DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Suicide case: Laljit Bhullar ਦਾ ਰਿਮਾਂਡ ਤਿੰਨ ਦਿਨ ਹੋਰ ਵਧਾਇਆ

Gagandeep Randhawa suicide case ’ਚ ਅੰਮ੍ਰਿਤਸਰ ਅਦਾਲਤ ਵਿਚ ਕੀਤਾ ਗਿਆ ਸੀ ਪੇਸ਼

  • fb
  • twitter
  • whatsapp
  • whatsapp
featured-img featured-img
ਲਾਲਜੀਤ ਭੁੱਲਰ ਦੀ ਪੁਰਾਣੀ ਤਸਵੀਰ।
Advertisement

ਪੰਜਾਬ ਰਾਜ ਗੁਦਾਮ ਨਿਗਮ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।

Advertisement

ਇਸ ਤੋਂ ਪਹਿਲਾਂ ਮੰਡੀ ਗੋਬਿੰਦਗੜ੍ਹ ਪੁਲੀਸ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਵਿੱਚ ਤਾਇਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਸੀ।

Advertisement

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਾਲਜੀਤ ਭੁੱਲਰ ਨੂੰ ਸੀ ਬੀ ਆਈ ਤੋਂ ਬਚਾਉਣ ਲਈ ਸੀ ਬੀ ਆਈ ਜਾਂਚ ਕਰਵਾਉਣ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਘਰਾਂ ਦੇ ਹੋਣ ਦਾ ਦਾਅਵਾ ਕਰਨ ਵਾਲਿਆਂ ਨੂੰ ਹੁਣ ਰੰਧਾਵਾ ਦੇ ਛੋਟੇ ਬੱਚਿਆਂ, ਬਜ਼ੁਰਗ ਮਾਂ ਅਤੇ ਪਤਨੀ ਦਾ ਦਰਦ ਦਿਖਾਈ ਨਹੀਂ ਦੇ ਰਿਹਾ ਹੈ। ਮੁੱਖ ਮੰਤਰੀ ਨੇ ਪਹਿਲਾਂ ਵਿਜੈ ਸਿੰਗਲਾ, ਫੌਜਾ ਸਿੰਘ ਸਰਾਰੀ, ਲਾਲ ਚੰਦ ਕਟਾਰੂਚੱਕ, ਰਵਜੋਤ ਸਿੰਘ ਵਰਗੇ ਆਗੂਆਂ ਨੂੰ ਕਲੀਨ ਚਿੱਟਾਂ ਦੇ ਦਿੱਤੀਆਂ ਹਨ। ਉਸੇ ਤਰ੍ਹਾਂ ਲਾਲਜੀਤ ਭੁੱਲਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ੍ਰੀ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਹਰ ਪਾਸੇ ਹਾਹਾਕਾਰ ਮਚੀ ਪਈ ਹੈ, ਕੋਈ ਵੀ ਰੰਗਲੇ ਪੰਜਾਬ ਦੇ ਰਾਜ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਫੌਰੀ ਤੌਰ ’ਤੇ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪਣੀ ਚਾਹੀਦੀ ਹੈ ਅਤੇ ਮਾਮਲੇ ਦਾ ਸੱਚ ਲੋਕਾਂ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ।

Advertisement
×