 8 ਸਤੰਬਰ

ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਮੋਰਚੇ ਵੱਲੋਂ ਦਿੱਲੀ ਤੋਂ ਬਾਅਦ ਹੁਣ ਕਰਨਾਲ ਵਿਚ ਲਾਏ ਗਏ ਮੋਰਚੇ ਵਿਖੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਦੀ ਸੇਵਾ ਮੁਹੱਈਆ ਕੀਤੀ ਜਾਵੇਗੀ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਵਰਗਾਂ ਦੇ ਲੋਕਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਕਰਨਾਲ ਵਿੱਚ ਲੱਗੇ ਕਿਸਾਨ ਧਰਨੇ ਵਿਚ ਲੰਗਰ ਲਾਉਣ ਵਾਸਤੇ ਅਪੀਲ ਕੀਤੀ ਗਈ ਹੈ, ਜਿਸ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਨੇ ਕਰਨਾਲ ਵਿਖੇ ਕਿਸਾਨਾਂ ਵਾਸਤੇ ਲੰਗਰ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਇਸ ਲੰਗਰ ਦੌਰਾਨ ਜਿੱਥੇ ਕਿਸਾਨਾਂ ਵਾਸਤੇ ਪ੍ਰਸ਼ਾਦੇ ਦਾ ਪ੍ਰਬੰਧ ਕੀਤਾ ਗਿਆ ਉਥੇ ਪਾਣੀ ਅਤੇ ਚਾਹ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਹਰਿਆਣਾ ਅਤੇ ਪੰਜਾਬ ਦੇ ਨੇੜਲੇ ਗੁਰਦੁਆਰਿਆਂ ਦਾ ਪ੍ਰਬੰਧਕੀ ਅਮਲਾ ਇਸ ਸੇਵਾ ਲਈ ਉੱਥੇ ਪੁੱਜ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All