ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਨਵੰਬਰ
ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵਲੋਂ ਚੱਕਾ ਜਾਮ ਕਰਨ ਦੇ ਦਿੱਤੇ ਗਏ ਸਮਰਥਨ ਵਿਚ ਅੱਜ ਵੱਖ ਵੱਖ ਸਿੱਖ ਜਥੇਬੰਦੀਆਂ ਵਲੋਂ ਵੀ ਵੱਖ ਵੱਖ ਥਾਵਾਂ ’ਤੇ ਧਰਨੇ ਦੇ ਕੇ ਸੜਕੀ ਆਵਾਜਾਈ ਰੋਕੀ ਗਈ। ਦਲ ਖਾਲਸਾ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵਲੋਂ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਨਾਲ ਜੀਟੀ ਰੋਡ ’ਤੇ ਅੰਮ੍ਰਿਤਸਰ ਸ਼ਾਪਿੰਗ ਮਾਲ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਚਾਰ ਵਜੇ ਤਕ ਸੜਕੀ ਆਵਾਜਾਈ ਰੋਕੀ ਗਈ। ਇਸ ਮੌਕੇ ਦਲ ਖਾਲਸਾ ਦੇ ਕੰਵਰਪਾਲ ਸਿੰਘ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੇ ਹੋਰਨਾਂ ਨੇ ਸੰਬੋਧਨ ਕੀਤਾ। ਸਿੱਖ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਇਕ ਬਸਤੀ ਵਾਲਾ ਵਿਹਾਰ ਕਰ ਰਹੀ ਹੈ। ਇਸ ਮੌਕੇ ਕਈ ਥਾਈ ਪ੍ਰਦਰਸ਼ਨ ਕੀਤੇ ਗਏ।