DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜ਼ੀਫੇ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2025-26 ਲਈ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2025-26 ਲਈ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਜ਼ੀਫਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਸੌਂਪੇ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਕਾਰਜਸ਼ੀਲ ਰਹੀ ਹੈ। ਜਿੱਥੇ ਦੇਸ਼ ਭਰ ਅੰਦਰ ਗੁਰਮਤਿ ਸਮਾਗਮਾਂ ਰਾਹੀਂ ਸਿੱਖੀ ਪ੍ਰਚਾਰ ਕੀਤਾ ਜਾਂਦਾ ਹੈ, ਉੱਥੇ ਹੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਲਈ ਵਜ਼ੀਫਾ ਰਾਸ਼ੀ ਦੀ ਯੋਜਨਾ ਵੀ ਚਲਾਈ ਜਾ ਰਹੀ ਹੈ।
ਇਸ ਤਹਿਤ ਹਰ ਸਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਫੀਸਾਂ ਲਈ ਕਰੋੜਾਂ ਰੁਪਏ ਵਜੀਫੇ ਵਜੋਂ ਦਿੱਤੇ ਜਾਂਦੇ ਹਨ। ਇਸ ਵਾਰ 3743 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਧਾਰਮਿਕ ਪ੍ਰੀਖਿਆ ਰਾਹੀਂ ਵੀ ਵਿਸ਼ੇਸ਼ ਤੌਰ ’ਤੇ ਵਜ਼ੀਫੇ ਦਿੱਤੇ ਜਾਂਦੇ ਹਨ। ਉਨ੍ਹਾਂ ਵਜ਼ੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਗੁਰਸਿੱਖੀ ਜੀਵਨ ਵਿਚ ਪ੍ਰਪੱਕ ਰਹਿਣ ਲਈ ਪ੍ਰੇਰਣਾ ਕੀਤੀ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਨੌਜੁਆਨ ਲਾਭ ਲੈ ਸਕਣ।
Advertisement
Advertisement
×