DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਖਬੀਰ ਬਾਦਲ ਅਕਾਲ ਤਖ਼ਤ ਅੱਗੇ ਪੇਸ਼

ਜਥੇਦਾਰ ਨੂੰ ਬੰਦ ਲਿਫ਼ਾਫੇ ਵਿਚ ਸੌਂਪਿਆ ਸਪਸ਼ਟੀਕਰਨ
  • fb
  • twitter
  • whatsapp
  • whatsapp
featured-img featured-img
ਜਥੇਦਾਰ ਗਿਆਨੀ ਰਘਬੀਰ ਿਸੰਘ ਨੂੰ ਪੱਤਰ ਸੌਂਪਦੇ ਹੋਏ ਸੁਖਬੀਰ ਬਾਦਲ। -ਫੋਟੋ: ਿਵਸ਼ਾਲ ਕੁਮਾਰ
Advertisement

* ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਵੱਖਰੇ ਤੌਰ ’ਤੇ ਸਪਸ਼ਟੀਕਰਨ ਸੌਂਪਿਆ

* ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮਗਰੋਂ ਹੋਵੇਗੀ ਅਗਲੇਰੀ ਕਾਰਵਾਈ

Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 24 ਜੁਲਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇਥੇ ਸ੍ਰੀ ਅਕਾਲ ਤਖਤ ਅੱਗੇ ਪੇਸ਼ ਹੋਏ। ਉਨ੍ਹਾਂ ਆਪਣਾ ਸਪਸ਼ਟੀਕਰਨ ਬੰਦ ਲਿਫਾਫੇ ਵਿਚ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ।

ਜਥੇਦਾਰ ਨੇ ਕਿਹਾ ਕਿ ਇਸ ਸਪਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਨ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਆਪਣਾ ਸਪਸ਼ਟੀਕਰਨ ਅਕਾਲ ਤਖ਼ਤ ਵਿਖੇ ਸੌਂਪ ਦਿੱਤਾ ਹੈ। ਪੰਜ ਸਿੰਘ ਸਾਹਿਬਾਨ ਦੀ 15 ਜੁਲਾਈ ਨੂੰ ਹੋਈ ਬੈਠਕ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਰੋਧੀ ਧੜੇ ਵੱਲੋਂ ਲਾਏ ਗਏ ਦੋਸ਼ਾਂ ਸਬੰਧੀ ਸਪਸ਼ਟੀਕਰਨ ਦੇਣ ਲਈ 15 ਦਿਨਾਂ ਅੰਦਰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਸ੍ਰੀ ਬਾਦਲ ਨੇ ਉਪਰੋਕਤ ਦੋਸ਼ਾਂ ਦੇ ਸਬੰਧ ਵਿਚ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪਸ਼ਟੀਕਰਨ ਸੌਂਪਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਹੋਰ ਹਾਜ਼ਰ ਸਨ।

ਅਕਾਲ ਤਖ਼ਤ ’ਤੇ ਮੱਥਾ ਟੇਕਣ ਲਈ ਪਹੁੰਚਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ। -ਫੋਟੋ: ਵਿਸ਼ਾਲ ਕੁਮਾਰ

ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤੇ ਸ੍ਰੀ ਅਕਾਲ ਤਖਤ ਵਿਖੇ ਮੱਥਾ ਟੇਕਿਆ। ਉਨ੍ਹਾਂ ਮੀਡੀਆ ਨਾਲ ਗੱਲ ਕਰਨ ਤੋਂ ਸੰਕੋਚ ਕੀਤਾ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਸਪਸ਼ਟੀਕਰਨ ਮਿਲ ਗਿਆ ਹੈ ਅਤੇ ਇਸ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਵਿਚਾਰਨ ਉਪਰੰਤ ਅਗਲੇਰੀ ਕਾਰਵਾਈ ਹੋਵੇਗੀ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵਿਚ ਸ਼ਾਮਲ ਆਗੂਆਂ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂ ਮਾਜਰਾ, ਪਰਮਿੰਦਰ ਸਿੰਘ ਢੀਂਡਸਾ ਤੇ ਹੋਰਨਾਂ ਨੇ 1 ਜੁਲਾਈ ਨੂੰ ਸ਼੍ਰੀ ਅਕਾਲ ਤਖਤ ਵਿਖੇ ਇੱਕ ਪੱਤਰ ਦੇ ਕੇ ਖਿਮਾ ਯਾਚਨਾ ਦੀ ਅਪੀਲ ਕੀਤੀ ਸੀ। ਇਸ ਪੱਤਰ ਵਿੱਚ ਉਨ੍ਹਾਂ ਦੋਸ਼ ਲਾਇਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਅਕਾਲੀ ਸਰਕਾਰ ਕੋਲੋਂ ਵੱਡੀਆਂ ਭੁੱਲਾਂ ਤੇ ਗਲਤੀਆਂ ਹੋਈਆਂ ਹਨ। ਉਸ ਵੇਲੇ ਉਹ ਵੀ ਅਕਾਲੀ ਦਲ ਦੀ ਸਰਕਾਰ ਵਿੱਚ ਸ਼ਾਮਲ ਸਨ ਅਤੇ ਇਨ੍ਹਾਂ ਭੁੱਲਾਂ ਅਤੇ ਗਲਤੀਆਂ ਦਾ ਬੋਝ ਮਹਿਸੂਸ ਕਰ ਰਹੇ ਹਨ। ਇਸ ਪੱਤਰ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਚਾਰ ਅਹਿਮ ਦੋਸ਼ ਲਾਏ ਸਨ। ਜਿਨ੍ਹਾਂ ਵਿਚ ਸਲਾਬਤਪੁਰਾ ਕੇਸ ਵਿਚ ਡੇਰਾ ਮੁਖੀ ਖਿਲਾਫ ਕਾਰਵਾਈ ਦੀ ਥਾਂ ਦਰਜ ਕੇਸ ਵਾਪਸ ਲੈਣਾ, 2015 ਵਿਚ ਹੋਈਆਂ ਬੇਅਦਬੀਆਂ ਦੇ ਮਾਮਲੇ ਵਿਚ ਸਰਕਾਰ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਵਿਚ ਅਸਫਲ ਰਹੀ, ਡੇਰਾ ਸਿਰਸਾ ਮੁਖੀ ਨੂੰ ਮਾਫ ਕਰਵਾਉਣ ਵਾਸਤੇ ਸਰਕਾਰ ਵਲੋਂ ਪ੍ਰਭਾਵ ਵਰਤਣਾ ਅਤੇ ਸੁਮੇਧ ਸੈਣੀ ਨੂੰ ਡੀਜੀਪੀ ਬਣਾਉਣਾ ਤੇ ਹੋਰ ਸ਼ਾਮਲ ਸੀ। ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਅੰਦਰੂਨੀ ਸੰਕਟ ਨਾਲ ਜੂਝ ਰਿਹਾ ਹੈ। ਬੀਤੇ ਕੱਲ੍ਹ ਸੁਖਬੀਰ ਸਿੰਘ ਬਾਦਲ ਵੱਲੋਂ ਕੋਰ ਕਮੇਟੀ ਵੀ ਭੰਗ ਕਰ ਦਿੱਤੀ ਗਈ ਹੈ ਜਿਸ ਵਿੱਚ ਨਾਰਾਜ਼ ਧੜੇ ਦੇ ਆਗੂ ਸ਼ਾਮਲ ਸਨ। ਨਾਰਾਜ਼ ਧਿਰ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਦਾ ਅਹੁਦਾ ਛੱਡਣ ਦੀ ਵੀ ਮੰਗ ਕੀਤੀ ਜਾ ਰਹੀ ਹੈ।

ਉਧਰ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਬੰਦ ਲਿਫਾਫਾ ਸਪਸ਼ਟੀਕਰਨ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਚਰਨ ਸਿੰਘ ਗਰੇਵਾਲ, ਅਲਵਿੰਦਰ ਸਿੰਘ ਪੱਖੋਕੇ ਅਤੇ ਸਕੱਤਰ ਪ੍ਰਤਾਪ ਸਿੰਘ ਮੌਜੂਦ ਸਨ। ਸ਼੍ਰੋਮਣੀ ਕਮੇਟੀ ਖਿਲਾਫ ਦੋਸ਼ ਹਨ ਕਿ ਉਸ ਨੇ ਡੇਰਾ ਸਿਰਸਾ ਮੁਖੀ ਨੂੰ ਮਾਫ ਕਰਨ ਦੇ ਮਾਮਲੇ ਦੀ ਪ੍ਰੋੜਤਾ ਕਰਦਿਆਂ ਲਗਪਗ 90 ਲੱਖ ਰੁਪਏ ਦੇ ਇਸ਼ਤਿਹਾਰ ਮੀਡੀਆ ਵਿਚ ਦਿੱਤੇ ਸਨ, ਜਦੋਂ ਕਿ ਸੰਗਤ ਰੋਹ ਦੇ ਕਾਰਨ ਬਾਅਦ ਵਿਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਡੇਰਾ ਸਿਰਸਾ ਨੂੰ ਮਾਫੀ ਦੇਣ ਦਾ ਫੈਸਲਾ ਵਾਪਸ ਲੈਣਾ ਪਿਆ ਸੀ। ਇਸ ਲਈ 90 ਲੱਖ ਰੁਪਏ ਦੀ ਖਰਚ ਕੀਤੀ ਰਕਮ ਨਾਲ ਗੁਰੂ ਦੀ ਗੋਲਕ ’ਤੇ ਵਾਧੂ ਬੋਝ ਪਾਇਆ ਗਿਆ ਸੀ।

Advertisement
×