ਹੈਦਰਾਬਾਦ ’ਚ ਗੁਰਦੁਆਰੇ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ਵਿਚ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜ਼ਮੀਨ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ ਦਾ ਸਖਤ ਇਤਰਾਜ਼ ਕਰਦਿਆਂ ਇਸ ਕਾਰਵਾਈ ਦੀ ਨਿੰਦਾ ਕੀਤੀ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ਵਿਚ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜ਼ਮੀਨ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ ਦਾ ਸਖਤ ਇਤਰਾਜ਼ ਕਰਦਿਆਂ ਇਸ ਕਾਰਵਾਈ ਦੀ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾਲ ਸਬੰਧਤ ਜਗ੍ਹਾ ’ਤੇ ਇਸ ਤਰ੍ਹਾਂ ਦੀ ਜਬਰੀ ਕਾਰਵਾਈ ਕਰਨੀ ਨਾ ਸਿਰਫ਼ ਦੁਖਦਾਈ ਹੈ, ਸਗੋਂ ਇਹ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਬਰਮਬਾਲਾ ਨੂੰ ਪੁਰਾਣੇ ਸਮੇਂ ਤੋਂ ਮਿਲੀ ਹੋਈ ਜ਼ਮੀਨ ’ਤੇ ਜਬਰਨ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨਾ ਕਾਨੂੰਨ ਅਤੇ ਨਿਆਂ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ। ਗੁਰਦੁਆਰਾ ਸਾਹਿਬ ਨਾਲ ਇਸ ਤਰ੍ਹਾਂ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਗੁਰਦੁਆਰਾ ਸਾਹਿਬਾਨ ਸੰਗਤ ਦੀ ਆਸਥਾ ਅਤੇ ਵਿਸ਼ਵਾਸ ਦਾ ਕੇਂਦਰ ਹਨ। ਪ੍ਰਸ਼ਾਸਕੀ ਕਾਰਵਾਈ ਦੇ ਨਾਂ ’ਤੇ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ’ਤੇ ਹਮਲਾ ਹੈ।

