ਪਿੰਗਲਵਾੜਾ ’ਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਵਿਸ਼ੇਸ਼ ਵਾਰਡ ਸਥਾਪਤ

ਪਿੰਗਲਵਾੜਾ ’ਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਵਿਸ਼ੇਸ਼ ਵਾਰਡ ਸਥਾਪਤ

ਪਿੰਗਲਵਾੜਾ ਸੰਸਥਾ ਵੱਲੋਂ ਤਿਆਰ ਕੀਤੇ ਗਏ ਕਰੋਨਾ ਵਾਰਡ ਦਾ ਦ੍ਰਿਸ਼। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 7 ਮਈ

ਕਰੋਨਾ ਦੇ ਨਿਰੰਤਰ ਵਧ ਰਹੇ ਫੈਲਾਅ ਦੌਰਾਨ ਪਿੰਗਲਵਾੜਾ ਸੰਸਥਾ ਨੇ ਅੱਜ ਇੱਥੇ ਭਾਈ ਪਿਆਰਾ ਸਿੰਘ ਵਾਰਡ ਵਿਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ 18 ਬੈੱਡ ਦਾ ਇੱਕ ਵਿਸ਼ੇਸ਼ ਵਾਰਡ ਸਥਾਪਤ ਕੀਤਾ ਹੈ ਜਿੱਥੇ ਕਰੋਨਾ ਦੇ ਲੈਵਲ ਇੱਕ ਅਤੇ ਦੋ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਦੌਰਾਨ ਸੰਸਥਾ ਨੇ ਸਸਕਾਰ ਲਈ ਲਾਸ਼ਾਂ ਲਿਜਾਣ ਵਾਸਤੇ ਐਂਬੂਲੈਂਸ ਦੀ ਮੁਫ਼ਤ ਸੇਵਾ ਵੀ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। 

ਪਿੰਗਲਵਾੜਾ ਦੀ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਇਸ ਵੇਲੇ ਸਮੁੱਚੀ ਮਨੁੱਖਤਾ ਕਰੋਨਾ ਮਹਾਮਾਰੀ ਕਾਰਨ ਘਬਰਾਈ ਹੋਈ ਹੈ। ਵੱਡੇ ਹਸਪਤਾਲਾਂ ਵਿੱਚ ਮਹਿੰਗੇ ਇਲਾਜ ਕਾਰਨ ਗਰੀਬ ਵਿਅਕਤੀ ਲਈ ਇਸ ਬਿਮਾਰੀ ਦਾ ਇਲਾਜ ਕਰਾਉਣਾ ਮੁਸ਼ਕਲ ਹੋ ਗਿਆ ਹੈ। ਉਂਜ ਵੀ ਗਰੀਬ ਲੋਕਾਂ ਨੂੰ ਇਸ ਬਿਮਾਰੀ ਬਾਰੇ ਪੂਰੀ ਜਾਣਕਾਰੀ ਨਹੀਂ ਹੈ। ਅਜਿਹੀ ਸਥਿਤੀ ਵਿੱਚ ਜਦੋਂ ਉਨਾਂ ਦਾ ਆਕਸੀਜਨ ਦਾ ਲੈਵਲ ਘਟਦਾ ਹੈ ਤਾਂ ਉਹ ਹੋਰ ਵੀ ਮੁਸ਼ਕਲ ਮਹਿਸੂਸ ਕਰਦੇ ਹਨ। ਵੱਡੇ ਹਸਪਤਾਲਾਂ ਅਤੇ ਸਰਕਾਰੀ ਹਸਪਤਾਲਾਂ ਵਿਚ ਆਕਸੀਜਨ ਅਤੇ ਦਵਾਈਆਂ ਦੀ ਘਾਟ ਕਾਰਨ ਵੀ ਗਰੀਬ ਵਿਅਕਤੀ ਨੂੰ ਮੁਸ਼ਕਲ ਵਿਚੋਂ ਲੰਘਣਾ ਪੈ ਰਿਹਾ ਹੈ। ਇਸੇ ਲਈ ਪਿੰਗਲਵਾੜਾ ਨੇ ਇਸ ਬਿਮਾਰੀ ਦਾ ਮੁੱਢਲਾ ਇਲਾਜ ਕਰਨ ਲਈ ਵਿਸ਼ੇਸ਼ ਵਾਰਡ ਸਥਾਪਤ ਕੀਤਾ ਹੈ, ਜਿੱਥੇ ਅਜਿਹੇ ਮਰੀਜ਼ਾਂ ਨੂੰ ਆਕਸੀਜਨ ਤੇ ਦਵਾਈਆਂ ਆਦਿ ਦੇ ਕੇ ਘਰ ਵਿੱਚ ਰਹਿੰਦਿਆਂ ਠੀਕ ਹੋਣ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਰੀਬ ਮਰੀਜ਼ਾਂ ਨੂੰ ਆਕਸੀਜਨ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਮੰਤਵ ਲਈ ਖ਼ਾਲਸਾ ਏਡ ਸੰਸਥਾ ਵੱਲੋਂ ਪਿੰਗਲਵਾੜਾ ਨੂੰ ਦੋ ਆਕਸੀਜਨ  ਕੰਸਨਟਰੇਟਰ ਵੀ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਵੇਂ ਵਾਰਡ ਵਿਚ 20 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿੱਥੇ ਕਰੋਨਾ ਨਿਯਮਾਂ ਤਹਿਤ ਇਲਾਜ ਹੋਵੇਗਾ। ਡਾ. ਤੇਜਪਾਲ ਸਿੰਘ, ਡਾ. ਸ਼ਿਆਮ ਸੁੰਦਰ ਦੀਪਤੀ, ਡਾ. ਕਰਨਜੀਤ ਸਿੰਘ ਅਤੇ ਡਾ. ਜਗਤੇਸ਼ ਸਿੰਘ ਦੀ ਟੀਮ ਮਰੀਜ਼ਾਂ ਦਾ ਇਲਾਜ ਕਰੇਗੀ। ਉਨ੍ਹਾਂ ਦੱਸਿਆ ਕਿ ਪਿੰਗਲਵਾੜਾ ਵਲੋਂ ਸਸਕਾਰ ਲਈ ਲਾਸ਼ਾਂ ਲਿਜਾਣ ਵਾਸਤੇ ਲੋਕਾਂ ਲਈ ਮੁਫ਼ਤ ਐਂਬੂਲੈਂਸ ਦੀ ਸਹੂਲਤ ਵੀ ਦਿੱਤੀ ਜਾਵੇਗੀ। ਇਹ ਸਹੂਲਤ ਲੈਣ ਲਈ ਪਿੰਗਲਵਾੜਾ ਦੇ ਪ੍ਰਸ਼ਾਸਕ ਕਰਨਲ ਦਰਸ਼ਨ ਸਿੰਘ ਬਾਵਾ ਦੇ ਮੋਬਾਈਲ ਨੰਬਰ 98145-35937 ਅਤੇ 97814-01140 ’ਤੇ ਸੰਪਰਕ ਕੀਤਾ ਜਾ ਸਕਦਾ ਹੈ। 

 ਡਾ. ਸ਼ਿਆਮ ਸੁੰਦਰ ਦੀਪਤੀ ਨੇ ਦੱਸਿਆ ਕਿ ਇਸ ਵਿਸ਼ੇਸ਼ ਵਾਰਡ ਵਿਚ ਫਿਲਹਾਲ ਕਰੋਨਾ ਦੇ ਲੈਵਲ ਇਕ ਅਤੇ ਦੋ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਮੌਕੇ ਆਨਰੇਰੀ ਸਕੱਤਰ ਮੁਖਤਾਰ ਸਿੰਘ, ਰਾਜਬੀਰ ਸਿੰਘ, ਰਵਿੰਦਰਜੀਤ ਸਿੰਘ ਸੋਢੀ, ਪਰਮਿੰਦਰ ਸਿੰਘ ਭੱਟੀ, ਸੁਰਿੰਦਰ ਕੌਰ ਭੱਟੀ, ਤਿਲਕ ਰਾਜ ਜਨਰਲ ਮੈਨੇਜਰ, ਗੁਲਸ਼ਨ ਰੰਜਨ ਆਦਿ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All