ਸ਼੍ਰੋਮਣੀ ਕਮੇਟੀ ਵੱਲੋ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸਖ਼ਤ ਇਤਰਾਜ
ਵੱਖ ਵੱਖ ਗੰਭੀਰ ਅਪਰਾਧਾਂ ਵਿੱਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨ ਦੀ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਇਤਰਾਜ਼ ਪ੍ਰਗਟ ਕੀਤਾ...
Advertisement
ਵੱਖ ਵੱਖ ਗੰਭੀਰ ਅਪਰਾਧਾਂ ਵਿੱਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨ ਦੀ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਜਿਹੜਾ ਵਿਅਕਤੀ ਗੰਭੀਰ ਦੋਸ਼ਾਂ ਵਿੱਚ ਸਜ਼ਾ ਕੱਟ ਰਿਹਾ ਹੈ ਅਤੇ ਸਿੱਖ ਧਰਮ ਵਿਰੋਧੀ ਗਤੀਵਿਧੀਆਂ ਦਾ ਵੀ ਦੋਸ਼ੀ ਹੈ, ਉਸ ਉੱਤੇ ਸਰਕਾਰਾਂ ਦੀ ਇਹ ਦਰਿਆਦਿਲੀ ਹੈਰਾਨੀਜਨਕ ਹੀ ਨਹੀਂ ਸਗੋਂ ਲੋਕਤੰਤਰ ਅਤੇ ਇਨਸਾਫ਼ ਪ੍ਰਣਾਲੀ ਦਾ ਵੀ ਮਜ਼ਾਕ ਹੈ।
Advertisement
ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਰਿਆਇਤਾਂ ਦੇਣਾ ਜਿਥੇ ਪੀੜਤ ਲੋਕਾਂ ਨਾਲ ਮਜ਼ਾਕ ਹੈ, ਉਥੇ ਨਿਆਂ ਪ੍ਰਣਾਲੀ ਲਈ ਵੀ ਸਵਾਲ ਹੈ। ਉਨਾਂ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਦੋਸ਼ੀਆਂ ਨੂੰ ਸਿਆਸੀ ਲਾਭ ਲਈ ਰਾਹਤ ਦੇਣ ਦਾ ਇਹ ਰੁਝਾਨ ਜਾਰੀ ਰੱਖਿਆ ਤਾਂ ਲੋਕਾਂ ਦਾ ਇਨਸਾਫ਼ ਪ੍ਰਣਾਲੀ ਤੋਂ ਭਰੋਸਾ ਉੱਠ ਜਾਵੇਗਾ।
Advertisement
Advertisement
×

