DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

'ਗੁਰੂ ਕੀ ਗੋਲਕ' ਦੀ ਮਾਇਆ ਪਰਿਵਾਰਵਾਦ 'ਤੇ ਖ਼ਰਚਣਾ ਬੰਦ ਕਰੇ ਸ਼੍ਰੋਮਣੀ ਕਮੇਟੀ: ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਅੱਜ ਉਹ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਣ ਲਈ ਲਾਮਬੰਦੀ ਕਰ ਰਹੇ ਹਨ, ਜੋ ਖ਼ੁਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਹਨ। ਉਨ੍ਹਾਂ ਮੰਗ ਕੀਤੀ...

  • fb
  • twitter
  • whatsapp
  • whatsapp
featured-img featured-img
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ। ਫੋਟੋ; ਲਾਂਬਾ
Advertisement

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਅੱਜ ਉਹ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਣ ਲਈ ਲਾਮਬੰਦੀ ਕਰ ਰਹੇ ਹਨ, ਜੋ ਖ਼ੁਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਹਨ। ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿੱਚ 2 ਦਸੰਬਰ ਦੇ ਹੁਕਮਨਾਮਿਆਂ ਤੋਂ ਭਗੌੜੇ ਲੋਕਾਂ ਖ਼ਿਲਾਫ਼ ਮਤਾ ਲਿਆਂਦਾ ਜਾਣਾ ਚਾਹੀਦਾ ਹੈ।

ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੀ ਇੱਕ ਅਹਿਮ ਮੀਟਿੰਗ ਪਾਰਟੀ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਦੋ ਸਾਬਕਾ ਪ੍ਰਧਾਨ—ਬੀਬੀ ਜਗੀਰ ਕੌਰ ਅਤੇ ਗੋਬਿੰਦ ਸਿੰਘ ਲੌਂਗੋਵਾਲ, ਐਗਜ਼ੈਕਟਿਵ ਮੈਂਬਰ ਮਿੱਠੂ ਸਿੰਘ ਕਾਹਨਕੇ ਸਮੇਤ ਸੀਨੀਅਰ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਸਨ।

Advertisement

ਸੁਖਬੀਰ ਬਾਦਲ ਖ਼ਿਲਾਫ਼ ਮਤੇ ਅਤੇ ਬਾਈਕਾਟ ਦੀ ਮੰਗਸ਼੍ਰੋਮਣੀ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੇ ਮੁੱਦੇ 'ਤੇ ਮੀਟਿੰਗ ਤੋਂ ਬਾਅਦ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜਨਰਲ ਇਜਲਾਸ ਵਿੱਚ 2 ਦਸੰਬਰ ਦੇ ਹੁਕਮਨਾਮਿਆਂ ਤੋਂ ਮੁਕਰਨ ਵਾਲੇ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਵੀ ਮਤਾ ਲਿਆਂਦਾ ਜਾਵੇ ਅਤੇ ਉਨ੍ਹਾਂ ਦਾ ਮੁਕੰਮਲ ਸਮਾਜਿਕ ਬਾਈਕਾਟ ਕੀਤਾ ਜਾਵੇ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਸਵਾਲ ਕੀਤਾ ਕਿ 2 ਦਸੰਬਰ ਦੇ ਹੁਕਮਨਾਮਿਆਂ ਨੂੰ ਲਾਗੂ ਕਰਵਾਉਣ ਲਈ ਉਦੋਂ ਜਨਰਲ ਇਜਲਾਸ ਕਿਉਂ ਨਹੀਂ ਸੱਦਿਆ ਗਿਆ? ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਇਸ ਲਈ ਹੋਇਆ ਕਿਉਂਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਖ਼ੁਦ ਵੀ ਉਨ੍ਹਾਂ ਹੁਕਮਨਾਮਿਆਂ ਤੋਂ ਭਗੌੜਾ ਹੈ, ਜਿਸ ਨੇ 2 ਦਸੰਬਰ ਨੂੰ ਭਰਤੀ ਕਮੇਟੀ ਦੀ ਅਗਵਾਈ ਕਰਨ ਦੇ ਆਦੇਸ਼ ਨਹੀਂ ਮੰਨੇ ਸਨ।

Advertisement

ਗੁਰੂ ਕੀ ਗੋਲਕ ਦੀ ਮਾਇਆ ਅਤੇ ਫਲੈਕਸ ਬੋਰਡਾਂ ਦਾ ਵਿਵਾਦਗਿਆਨੀ ਹਰਪ੍ਰੀਤ ਸਿੰਘ ਨੇ ਇਤਿਹਾਸਕ ਗੁਰਦੁਆਰਿਆਂ ਵਿੱਚ ਮੁੱਖ ਮੰਤਰੀ ਖ਼ਿਲਾਫ਼ ਲਾਏ ਜਾ ਰਹੇ ਫਲੈਕਸ ਬੋਰਡਾਂ ਦਾ ਮਸਲਾ ਉਠਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇੱਕ ਪਰਿਵਾਰ ਦੀ ਸਿਆਸਤ ਚਮਕਾਉਣ ਲਈ ਗੁਰੂ ਕੀ ਗੋਲਕ ਦੀ ਮਾਇਆ ਖ਼ਰਚ ਕੇ ਪਿੰਡਾਂ ਵਿੱਚ ਧੜੇਬੰਦੀ ਨਹੀਂ ਖੜ੍ਹੀ ਕਰਨੀ ਚਾਹੀਦੀ, ਕਿਉਂਕਿ ਇਸ ਨਾਲ ਟਕਰਾਅ ਹੋਣ ਦੀਆਂ ਸੰਭਾਵਨਾਵਾਂ ਬਣ ਰਹੀਆਂ ਹਨ। ਉਨ੍ਹਾਂ ਯਾਦ ਦਿਵਾਇਆ ਕਿ ਡੇਰਾ ਸਿਰਸਾ ਦੇ ਮੁਖੀ ਦੀ ਮੁਆਫ਼ੀ ਵਾਸਤੇ ਵੀ ਕਮੇਟੀ ਨੇ ਇਸੇ ਤਰ੍ਹਾਂ ਜਲਦਬਾਜ਼ੀ ਵਿੱਚ ਗੁਰੂ ਕੀ ਗੋਲਕ ਦੇ 92 ਲੱਖ ਰੁਪਏ ਅਜਾਈਂ ਖ਼ਰਚ ਦਿੱਤੇ ਸਨ, ਜੋ ਬਾਅਦ ਵਿੱਚ ਵਾਪਸ ਜਮ੍ਹਾਂ ਕਰਾਉਣੇ ਪਏ ਸਨ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਆਦੇਸ਼ ਜਾਰੀ ਕਰਕੇ ਇਸ 'ਤੇ ਤੁਰੰਤ ਰੋਕ ਲਗਾਉਣ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਆਈ.ਟੀ. (IT) ਵਿੰਗ ਅੱਜ ਜਥੇਦਾਰ ਨੂੰ ਟਰੋਲ ਕਰ ਰਿਹਾ ਹੈ, ਪਰ ਇਸ ਦੀ ਸ਼ੁਰੂਆਤ ਅਕਾਲੀ ਦਲ ਬਾਦਲ ਨੇ ਹੀ ਕੀਤੀ ਸੀ। ਜੇਕਰ ਉਸ ਵੇਲੇ ਕਿਰਦਾਰਕੁਸ਼ੀ ਕਰਨ ਵਾਲਿਆਂ ਨੂੰ ਰੋਕਿਆ ਹੁੰਦਾ, ਤਾਂ ਅੱਜ ਭਗਵੰਤ ਸਿੰਘ ਮਾਨ ਜਾਂ ਉਨ੍ਹਾਂ ਦੀ ਪਾਰਟੀ ਦੀ ਇਹ ਜੁਰਅਤ ਨਹੀਂ ਪੈਣੀ ਸੀ। ਉਨ੍ਹਾਂ ਕਿਹਾ ਕਿ ਦੋਹਾਂ ਧਿਰਾਂ ਨੂੰ ਆਪਣੇ ਸਿਆਸੀ ਫ਼ਾਇਦੇ ਲਈ ਮੀਰੀ-ਪੀਰੀ ਦੇ ਤਖ਼ਤ ਨੂੰ ਇਸ ਸਿਆਸਤ ਵਿੱਚ ਨਹੀਂ ਲਿਆਉਣਾ ਚਾਹੀਦਾ।

ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਨੂੰ ਸਵਾਲਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ਆ ਰਹੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਘੇਰਦਿਆਂ ਸਵਾਲ ਕੀਤਾ ਕਿ ਚੋਣਾਂ ਤੋਂ ਪਹਿਲਾਂ ਇਸੇ ਧਰਤੀ 'ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਖੜ੍ਹੇ ਹੋ ਕੇ ਉਨ੍ਹਾਂ ਕਿਹਾ ਸੀ ਕਿ ਬੇਅਦਬੀਆਂ ਦਾ ਮਸਲਾ 24 ਘੰਟੇ ਵਿੱਚ ਹੱਲ ਕਰ ਦਿਆਂਗੇ, ਅੱਜ ਉਨ੍ਹਾਂ ਦੀ ਉਸ ਗਾਰੰਟੀ ਦਾ ਕੀ ਬਣਿਆ ਅਤੇ ਬੇਅਦਬੀ ਦੇ ਦੋਸ਼ੀ ਕਿੱਥੇ ਹਨ? ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਮੁੱਖ ਮੰਤਰੀ ਖ਼ਿਲਾਫ਼ ਵੀਡੀਓ ਮਾਮਲਾ ਇੰਨਾ ਭਖਿਆ ਹੋਣ ਦੇ ਬਾਵਜੂਦ ਕੇਜਰੀਵਾਲ ਚੁੱਪ ਕਿਉਂ ਹਨ ਅਤੇ ਉਨ੍ਹਾਂ ਨੂੰ ਇਸ ਮਸਲੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਔਰਤਾਂ ਨੂੰ ਦਿੱਤੇ ਜਾਣ ਵਾਲੇ 1,000 ਰੁਪਏ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਨੇ ਇਹ ਰਾਸ਼ੀ ਪਹਿਲੇ ਸਾਲ ਵਿੱਚ ਕਿਉਂ ਨਹੀਂ ਦਿੱਤੀ? ਸਰਕਾਰ ਬਹਾਨੇ ਬਣਾ ਰਹੀ ਹੈ ਕਿ ਪਹਿਲਾਂ ਪੈਸੇ ਨਹੀਂ ਸਨ, ਜਦਕਿ ਹੁਣ ਇਸ ਵਾਸਤੇ ਪੰਜਾਬ ਸਰਕਾਰ ਨੇ 1,500 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਪੰਜਵੇਂ ਸਾਲ ਵਿੱਚ ਦਿੱਤੇ ਜਾ ਰਹੇ ਇਹ ਪੈਸੇ ਚੋਣ ਮੁਹਿੰਮ ਦਾ ਹਿੱਸਾ ਹਨ। ਕੇਜਰੀਵਾਲ ਜਵਾਬ ਦੇਣ ਕਿ ਆਪਣੀ ਚੋਣ ਮੁਹਿੰਮ ਲਈ ਪੰਜਾਬ ਨੂੰ ਕਰਜ਼ਾਈ ਕਿਉਂ ਕੀਤਾ ਜਾ ਰਿਹਾ ਹੈ?

Advertisement
×