ਸਿੱਧੂ ਨੇ ਕਿਸਾਨਾਂ ਲਈ ਹਾਅ ਦਾ ਨਾਅਰਾ ਮਾਰਿਆ

ਸਿੱਧੂ ਨੇ ਕਿਸਾਨਾਂ ਲਈ ਹਾਅ ਦਾ ਨਾਅਰਾ ਮਾਰਿਆ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਸਤੰਬਰ

ਲੰਮੇ ਸਮੇਂ ਤੋਂ ਚੁੱਪ ਬੈਠੇ ਸਾਬਕਾ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਕਿਸਾਨੀ ਪੰਜਾਬ ਦੀ ਰੂਹ ਹੈ ਅਤੇ ਇਹ ਹਮਲਾ ਸਾਡੀ ਹੋਂਦ ’ਤੇ ਹਮਲਾ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿੱਧੂ ਨੇ ਟਵੀਟ ਕੀਤਾ ‘ਕਿਸਾਨੀ ਪੰਜਾਬ ਦੀ ਰੂਹ ਹੈ, ਸਰੀਰ ਦੇ ਜ਼ਖ਼ਮ ਭਰ ਜਾਂਦੇ ਹਨ ਪਰ ਆਤਮਾ ’ਤੇ ਵਾਰ...ਸਾਡੀ ਹੋਂਦ ’ਤੇ ਹਮਲਾ ਬਰਦਾਸ਼ਤ ਨਹੀਂ। ਜੰਗ ਦੀ ਤੂਤੀ ਬੋਲਦੀ ਹੈ- ਇਨਕਲਾਬ ਜ਼ਿੰਦਾਬਾਦ। ਪੰਜਾਬ, ਪੰਜਾਬੀਅਤ ਤੇ ਹਰ ਪੰਜਾਬੀ ਕਿਸਾਨਾਂ ਦੇ ਨਾਲ ਹੈ।’ ਜ਼ਿਕਰਯੋਗ ਹੈ ਕਿ ਖੇਤੀ ਬਿੱਲਾਂ ਦੇ ਵਿਰੋਧ ’ਚ ਦੇਸ਼ ਭਰ ਵਿਚ ਕਿਸਾਨ ਇਕਮੁੱਠ ਹੋ ਕੇ ਰੋਸ ਪ੍ਰਗਟਾ ਰਹੇ ਹਨ। ਸਿੱਧੂ ਨੇ ਵੀ ਇਸ ਦੌਰਾਨ ਕਿਸਾਨਾਂ ਦੇ ਹੱਕ ਵਿਚ ਨਿੱਤਰਦਿਆਂ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਪੰਜਾਬੀਆਂ ਦੀ ਹੋਂਦ ’ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਇਸ ਵੇਲੇ ਕਿਸਾਨਾਂ ਨਾਲ ਖੜ੍ਹਾ ਹੈ।

ਸਾਂਪਲਾ ਨੇ ਸਿੱਧੂ ਨੂੰ ਘੇਰਿਆ

ਸਾਬਕਾ ਭਾਜਪਾ ਮੰਤਰੀ ਵਿਜੇ ਸਾਂਪਲਾ ਨੇ ਟਵੀਟ ਕਰ ਕੇ ਨਵਜੋਤ ਸਿੱਧੂ ਨੂੰ ਜਵਾਬ ਦਿੱਤਾ ਹੈ। ਸਾਬਕਾ ਮੰਤਰੀ ਸਾਂਪਲਾ ਨੇ ਕਿਹਾ ਕਿ ‘ਇਸ ’ਚ ਕੋਈ ਸ਼ੱਕ ਨਹੀਂ, ਕਿਸਾਨ ਸਾਡੀ ਪੱਗ, ਪਰ ਮੇਰੇ ਭਾਈ, ਪੱਗ ਨੂੰ ਨਾ ਲਾ ਅੱਗ, ਗੱਲ ਨਾ ਕਰ ਤੂੰ ਫ਼ਰਕ ਦੀ, ਗੱਲ ਕਰਨੀ ਹੈ ਤਾਂ ਕਰ ਤਰਕ ਦੀ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...