ਵਾਇਰਲ ਵੀਡੀਓ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਵਿਸ਼ੇਸ਼ ਮੀਟਿੰਗ ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਤ ਵੀਡੀਓ ਦਾ ਮਾਮਲਾ ਅਤੇ 'ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ' ਵਿਚਲੀਆਂ ਇਤਰਾਜ਼ਯੋਗ ਮੱਦਾਂ ਦਾ ਮਾਮਲਾ ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ ਵਿੱਚ ਵਿਚਾਰਿਆ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਤ ਵੀਡੀਓ ਦਾ ਮਾਮਲਾ ਅਤੇ 'ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ' ਵਿਚਲੀਆਂ ਇਤਰਾਜ਼ਯੋਗ ਮੱਦਾਂ ਦਾ ਮਾਮਲਾ ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ ਵਿੱਚ ਵਿਚਾਰਿਆ ਜਾ ਰਿਹਾ ਹੈ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਰੱਖੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋ ਰਹੀ ਇਸ ਮੀਟਿੰਗ ਵਿੱਚ ਤਖ਼ਤਾਂ ਦੇ ਜਥੇਦਾਰ ਅਤੇ ਸਿੰਘ ਸਾਹਿਬਾਨ ਵੀ ਸ਼ਾਮਿਲ ਹਨ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਵੱਲੋਂ ਇਸ ਵਿਵਾਦਤ ਵੀਡੀਓ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਫ਼ੈਸਲੇ ਦਾ ਪੂਰਨ ਸਮਰਥਨ ਕੀਤਾ ਗਿਆ ਹੈ।
ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਸੀ। ਇਸੇ ਮਾਮਲੇ ਨੂੰ ਲੈ ਕੇ 20 ਜੂਨ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇੱਕ ਮੀਟਿੰਗ ਹੋਈ ਸੀ, ਜਿਸ ਵਿੱਚ ਮਤਾ ਪਾਸ ਕਰਕੇ ਭਗਵੰਤ ਸਿੰਘ ਮਾਨ ਪਾਸੋਂ ਅਸਤੀਫ਼ੇ ਦੀ ਮੰਗ ਕੀਤੀ ਗਈ ਸੀ। ਮਤੇ ਵਿੱਚ ਕਿਹਾ ਗਿਆ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਬਾਅਤ ਮੁੱਖ ਮੰਤਰੀ ਨੂੰ ਨੈਤਿਕ ਆਧਾਰ 'ਤੇ ਇਸ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।
ਸੁਖਬੀਰ ਬਾਦਲ ਖ਼ਿਲਾਫ਼ ਕਾਰਵਾਈ ਦੀ ਉੱਠ ਸਕਦੀ ਹੈ ਮੰਗਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਚੱਲ ਰਹੀ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਸਬੰਧਿਤ ਸ਼੍ਰੋਮਣੀ ਕਮੇਟੀ ਮੈਂਬਰ ਵੀ ਸ਼ਾਮਿਲ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਗੋਬਿੰਦ ਸਿੰਘ ਲੌਂਗੋਵਾਲ ਪ੍ਰਮੁੱਖ ਹਨ। ਸੂਤਰਾਂ ਅਨੁਸਾਰ, ਇਨ੍ਹਾਂ ਮੈਂਬਰਾਂ ਵੱਲੋਂ ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਜਾ ਸਕਦੀ ਹੈ।
