ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ਦੀ ਥਾਂ ਗੁਰੂਘਰ ਵੱਲ ਮੂੰਹ ਕਰਨ ਸਿੱਖ ਸਿਆਸਤਦਾਨ: ਜਥੇਦਾਰ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 27 ਜੂਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸਿਆਸਤਦਾਨਾਂ ਨੂੰ ਨਸੀਹਤ ਦਿੱਤੀ ਕਿ ਉਹ ਸਿੱਖ ਰਾਜਨੀਤੀ ਨੂੰ ਮਜ਼ਬੂਤ ਕਰਨ ਵਾਸਤੇ ਦਿੱਲੀ ਵੱਲ ਮੂੰਹ ਕਰਨ ਦੀ ਥਾਂ ਗੁਰੂਘਰ ਵੱਲ ਮੂੰਹ ਕਰਨ ਤਾਂ ਰਾਜ-ਭਾਗ ਆਪਣੇ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 27 ਜੂਨ

Advertisement

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸਿਆਸਤਦਾਨਾਂ ਨੂੰ ਨਸੀਹਤ ਦਿੱਤੀ ਕਿ ਉਹ ਸਿੱਖ ਰਾਜਨੀਤੀ ਨੂੰ ਮਜ਼ਬੂਤ ਕਰਨ ਵਾਸਤੇ ਦਿੱਲੀ ਵੱਲ ਮੂੰਹ ਕਰਨ ਦੀ ਥਾਂ ਗੁਰੂਘਰ ਵੱਲ ਮੂੰਹ ਕਰਨ ਤਾਂ ਰਾਜ-ਭਾਗ ਆਪਣੇ ਆਪ ਮਿਲੇਗਾ। ਉਨ੍ਹਾਂ ਨੇ ਸੰਗਤ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਦਾ ਖਿਆਲ ਰੱਖਣ ਵਾਸਤੇ ਵੀ ਆਖਿਆ ਹੈ। ਉਹ ਇਥੇ ਸ੍ਰੀ ਅਕਾਲ ਤਖ਼ਤ ਦਾ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ’ਚ ਬੋਲ ਰਹੇ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਬਿਨਾ ਕਿਸੇ ਦਾ ਨਾਂ ਲਏ ਉਨ੍ਹਾਂ ਕਿਹਾ ਕਿ ਅੱਜ ਦੇ ਸਿਆਸੀ ਲੋਕਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਵੱਲ ਪਿੱਠ ਕਰ ਕੇ ਦਿੱਲੀ ਵੱਲ ਮੂੰਹ ਕੀਤਾ ਹੋਇਆ ਹੈ, ਜਿਸ ਕਾਰਨ ਸਿੱਖਾਂ ਦੀ ਆਪਣੀ ਰਾਜਨੀਤੀ ਕਮਜ਼ੋਰ ਪੈ ਰਹੀ ਹੈ। ਉਨ੍ਹਾਂ ਨਸੀਹਤ ਦਿੱਤੀ ਕਿ ਜੇ ਮੁੜ ਸਿੱਖ ਰਾਜਨੀਤਿਕ ਲੋਕ ਆਪਣਾ ਮੂੰਹ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵੱਲ ਕਰ ਲੈਣ ਤਾਂ ਸਿੱਖ ਮੁੜ ਰਾਜ ਭਾਗ ਦੇ ਮਾਲਕ ਜ਼ਰੂਰ ਬਣਨਗੇ। ਇਸ ਮੌਕੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਚ ਵਿਚਰਦਿਆਂ ਮਰਿਆਦਾ ਦਾ ਖਿਆਲ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਖਾਸ ਤੌਰ ’ਤੇ ਇੱਥੇ ਨਤਮਸਤਕ ਹੋਣ ਵਾਲੇ ਕਲਾਕਾਰ ਇਸ ਪਾਵਨ ਅਸਥਾਨ ਨੂੰ ਫਿਲਮਾਂ ਦੀ ਪ੍ਰਮੋਸ਼ਨ ਲਈ ਨਾ ਵਰਤਣ, ਬਲਕਿ ਇੱਥੋਂ ਆਤਮਿਕ ਸ਼ਕਤੀ ਹਾਸਲ ਕਰਨ।

Advertisement
Show comments