DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਿਊਜ਼ੀਲੈਂਡ ਦੇ ਟਾਕਾਨਿਨੀ ਗੁਰਦੁਆਰਾ ਸਾਹਿਬ ਵਿਖੇ ਸਿੱਖ ਹੈਰੀਟੇਜ ਸਕੂਲ ਦਾ ਸਾਲਾਨਾ ਸਮਾਗਮ; ਜਥੇਦਾਰ ਵੱਲੋਂ ਸ਼ਮੂਲੀਅਤ

ਬੱਚਿਆਂ ਨੂੰ ਗੁਰਮੁਖੀ ਤੇ ਗੁਰਮਤਿ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ: ਗਰਗੱਜ\Bਟ੍ਰਿਬਿਊਨ ਨਿਊਜ਼ ਸਰਵਿਸ

  • fb
  • twitter
  • whatsapp
  • whatsapp
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ ਨੇ ਨਿਊਜ਼ੀਲੈਂਡ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਟਾਕਾਨਿਨੀ ਵਿਖੇ ‘ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ’ ਦੀ ਦੇਖ-ਰੇਖ ਹੇਠ ਚੱਲ ਰਹੇ ਸਿੱਖ ਹੈਰੀਟੇਜ ਸਕੂਲ (ਪੰਜਾਬੀ ਸਕੂਲ) ਦੇ ਸਾਲਾਨਾ ਇਨਾਮ ਵੰਡ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਅਕਾਲ ਤਖ਼ਤ ਸਕੱਤਰੇਤ ਵੱਲੋਂ ਜਾਰੀ ਬਿਆਨ ਅਨੁਸਾਰ ਜਥੇਦਾਰ ਨੇ ਵਿਦੇਸ਼ੀ ਧਰਤੀ ’ਤੇ ਬੱਚਿਆਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਕੀਤੇ ਜਾ ਰਹੇ ਇਨ੍ਹਾਂ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਸਕੂਲ ਵਿੱਚ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਲਗਭਗ ਇੱਕ ਹਜ਼ਾਰ ਬੱਚੇ ਹਰ ਸ਼ਨੀਵਾਰ ਗੁਰਮੁਖੀ ਪੰਜਾਬੀ, ਗੁਰਮਤਿ ਵਿੱਦਿਆ, ਸਿੱਖ ਇਤਿਹਾਸ, ਰਹਿਤ ਮਰਿਆਦਾ, ਨਿਤਨੇਮ ਅਤੇ ਗੁਰਬਾਣੀ ਸੰਥਿਆ ਦੀ ਸਿੱਖਿਆ ਪ੍ਰਾਪਤ ਕਰ ਰਹੇ ਹਨ।

ਸਮਾਗਮ ਦੌਰਾਨ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਅਤੇ ਬੱਚਿਆਂ ਨੂੰ ਨਿਹਾਲ ਕੀਤਾ। ਜਥੇਦਾਰ ਨੇ ਖ਼ੁਦ ਬੱਚਿਆਂ ਤੋਂ ਗੁਰਮੁਖੀ ਦੀ ਪੈਂਤੀ ਅੱਖਰੀ ਸੁਣੀ ਅਤੇ ਸਿੱਖ ਇਤਿਹਾਸ ਤੇ ਪੰਜ ਕਕਾਰਾਂ ਬਾਰੇ ਸਵਾਲ-ਜਵਾਬ ਕਰਕੇ ਉਨ੍ਹਾਂ ਦੀ ਜਾਣਕਾਰੀ ਪਰਖੀ। ਅਖੀਰ ਵਿੱਚ ਵੱਖ-ਵੱਖ ਜਮਾਤਾਂ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਵੰਡੇ ਗਏ।

Advertisement

ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਡਗੱਜ ਨੇ ਕਿਹਾ ਕਿ ਹਰ ਸਿੱਖ ਮਾਪੇ ਦਾ ਫ਼ਰਜ਼ ਹੈ ਕਿ ਉਹ ਆਪਣੇ ਬੱਚਿਆਂ ਨੂੰ ਗੁਰਮੁਖੀ ਜ਼ਰੂਰ ਸਿਖਾਉਣ, ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਰੀ ਬਾਣੀ ਗੁਰਮੁਖੀ ਵਿੱਚ ਹੈ। ਉਨ੍ਹਾਂ ਕਿਹਾ ਕਿ ਜੇਕਰ ਬੱਚੇ ਭਾਸ਼ਾ ਤੋਂ ਜਾਣੂ ਹੋਣਗੇ, ਤਾਂ ਹੀ ਉਹ ਗੁਰਮਤਿ ਸਿਧਾਂਤਾਂ ਨੂੰ ਸਮਝ ਸਕਣਗੇ। ਉਨ੍ਹਾਂ ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ ਨੂੰ ਟਾਕਾਨਿਨੀ ਗੁਰਦੁਆਰਾ ਸਾਹਿਬ ਦੇ ਮਾਡਲ ਤੋਂ ਸੇਧ ਲੈਣ ਦੀ ਅਪੀਲ ਕੀਤੀ।ਜਥੇਦਾਰ ਨੇ ਉੱਥੇ ਬਣੇ ‘ਸਿੱਖ ਸਪੋਰਟਸ ਕੰਪਲੈਕਸ’ ਦਾ ਦੌਰਾ ਵੀ ਕੀਤਾ, ਜਿੱਥੇ ਹਾਕੀ, ਫੁੱਟਬਾਲ, ਕਬੱਡੀ ਅਤੇ ਕ੍ਰਿਕਟ ਸਮੇਤ ਕਈ ਖੇਡਾਂ ਦੀਆਂ ਆਧੁਨਿਕ ਸਹੂਲਤਾਂ ਮੌਜੂਦ ਹਨ। ਇਸ ਮੌਕੇ ਨਿਊਜ਼ੀਲੈਂਡ ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸਕੂਲ ਬੋਰਡ ਦੇ ਪ੍ਰਧਾਨ ਮਨਦੀਪ ਕੌਰ, ਪ੍ਰਿੰਸੀਪਲ ਜਸਬੀਰ ਕੌਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

Advertisement

Advertisement
×