DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Laljit Bhullar ਦੇ ਸਮਰਥਕ ਸਰਪੰਚਾਂ ਤੇ ਅਹੁਦੇਦਾਰਾਂ ਵੱਲੋਂ ‘ਆਪ’ ਛੱਡਣ ਦਾ ਅਲਟੀਮੇਟਮ

ਡੀ.ਐੱਮ. ਗਗਨਦੀਪ ਸਿੰਘ ਰੰਧਾਵਾ ਕੇਸ ਵਿੱਚ ਜੇਲ੍ਹ ਅੰਦਰ ਬੰਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਸਮਰਥਕ ਸਰਪੰਚਾਂ ਅਤੇ ਪਾਰਟੀ ਅਹੁਦੇਦਾਰਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਬਗ਼ਾਵਤੀ ਸੁਰ ਅਖ਼ਤਿਆਰ ਕਰ ਲਏ ਹਨ। ਬਲਾਕ ਪੱਟੀ ਦੇ ਚੇਅਰਮੈਨ ਗੁਰਪਿੰਦਰ ਸਿੰਘ...

  • fb
  • twitter
  • whatsapp
  • whatsapp
featured-img featured-img
ਲਾਲਜੀਤ ਸਿੰਘ ਭੁੱਲਰ ਤੇ ਚੇਅਰਮੈਨ ਗੁਰਪਿੰਦਰ ਸਿੰਘ ਉਪਲ ਦੀ ਤਸਵੀਰ
Advertisement

ਡੀ.ਐੱਮ. ਗਗਨਦੀਪ ਸਿੰਘ ਰੰਧਾਵਾ ਕੇਸ ਵਿੱਚ ਜੇਲ੍ਹ ਅੰਦਰ ਬੰਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਸਮਰਥਕ ਸਰਪੰਚਾਂ ਅਤੇ ਪਾਰਟੀ ਅਹੁਦੇਦਾਰਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਬਗ਼ਾਵਤੀ ਸੁਰ ਅਖ਼ਤਿਆਰ ਕਰ ਲਏ ਹਨ। ਬਲਾਕ ਪੱਟੀ ਦੇ ਚੇਅਰਮੈਨ ਗੁਰਪਿੰਦਰ ਸਿੰਘ ਉੱਪਲ ਦੀ ਅਗਵਾਈ ਹੇਠ ਹਲਕੇ ਦੇ ਸਰਪੰਚਾਂ ਨੇ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਪੰਜ ਦਿਨਾਂ ਦਾ ਅਲਟੀਮੇਟਮ ਦਿੰਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਰੰਧਾਵਾ ਕੇਸ ਦੀ ਨਿਰਪੱਖ ਜਾਂਚ ਨਾ ਹੋਈ ਤਾਂ ਉਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਸਮੂਹਕ ਅਸਤੀਫ਼ੇ ਦੇ ਦੇਣਗੇ।

ਚੇਅਰਮੈਨ ਉੱਪਲ ਨੇ ਅਲਟੀਮੇਟਮ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਪੰਜ ਦਿਨਾਂ ਬਾਅਦ ਪੱਟੀ ਹਲਕੇ ਦੇ 10 ਪਿੰਡਾਂ—ਸਭਰਾ, ਜੋੜਾ, ਕੈਰੋ, ਹਰੀਕੇ, ਮਰਹਾਣਾ, ਤੂਤ, ਸਰਹਾਲੀ, ਕਾਲੇਕੇ ਉਤਾੜ, ਕੋਟ ਬੁੱਢਾ ਅਤੇ ਬੁਰਜਰਾਏ ਦੀਆਂ ਪੰਚਾਇਤਾਂ ਅਸਤੀਫ਼ੇ ਦੇਣਗੀਆਂ। ਇਸ ਤੋਂ ਬਾਅਦ ਲਗਾਤਾਰ ਹਰ ਰੋਜ਼ 10-10 ਪੰਚਾਇਤਾਂ ਵੱਲੋਂ ਇਹ ਪ੍ਰਕਿਰਿਆ ਦੁਹਰਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤਾਂ ਤੋਂ ਬਾਅਦ ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪਰਿਸ਼ਦ ਮੈਂਬਰ, ਮਾਰਕੀਟ ਕਮੇਟੀ ਚੇਅਰਮੈਨ ਅਤੇ ਸ਼ਹਿਰੀ ਵਾਰਡ ਪ੍ਰਧਾਨ ਵੀ ਅਸਤੀਫ਼ੇ ਸੌਂਪਣਗੇ। ਸਮਰਥਕਾਂ ਵੱਲੋਂ ਇਸ ਸਬੰਧੀ ਪੋਸਟਾਂ ਸੋਸ਼ਲ ਮੀਡੀਆ 'ਤੇ ਵੀ ਸਾਂਝੀਆਂ ਕੀਤੀਆਂ ਗਈਆਂ ਹਨ।

Advertisement

ਉੱਪਲ ਨੇ ਦੋਸ਼ ਲਾਇਆ ਕਿ ਸਰਕਾਰ ਨੇ ਬਿਨਾਂ ਜਾਂਚ-ਪੜਤਾਲ ਦੇ ਲਾਲਜੀਤ ਭੁੱਲਰ ਵਿਰੁੱਧ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂਕਿ ਭੁੱਲਰ ਨੇ ਪਾਰਟੀ ਦੀ ਮਜ਼ਬੂਤੀ ਲਈ ਕਾਫੀ ਮਿਹਨਤ ਕੀਤੀ ਸੀ। ਉਨ੍ਹਾਂ ਕਿਹਾ ਕਿ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ ਹਲਕੇ ਦੇ ਵਿਕਾਸ ਕਾਰਜ ਠੱਪ ਹੋ ਗਏ ਹਨ ਅਤੇ ਸਰਕਾਰ ਨੇ ਹਲਕਾ ਪੱਟੀ ਨੂੰ ਅੱਖੋਂ-ਪਰੋਖੇ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਰੰਧਾਵਾ ਦੇ ਪਰਿਵਾਰ ਨੂੰ ਬਣਦੇ ਹੱਕ ਦੇਣੇ ਚਾਹੀਦੇ ਹਨ।

Advertisement

ਜ਼ਿਕਰਯੋਗ ਹੈ ਕਿ ਇਸ ਕੇਸ ਤੋਂ ਬਾਅਦ ਪਾਰਟੀ ਲੀਡਰਸ਼ਿਪ ਅਤੇ ਮੰਤਰੀਆਂ ਨੇ ਭੁੱਲਰ ਪਰਿਵਾਰ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਲਈ ਹੈ। ਲਾਲਜੀਤ ਭੁੱਲਰ ਦੀ ਪਤਨੀ ਸੁਰਿੰਦਰਪਾਲ ਕੌਰ ਭੁੱਲਰ ਵੱਲੋਂ ਕੀਤੀਆਂ ਜਾ ਰਹੀਆਂ ਸਿਆਸੀ ਸਰਗਰਮੀਆਂ ਤੋਂ ਵੀ ਜ਼ਿਲ੍ਹੇ ਦੇ ‘ਆਪ’ ਆਗੂ ਪਾਸਾ ਵੱਟ ਰਹੇ ਹਨ, ਜਿਸ ਕਾਰਨ ਭੁੱਲਰ ਸਮਰਥਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।

Advertisement
×