ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ

ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ

ਅੰਮ੍ਰਿਤਸਰ ਵਿੱਚ ਵਾਲਮੀਕ ਜੈਅੰਤੀ ਸਬੰਧੀ ਕੱਢੀ ਗਈ ਸ਼ੋਭਾ ਯਾਤਰਾ ’ਚ ਲਵ-ਕੁਸ਼ ਬਣੇ ਹੋੋਏ ਬੱਚੇ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਅਕਤੂਬਰ

ਭਗਵਾਨ ਵਾਲਮੀਕ ਦੇ ਜਨਮ ਦਿਵਸ ਮੌਕੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਕਈ ਥਾਵਾਂ ’ਤੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਭਗਵਾਨ ਵਾਲਮੀਕ ਮਿਲਾਪ ਸਭਾ ਗੁਦਾਮ ਮੁਹੱਲਾ ਵੱਲੋਂ ਕੱਢੀ ਗਈ ਸ਼ੋਭਾ ਯਾਤਰਾ ਮੌਕੇ ਉਨ੍ਹਾਂ ਨੇ ਰੱਥ ਖਿੱਚ ਕੇ ਸ਼ੋਭਾ ਯਾਤਰਾ ਦਾ ਆਗਾਜ਼ ਕੀਤਾ ਅਤੇ ਸਭਾ ਨੂੰ ਪੰਜ ਲੱਖ ਤੇ ਕੇਂਦਰੀ ਵਾਲਮੀਕ ਮੰਦਰ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।  

 ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਗੁਰੂਆਂ, ਪੀਰਾਂ ਦੀ ਧਰਤੀ ਹੈ ਅਤੇ ਇਸ ਧਰਤੀ ’ਤੇ ਕਈ ਗ੍ਰੰਥਾਂ ਦੀ ਰਚਨਾ ਹੋਈ ਹੈ। ਭਗਵਾਨ ਵਾਲਮੀਕ ਨੇ ਇਸ ਧਰਤੀ ’ਤੇ ਬੈਠ ਕੇ ਰਮਾਇਣ ਦੀ ਰਚਨਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਭਗਵਾਨ ਵਾਲਮੀਕ ਵੱਲੋਂ ਦਿੱਤੇ ਗਏ ਉਪਦੇਸ਼ਾਂ ’ਤੇ ਚੱਲ ਕੇ ਆਪਣੇ ਜੀਵਨ ਨੂੰ ਸਫ਼ਲ ਬਣਾਈਏ। ਉਨ੍ਹਾਂ ਸਮੂਹ ਅੰਮ੍ਰਿਤਸਰ ਵਾਸੀਆਂ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸਭਾ ਵੱਲੋਂ ਸ੍ਰੀ ਸੋਨੀ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰੀ ਸੋਨੀ ਨੇ ਦੱਸਿਆ ਕਿ ਵਾਲਮੀਕ ਜੈਅੰਤੀ ਦਾ ਰਾਜ ਪੱਧਰੀ ਸਮਾਗਮ ਰਾਮਤੀਰਥ ਵਿਖੇ ਹੋਵੇਗਾ। 

ਜਲੰਧਰ (ਪਾਲ ਸਿੰਘ ਨੌਲੀ): ਇੱਥੇ ਭਗਵਾਨ ਵਾਲਮੀਕ ਦੇ ਪ੍ਰਕਾਸ਼ ਉਤਸਵ ਸਬੰਧੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਮੌਕੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸਐੱਸਪੀ (ਦਿਹਾਤੀ) ਸੰਦੀਪ ਕੁਮਾਰ ਗਰਗ ਤੇ ਨਗਰ ਨਿਗਮ ਕਮਿਸ਼ਨਰ ਕਰੁਨੇਸ਼ ਸ਼ਰਮਾ ਨੇ ਲੋਕਾਂ ਨੂੰ ਭਗਵਾਨ ਵਾਲਮੀਕ ਵੱਲੋਂ ਦਿਖਾਏ ਮਾਰਗ ਅਤੇ ਆਦਰਸ਼ਾਂ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕ ਪਹਿਲੇ ਕਵੀ ਜਾਂ ਆਦੀ ਕਵੀ ਸਨ ਜਿਨ੍ਹਾਂ ਨੇ ‘ਰਮਾਇਣ’ ਦੀ ਰਚਨਾ ਕਰ ਕੇ ਬਦੀ ’ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ। ਉੁਨ੍ਹਾਂ ਕਿਹਾ ਕਿ ਭਗਵਾਨ ਵਾਲਮੀਕ ਦੀਆਂ ਸਿੱਖਿਆਵਾਂ ਅੱਜ  ਵੀ  ਬਹੁਤ ਕਾਰਗਰ ਸਿੱਧ ਹੋ ਰਹੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All