ਤਾਰਾ ਸਿੰਘ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ

ਤਾਰਾ ਸਿੰਘ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ

‘ਆਪ’ ਵਿੱਚ ਸ਼ਾਮਲ ਹੋਏ ਸਨਅਤਕਾਰ ਤਾਰਾ ਸਿੰਘ ਤੇ ਸਾਥੀਆਂ ਦਾ ਸਵਾਗਤ ਕਰਦੇ ਹੋਏ ਸੁਖਰਾਜ ਬੱਲ ਅਤੇ ਹਰਿੰਦਰ ਸਿੰਘ। -ਫੋਟੋ: ਸੱਗੂ

ਅੰਮ੍ਰਿਤਸਰ: ਇਥੇ ਹਲਕਾ ਪੂਰਬੀ ’ਚ ਫੋਕਲ ਪੁਆਇੰਟ ਤੋਂ ਸਨਅਤਕਾਰ ਤਾਰਾ ਸਿੰਘ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਪਰਿਵਾਰਕ ਅਤੇ ਸੈਂਕੜੇ ਦੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਵੀ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ। ਸੀਨੀਅਰ ਆਪ ਆਗੂ ਸੁਖਰਾਜ ਬੱਲ ਅਤੇ ਹਰਿੰਦਰ ਸਿੰਘ ਨੇ ਪਾਰਟੀ ’ਚ ਆਈਆਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਤਾਰਾ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕਾ ਪੂਰਬੀ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। -ਖੇਤਰੀ ਪ੍ਰਤੀਨਿਧ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All