ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰੂਸ ਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਸਰ ਕਰਨ ਵਾਲੇ ਛੇ ਸਾਲਾ ਤੇਗ਼ਬੀਰ ਸਿੰਘ ਦਾ ਸਨਮਾਨ

ਅਕਾਲ ਤਖ਼ਤ ਦੇ ਜਥੇਦਾਰ ਨੇ ਕੀਤਾ ਸਨਮਾਨ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 3 ਜੁਲਾਈ

Advertisement

ਰੂਸ ਅਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਨੂੰ ਬੀਤੇ ਦਿਨੀਂ 28 ਜੂਨ ਸਰ ਕਰਨ ਵਾਲੇ ਸਭ ਤੋਂ ਛੋਟੀ ਉਮਰ ਦੇ ਛੇ ਸਾਲਾ ਬੱਚੇ ਤੇਗ਼ਬੀਰ ਸਿੰਘ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿਰੋਪਾਓ ਤੇ ਸਿਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਤੇਗ਼ਬੀਰ ਸਿੰਘ 5 ਸਾਲ ਦੀ ਉਮਰ ਵਿੱਚ ਅਪਰੈਲ 2024 ਵਿੱਚ ਮਾਊਂਟ ਐਵਰੈਸਟ ਬੇਸ ਕੈਂਪ ਨੇਪਾਲ ਪੁੱਜਿਆ ਸੀ। ਉਹ ਅਗਸਤ 2024 ਵਿੱਚ ਮਾਊਂਟ ਕਿਲਿਮੰਜਾਰੋ (ਅਫ਼ਰੀਕਾ ਮਹਾਦੀਪ ਦੀ ਸਭ ਤੋਂ ਉੱਚੀ ਚੋਟੀ) ਨੂੰ ਸਭ ਤੋਂ ਘੱਟ ਉਮਰ ਵਿੱਚ ਸਰ ਕਰਨ ਵਾਲਾ ਭਾਰਤੀ ਤੇ ਏਸ਼ੀਆ ਖੇਤਰ ਦਾ ਬੱਚਾ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਾਕਾ ਤੇਗ਼ਬੀਰ ਸਿੰਘ ਦਾ ਸਮੁੱਚਾ ਪਰਿਵਾਰ ਗੁਰਸਿੱਖ ਹੈ ਅਤੇ ਬੱਚੇ ਨੇ ਛੋਟੀ ਉਮਰ ਵਿੱਚ ਉੱਚੀ ਚੋਟੀ ਸਰ ਕਰਕੇ ਸਮੁੱਚੀ ਸਿੱਖ ਕੌਮ ਦਾ ਨਾਮ ਦੇਸ਼ ਦੁਨੀਆ ਅੰਦਰ ਰੋਸ਼ਨ ਕੀਤਾ ਹੈ, ਜੋ ਕਿ ਬਾਕੀਆਂ ਲਈ ਪ੍ਰੇਰਨਾਸਰੋਤ ਹੈ। ਉਨ੍ਹਾਂ ਨੇ ਤੇਗ਼ਬੀਰ ਸਿੰਘ ਨੂੰ ਭਵਿੱਖ ਵਿੱਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਮੁੱਚੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਵੀ ਕੀਤੀ।

Advertisement
Show comments