ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਜੂਨ
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ।
ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਉਨ੍ਹਾਂ ਦੇ ਰਾਜ ਵਿਚ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਇਹੀ ਕਾਰਨ ਹੈ ਕਿ ਮਹਾਰਾਜਾ ਰਣਜੀਤ ਸਿੰਘ ਵੱਲੋਂ ਕੀਤੇ ਕਾਰਜਾਂ ਨੂੰ ਅੱਜ ਵੀ ਦੁਨੀਆ ਯਾਦ ਕਰਦੀ ਹੈ।
ਸਮਾਗਮ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਖਰਾਜ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ ਰਿਆੜ, ਨਿਸ਼ਾਨ ਸਿੰਘ ਜਫਰਵਾਲ, ਇਕਬਾਲ ਸਿੰਘ ਮੁੱਖੀ, ਨਿਸ਼ਾਨ ਸਿੰਘ, ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ।