ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐਡਵੋਕੇਟ ਧਾਮੀ ਦੀ ਅਗਵਾਈ ’ਚ ਸਿੱਖ ਵਫ਼ਦ ਰਾਜੋਆਣਾ ਨਾਲ ਕਰੇਗਾ ਮੁਲਾਕਾਤ

ਮੁਲਾਕਾਤ ਲਈ ਏਡੀਜੀਪੀ ਜੇਲ੍ਹਾਂ ਨੂੰ ਲਿਖਿਆ ਪੱਤਰ; ਮੰਗਿਆ ਸਮਾਂ
ਬਲਵੰਤ ਸਿੰਘ ਰਾਜੋਆਣਾ।
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ।

ਮੁਲਾਕਾਤ ਲਈ ਸਮਾਂ ਦੇਣ ਵਾਸਤੇ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਏਡੀਜੀਪੀ ਜੇਲ੍ਹਾਂ ਨੂੰ ਪੱਤਰ ਲਿਖਿਆ ਗਿਆ ਹੈ।

Advertisement

ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੰਦੀ ਸਿੰਘ ਭਾਈ ਰਾਜੋਆਣਾ ਨਾਲ ਜਲਦ ਮੁਲਾਕਾਤ ਲਈ ਏਡੀਜੀਪੀ ਨੂੰ ਪੱਤਰ ਲਿਖ ਕੇ ਸਮਾਂ ਮੰਗਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਉਹ ਕਰੀਬ ਤਿੰਨ ਦਹਾਕੇ ਤੋਂ ਜੇਲ੍ਹ ਵਿਚ ਨਜ਼ਰਬੰਦ ਹਨ, ਜਿਨ੍ਹਾਂ ਦੀ ਸਜ਼ਾ ਤਬਦੀਲੀ ਲਈ ਸਿੱਖ ਸੰਸਥਾ ਲਗਾਤਾਰ ਯਤਨਸ਼ੀਲ ਰਹੀ ਹੈ।

ਉਨ੍ਹਾਂ ਦੱਸਿਆ ਕਿ ਭਾਈ ਰਾਜੋਆਣਾ ਨੂੰ ਮਿਲਣ ਜਾਣ ਵਾਲੇ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਹੋਣਗੇ।

Advertisement
Tags :
Advocate Harjinder Singh DhamiBhai Balwant Singh RajoanaPunjabi Tribune Latest NewsPunjabi Tribune NewsPunjabi tribune news updateRajoanaSikh delegation lਪੰਜਾਬੀ ਟ੍ਰਿਬਿਊਨਪੰਜਾਬੀ ਟ੍ਰਿਬਿਊਨ ਖ਼ਬਰਾਂ
Show comments