DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਖਦੇਵ ਸਿੰਘ ਕਾਦੀਆਂ 'ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ' ਪੰਜਾਬ ਪ੍ਰਧਾਨ ਨਿਯੁਕਤ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੁਖਦੇਵ ਸਿੰਘ ਕਾਦੀਆਂ ਨੂੰ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨੇ ਇਹ ਜਾਣਕਾਰੀ...

  • fb
  • twitter
  • whatsapp
  • whatsapp
Advertisement

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੁਖਦੇਵ ਸਿੰਘ ਕਾਦੀਆਂ ਨੂੰ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਨਵੇਂ ਨਿਯੁਕਤ ਕੀਤੇ ਸੇਵਾਦਾਰਾਂ ਦੀਆਂ ਲੰਮੇ ਸਮੇਂ ਤੋਂ ਪੰਥਕ ਸੇਵਾਵਾਂ, ਜਜ਼ਬੇ ਅਤੇ ਨੌਜਵਾਨਾਂ ਵਿੱਚ ਮਜ਼ਬੂਤ ਪਕੜ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਆਪਣੀ ਡਿਊਟੀ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਯੂਥ ਵਿੰਗ ਨੂੰ ਨਵੇਂ ਮੁਕਾਮਾਂ ’ਤੇ ਲੈ ਕੇ ਜਾਣਗੇ।

Advertisement

ਇਸ ਦੇ ਨਾਲ ਹੀ ਪਾਰਟੀ ਵੱਲੋਂ ਜ਼ਮੀਨੀ ਪੱਧਰ ’ਤੇ ਪਕੜ ਮਜ਼ਬੂਤ ਕਰਨ ਲਈ ਇੱਕ 15 ਮੈਂਬਰੀ ਕਾਰਜਕਾਰੀ ਕਮੇਟੀ, ਚਾਰ ਜ਼ਿਲ੍ਹਾ ਪ੍ਰਧਾਨਾਂ ਅਤੇ ਤਿੰਨ ਮੁੱਖ ਬੁਲਾਰਿਆਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ ਹਨ,  ਜਿਨ੍ਹਾਂ ਵਿੱਚ ਕਾਬਲ ਸਿੰਘ, ਬੀਬੀ ਸਤਨਾਮ ਕੌਰ, ਬੀਬੀ ਸੰਦੀਪ ਕੌਰ, ਐਡਵੋਕੇਟ ਹਰਪਾਲ ਸਿੰਘ ਖਾਰਾ, ਪ੍ਰਿਥੀਪਾਲ ਸਿੰਘ ਬਟਾਲਾ, ਚਰਨਦੀਪ ਸਿੰਘ ਭਿੰਡਰ, ਗੁਰਲਾਲ ਸਿੰਘ ਸਖੀਰਾ, ਜਸਵਿੰਦਰ ਸਿੰਘ ਬਾਦਲ, ਅਵਤਾਰ ਸਿੰਘ ਜਵਾਹਰਕੇ, ਜਸਕਰਨ ਸਿੰਘ ਲੋਪੋਕੇ, ਐਡਵੋਕੇਟ ਗਗਨਦੀਪ ਸਿੰਘ ਗੋਰਾਇਆ, ਜਸ਼ਨਦੀਪ ਸਿੰਘ, ਡਾਕਟਰ ਮੇਹਰਦੀਨ ਸਿੰਘ ਮਲੇਰਕੋਟਲਾ, ਜਗਰੂਪ ਸਿੰਘ ਅਤੇ ਕਰਮ ਸਿੰਘ ਭੋਈਆਂ ਨੂੰ ਕਾਰਜਕਾਰੀ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ।

Advertisement

ਇਸ ਤੋਂ ਇਲਾਵਾ ਜਗਦੀਪ ਸਿੰਘ ਕੰਸਾਲਾ (ਐੱਸ ਏ ਐੱਸ ਨਗਰ ਮੁਹਾਲੀ), ਦਲਜੀਤ ਸਿੰਘ ਸੋਢੀ (ਰੂਪਨਗਰ), ਮਨਜਿੰਦਰ ਸਿੰਘ ਬੱਲ (ਬਟਾਲਾ) ਅਤੇ ਸਤਿੰਦਰਜੀਤ ਸਿੰਘ (ਗੁਰਦਾਸਪੁਰ) ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਦਕਿ ਨਰਿੰਦਰ ਸਿੰਘ ਭਿੰਡਰ, ਸੁਖਬੀਰ ਸਿੰਘ ਬਲਬੇਹੜਾ ਅਤੇ ਜਸ਼ਨਦੀਪ ਸਿੰਘ ਨੂੰ ਪਾਰਟੀ ਦੇ ਮੁੱਖ ਬੁਲਾਰਿਆਂ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।

Advertisement
×