
ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 18 ਮਾਰਚ
ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ। ਜੱਲੂਪੁਰ ਖੇੜਾ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲੀਸ ਅਤੇ ਕੇਂਦਰੀ ਰਿਜ਼ਰਵ ਪੁਲੀਸ ਮੌਜੂਦ ਹੈ। ਜੱਲੂਪੁਰ ਖੇੜਾ ਨੂੰ ਜਾਣ ਵਾਲੇ ਰਸਤੇ ਉਪਰ ਇਕ ਕਿਲੋਮੀਟਰ ਪਹਿਲਾਂ ਹੀ ਨਾਕੇਬੰਦੀ ਕਰਕੇ ਪਿੰਡ ਨੂੰ ਘੇਰਾ ਪਾਇਆ ਹੋਇਆ ਹੈ। ਸੁਰੱਖਿਆ ਦਸਤਿਆਂ ਵੱਲੋਂ ਪਿੰਡ ਵਿੱਚ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਮੌਕੇ ਉਪਰ ਸਬ ਡਵੀਜ਼ਨ ਬਾਬਾ ਬਕਾਲਾ ਦੇ ਡੀਐੱਸਪੀ ਹਰਕ੍ਰਿਸ਼ਨ ਸਿੰਘ ਮੌਜੂਦ ਸਨ ਪਰ ਇਸ ਸਬੰਧੀ ਪੁਲੀਸ ਦਾ ਕੋਈ ਵੀ ਅਧਿਕਾਰੀ ਕੁਝ ਵੀ ਬੋਲਣ ਨੂੰ ਤਿਆਰ ਨਹੀਂ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ