DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Sri Hemkund Sahib Yatra 2026: ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 20 ਮਈ ਤੋਂ ਹੋਵੇਗੀ ਆਰੰਭ; 23 ਮਈ ਨੂੰ ਖੁੱਲ੍ਹਣਗੇ ਕਪਾਟ

ਉੱਤਰਾਖੰਡ ਵਿਖੇ ਲਗਪਗ 15 ਹਜ਼ਾਰ ਫੁੱਟ ਦੀ ਉਚਾਈ 'ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ 2026 ਦੀ ਸਾਲਾਨਾ ਯਾਤਰਾ 20 ਮਈ ਨੂੰ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਆਰੰਭ ਹੋਵੇਗੀ, ਜਦੋਂ ਕਿ ਗੁਰਦੁਆਰਾ ਸਾਹਿਬ ਦੇ ਕਪਾਟ ਸੰਗਤ ਵਾਸਤੇ 23 ਮਈ ਨੂੰ ਖ਼ਾਲਸਾਈ...

  • fb
  • twitter
  • whatsapp
  • whatsapp
featured-img featured-img
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ
Advertisement

ਉੱਤਰਾਖੰਡ ਵਿਖੇ ਲਗਪਗ 15 ਹਜ਼ਾਰ ਫੁੱਟ ਦੀ ਉਚਾਈ 'ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ 2026 ਦੀ ਸਾਲਾਨਾ ਯਾਤਰਾ 20 ਮਈ ਨੂੰ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਆਰੰਭ ਹੋਵੇਗੀ, ਜਦੋਂ ਕਿ ਗੁਰਦੁਆਰਾ ਸਾਹਿਬ ਦੇ ਕਪਾਟ ਸੰਗਤ ਵਾਸਤੇ 23 ਮਈ ਨੂੰ ਖ਼ਾਲਸਾਈ ਰਵਾਇਤਾਂ ਮੁਤਾਬਕ ਖੋਲ੍ਹੇ ਜਾਣਗੇ। ਭਾਰਤੀ ਫ਼ੌਜ ਵੱਲੋਂ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਅਤੇ ਰਸਤਿਆਂ ਵਿੱਚੋਂ ਬਰਫ਼ ਹਟਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਹ ਯਾਤਰਾ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪਹਿਲੇ ਜੱਥੇ ਦੇ ਰੂਪ ਵਿੱਚ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗੀ। ਇਸ ਸਬੰਧ ਵਿੱਚ ਟਰੱਸਟ ਵੱਲੋਂ ਗੁਰਦੁਆਰਾ ਰਿਸ਼ੀਕੇਸ਼ ਵਿਖੇ ਇੱਕ ਵੱਡਾ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਉੱਤਰਾਖੰਡ ਦੇ ਰਾਜਪਾਲ ਲੈਫ਼ਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ), ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਦਿੱਲੀ ਦੇ ਲੈਫ਼ਟੀਨੈਂਟ ਗਵਰਨਰ (ਰਾਜਪਾਲ) ਤਰਨਜੀਤ ਸਿੰਘ ਸੰਧੂ ਤੇ ਹੋਰ ਮੰਤਰੀ, ਪਤਵੰਤੇ, ਸੰਤ ਸਮਾਜ ਦੇ ਨੁਮਾਇੰਦੇ ਅਤੇ ਸ਼ਰਧਾਲੂ ਸ਼ਾਮਲ ਹੋਣਗੇ। ਇਹ ਸਮਾਗਮ ਸਵੇਰੇ 10:00 ਵਜੇ ਸ਼ੁਰੂ ਹੋਵੇਗਾ ਅਤੇ ਇਸ ਮੌਕੇ ਟਰੱਸਟ ਵੱਲੋਂ ਸਿੱਖ ਵਿਰਾਸਤ ਬਾਰੇ ਦੋ ਕਿਤਾਬਾਂ ਰਸਮੀ ਤੌਰ 'ਤੇ ਜਾਰੀ ਕੀਤੀਆਂ ਜਾਣਗੀਆਂ। ਇਹ ਕਿਤਾਬਾਂ ਸ਼ਰਧਾਲੂਆਂ ਦੇ ਅਧਿਆਤਮਿਕ ਅਤੇ ਇਤਿਹਾਸਕ ਗਿਆਨ ਨੂੰ ਵਧਾਉਣ ਦੇ ਉਦੇਸ਼ ਨਾਲ ਤਿਆਰ ਕੀਤੀਆਂ ਗਈਆਂ ਹਨ।

Advertisement

ਸਮਾਗਮ ਦੌਰਾਨ ਸਿੱਖ ਭਾਈਚਾਰੇ ਦੇ 8 ਸਾਲਾ ਏ ਆਈ (AI) ਪ੍ਰਤਿਭਾਸ਼ਾਲੀ ਮਾਸਟਰ ਰਣਵੀਰ ਸਿੰਘ ਸਚਦੇਵਾ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਐਪਲ ਦੇ ਸੀ ਈ ਓ ਟਿਮ ਕੁੱਕ ਅਤੇ ਗੂਗਲ ਦੇ ਸੀ ਈ ਓ ਸੁੰਦਰ ਪਿਚਾਈ ਸਮੇਤ ਕਈ ਵਿਸ਼ਵ ਪ੍ਰਸਿੱਧ ਹਸਤੀਆਂ ਵੱਲੋਂ ਪ੍ਰਸ਼ੰਸਾ ਕੀਤੀ ਗਈ ਹੈ। ਇਸ ਦੇ ਨਾਲ ਹੀ, ਇੱਕ ਨਵੇਂ ਅਜਾਇਬ ਘਰ (ਮਿਊਜ਼ੀਅਮ) "ਦਾਸਤਾਨ-ਏ-ਸਿੱਖੀ" ਦਾ ਉਦਘਾਟਨ ਵੀ ਕੀਤਾ ਜਾਵੇਗਾ। ਸਿੱਖ ਇਤਿਹਾਸ, ਵਿਰਾਸਤ ਅਤੇ ਗੁਰੂ ਪਰੰਪਰਾ ਨਾਲ ਸਬੰਧਤ ਇਹ ਅਜਾਇਬ ਘਰ ਸ਼ਰਧਾਲੂਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਗਿਆਨ ਦੇ ਇੱਕ ਮਹੱਤਵਪੂਰਨ ਕੇਂਦਰ ਵਜੋਂ ਕੰਮ ਕਰੇਗਾ।

Advertisement

ਗੁਰਦੁਆਰਾ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਸ਼ਰਧਾਲੂਆਂ ਨੂੰ ਇਸ ਸਮਾਗਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਅਤੇ ਉੱਥੇ ਜਾਣ ਵਾਲੇ ਰਸਤਿਆਂ ਸਮੇਤ ਗਲੇਸ਼ੀਅਰ ਦੇ ਕੋਲ ਜੰਮੀ ਹੋਈ ਬਰਫ਼ ਨੂੰ ਹੁਣ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਬਰਫ਼ ਹਟਾਉਣ ਦੀ ਇਹ ਸੇਵਾ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਹੁਣ ਯਾਤਰਾ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ।

Advertisement
×