DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਪਰੀਮ ਕੋਰਟ ਵੱਲੋਂ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ; ਪੰਜਾਬ ਸਰਕਾਰ ਨੂੰ ਵੀ ਨੋਟਿਸ

ਚਾਰ ਹਫਤਿਆਂ ਵਿਚ ਜਵਾਬ ਦੇਣ ਲੲੀ ਕਿਹਾ

  • fb
  • twitter
  • whatsapp
  • whatsapp
Advertisement

ਸੁਪਰੀਮ ਕੋਰਟ ਨੇ ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਚਾਰ ਹਫ਼ਤਿਆਂ ਦੇ ਅੰਦਰ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਤਹਿਤ 540 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਦੇ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।

Advertisement

ਜਸਟਿਸ ਵਿਕਰਮ ਨਾਥ ਅਤੇ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 4 ਦਸੰਬਰ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਅਪੀਲ ’ਤੇ ਨੋਟਿਸ ਵੀ ਜਾਰੀ ਕੀਤਾ ਜਿਸ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ।

Advertisement

ਇਸ ਤੋਂ ਪਹਿਲਾਂ ਮਜੀਠੀਆ ਨੇ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਸੀ ਪਰ ਅਦਾਲਤ ਨੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਬਿਕਰਮ ਮਜੀਠੀਆ ਨੇ ਆਪਣੀ ਜ਼ਮਾਨਤ ਅਰਜ਼ੀ ਰੱਦ ਕਰਨ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ।

ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਸਾਲ 19 ਜਨਵਰੀ ਨਿਰਧਾਰਿਤ ਕੀਤੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਆਪਣਾ ਜਵਾਬ ਦਾਇਰ ਕਰਨ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।

Advertisement
×