ਸਿੱਧੂ ਨੇ ਗ਼ਰੀਬਾਂ ਦੀ ਆਬਾਦੀ ਘੱਟ ਦਰਸਾਉਣ ’ਤੇ ਕੇਂਦਰ ਨੂੰ ਘੇਰਿਆ

ਸਿੱਧੂ ਨੇ ਗ਼ਰੀਬਾਂ ਦੀ ਆਬਾਦੀ ਘੱਟ ਦਰਸਾਉਣ ’ਤੇ ਕੇਂਦਰ ਨੂੰ ਘੇਰਿਆ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 1 ਮਾਰਚ

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਸਾਨ ਮਾਮਲਿਆਂ ਤੋਂ ਬਾਅਦ ਅੱਜ ਮੁੜ ਕੇਂਦਰ ਦੀ ਭਾਜਪਾ ਸਰਕਾਰ ਨੂੰ ਖੁਰਾਕ ਸੁਰੱਖਿਆ ਐਕਟ ਹੇਠ ਗਰੀਬਾਂ ਦੀ ਗਿਣਤੀ ਨੂੰ ਲੈ ਕੇ ਘੇਰਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਕ ਸਾਜ਼ਿਸ਼ ਤਹਿਤ ਦੇਸ਼ ਵਿਚ ਗਰੀਬਾਂ ਦੀ ਗਿਣਤੀ ਘੱਟ ਦਰਸਾ ਰਹੀ ਹੈ। ਉਨ੍ਹਾਂ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਵੋਟਰ ਸੂਚੀਆਂ ਬਣਾਉਣ ਅਤੇ ਇਸ ਸਬੰਧੀ ਅੰਕੜੇ ਇਕੱਠੇ ਕਰਨ ਲਈ ਸਰਕਾਰ ਵਲੋਂ ਨਿਰੰਤਰ ਸਰਵੇਖਣ ਕਰਾਏ ਜਾਂਦੇ ਹਨ ਪਰ ਸਰਕਾਰ ਵਲੋਂ ਅਸਲ ਗਰੀਬਾਂ ਦਾ ਪਤਾ ਲਾਉਣ ਲਈ ਕਦੇ ਵੀ ਯਤਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਵਧ ਰਹੀ ਆਬਾਦੀ ਨਾਲ ਗਰੀਬਾਂ ਦੀ ਗਿਣਤੀ ਵੀ ਵਧ ਰਹੀ ਹੈ ਪਰ ਸਰਕਾਰ ਵਲੋਂ ਖੁਰਾਕ ਸੁਰੱਖਿਆ ਐਕਟ ਅਤੇ ਬੀਪੀਐਲ ਯੋਜਨਾ ਹੇਠ ਗਰੀਬਾਂ ਦੀ ਗਿਣਤੀ ਘੱਟ ਦਿਖਾਈ ਜਾ ਰਹੀ ਹੈ।

ਉਨ੍ਹਾਂ 2015 ਵਿਚ ਇਸ ਸਬੰਧੀ ਬਣੀ ਸ਼ਾਂਤਾ ਕੁਮਾਰ ਕਮੇਟੀ ਦੀ ਕਾਰਗੁਜ਼ਾਰੀ ’ਤੇ ਵੀ ਸੁਆਲ ਚੁੱਕੇ ਜਿਸ ਦੀ ਸਿਫਾਰਸ਼ ’ਤੇ ਬੀਪੀਐਲ ਹੇਠ ਗਰੀਬਾਂ ਦੀ ਗਿਣਤੀ 67 ਫੀਸਦ ਤੋਂ 40 ਫੀਸਦ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼ਾਂਤਾ ਕੁਮਾਰ ਕਮੇਟੀ ਨੇ ਆਪਣੀਆਂ ਸਿਫਾਰਸ਼ਾਂ 2011 ਦੀ ਮਰਦਮਸ਼ੁਮਾਰੀ ਦੇ ਆਧਾਰ ’ਤੇ ਕੀਤੀਆਂ ਸਨ, ਜਦੋਂਕਿ ਦੇਸ਼ ਦੀ ਆਬਾਦੀ ਹਰ ਸਾਲ ਵਧ ਰਹੀ ਹੈ। ਦਹਾਕਾ ਪਹਿਲਾਂ ਆਬਾਦੀ ਲਗਪਗ 120 ਕਰੋੜ ਸੀ ਅਤੇ ਉਸ ਵੇਲੇ ਬੀਪੀਐਲ ਹੇਠ ਗਰੀਬਾਂ ਦੀ ਗਿਣਤੀ 80 ਕਰੋੜ ਸੀ ਜੋ ਕਿ ਵਧਦੀ ਆਬਾਦੀ ਦੇ ਨਾਲ ਵਧ ਕੇ 90 ਕਰੋੜ ਹੋਣੀ ਚਾਹੀਦੀ ਸੀ। ਉਨ੍ਹਾਂ ਅੱਜ ਮੁੜ ਕਿਸਾਨ ਸੰਘਰਸ਼ ਦੇ ਹੱਕ ਵਿਚ ਵੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਦੇ ਰਾਜਪਾਲ ਰਸਤੇ ਦਿੱਲੀ ਤਕ ਪੁੱਜਣ ਦੀ ਯੋਜਨਾ ਅਨਿਸ਼ਚਿਤਤਾ ਵਾਲੀ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All