DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਦਾ ਸੈਟੇਲਾਈਟ ਚੈਨਲ ਅਜੇ ਉਡੀਕ ਵਿੱਚ

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਣ ਲਈ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਵਿੱਚ ਹੁਣ ਤੱਕ ਕਾਮਯਾਬ ਨਹੀਂ ਹੋ ਸਕੀ ਹੈ। ਸ਼੍ਰੋਮਣੀ ਕਮੇਟੀ ਦੇ ਆਪਣੇ ਚੈਨਲ ਦੀ ਸਥਾਪਤੀ ਦਾ ਮਾਮਲਾ...

  • fb
  • twitter
  • whatsapp
  • whatsapp
featured-img featured-img
ਐੱਸ ਜੀ ਪੀ ਸੀ ਦਫ਼ਤਰ। ਫਾਇਲ ਫੋਟੋ
Advertisement

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਣ ਲਈ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਵਿੱਚ ਹੁਣ ਤੱਕ ਕਾਮਯਾਬ ਨਹੀਂ ਹੋ ਸਕੀ ਹੈ।

ਸ਼੍ਰੋਮਣੀ ਕਮੇਟੀ ਦੇ ਆਪਣੇ ਚੈਨਲ ਦੀ ਸਥਾਪਤੀ ਦਾ ਮਾਮਲਾ ਬੀਤੇ ਕੱਲ੍ਹ ਉਸ ਵੇਲੇ ਮੁੜ ਉੱਭਰਿਆ ਸੀ, ਜਦੋਂ ਇਸ ਮਾਮਲੇ ਨੂੰ ਲੈ ਕੇ ਵਿਧਾਨ ਸਭਾ ਵਿੱਚ ਚਰਚਾ ਹੋਈ। ਇਸ ਮਾਮਲੇ ਵਿੱਚ ਐੱਸ ਜੀ ਪੀ ਸੀ 'ਤੇ ਨਿੱਜੀ ਚੈਨਲ ਤੋਂ ਬਕਾਇਆ ਨਾ ਲੈਣ ਸਬੰਧੀ ਦੋਸ਼ ਲਾਏ ਗਏ ਸਨ, ਜਿਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਖੰਡਣ ਕੀਤਾ ਗਿਆ ਹੈ ਅਤੇ ਅਜਿਹੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਗਿਆ ਹੈ।

Advertisement

ਦੱਸਣਯੋਗ ਹੈ ਕਿ ਕੁਝ ਸਾਲ ਪਹਿਲਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹੁੰਦਿਆਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਚੈਨਲ ਸਥਾਪਤ ਕਰਨ ਦਾ ਆਦੇਸ਼ ਦਿੱਤਾ ਗਿਆ ਸੀ। ਜਥੇਦਾਰ ਵੱਲੋਂ ਐੱਸ ਜੀ ਪੀ ਸੀ ਨੂੰ ਇਸ ਸਬੰਧੀ ਨਿੱਜੀ ਚੈਨਲ ਨੂੰ ਦਿੱਤੇ ਗਏ ਅਧਿਕਾਰ ਵਾਪਸ ਲੈਣ ਵਾਸਤੇ ਵੀ ਆਖਿਆ ਗਿਆ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਣ ਵਾਸਤੇ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕੀਤਾ। ਹਾਲਾਂਕਿ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਵਿੱਚ ਹੁਣ ਤੱਕ ਕਾਮਯਾਬ ਨਹੀਂ ਹੋ ਸਕੀ ਹੈ।

Advertisement

ਸ਼੍ਰੋਮਣੀ ਕਮੇਟੀ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਕ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨਾਲ ਸੰਪਰਕ ਕੀਤਾ ਗਿਆ ਸੀ। ਇਸ ਸੰਬੰਧ ਵਿੱਚ ਮੁਲਾਕਾਤਾਂ ਵੀ ਹੋਈਆਂ, ਪਰ ਨਿੱਜੀ ਸੈਟੇਲਾਈਟ ਚੈਨਲ ਸਥਾਪਤ ਕਰਨ ਸਬੰਧੀ ਕੁਝ ਨਿਯਮਾਂ ਦੇ ਕਾਰਨ ਸ਼੍ਰੋਮਣੀ ਕਮੇਟੀ ਨੂੰ ਹੁਣ ਤੱਕ ਪ੍ਰਵਾਨਗੀ ਨਹੀਂ ਮਿਲੀ ਹੈ। ਕੇਂਦਰ ਸਰਕਾਰ ਵੱਲੋਂ ਇਸ ਸਬੰਧ ਵਿੱਚ ਭਰੋਸਾ ਤਾਂ ਦਿੱਤਾ ਗਿਆ ਸੀ, ਪਰ ਹੁਣ ਤੱਕ ਐੱਸ ਜੀ ਪੀ ਸੀ ਨੂੰ ਕਾਮਯਾਬੀ ਨਹੀਂ ਮਿਲੀ ਹੈ।

ਇਹ ਮਾਮਲਾ ਸਿਆਸੀ ਮੁੱਦਾ ਬਣ ਜਾਣ ਕਾਰਨ ਵੀ ਵਧੇਰੇ ਚਰਚਾ ਵਿੱਚ ਹੈ। ਇਸ ਦੌਰਾਨ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਖਿਆ ਹੈ ਕਿ ਉਹ ਇਸ ਸਬੰਧੀ ਸਮੁੱਚੀ ਜਾਣਕਾਰੀ ਨੂੰ ਜਨਤਕ ਕਰੇ ਤਾਂ ਜੋ ਸੰਗਤ ਨੂੰ ਸਾਰੀ ਸਥਿਤੀ ਸਪਸ਼ਟ ਹੋ ਸਕੇ।

Advertisement
×