DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Tarn Taran accident: ਸੜਕ ਹਾਦਸੇ ਵਿੱਚ ਔਰਤ ਦੀ ਮੌਤ

ਪਤੀ ਅਤੇ ਦੋ ਲੜਕੀਆਂ ਗੰਭੀਰ ਜ਼ਖਮੀ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਝਬਾਲ-ਭਿੱਖੀਵਿੰਡ ਸੜਕ ਉੱਪਰ ਪੈਂਦੇ ਪਿੰਡ ਗੱਗੋਬੂਹਾ ਨੇੜੇ ਇਕ ਟਿੱਪਰ ਅਤੇ ਸਵਿਫਟ ਕਾਰ ਦੀ ਆਹਮੋ ਸਾਹਮਣੀ ਟੱਕਰ ਵਿੱਚ ਇੱਕ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਹਾਦਸੇ ਵਿੱਚ ਔਰਤ ਦਾ ਪਤੀ ਅਤੇ ਉਸ ਦੀਆਂ ਦੋ ਛੋਟੀਆਂ ਲੜਕੀਆਂ ਗੰਭੀਰ ਜ਼ਖਮੀ ਹੋ ਗਈਆਂ।

Advertisement

ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਬਣਿਆ ਪਰਿਵਾਰ ਅੱਜ ਸੰਗਰਾਂਦ ਅਤੇ ਮੱਸਿਆ ਦੇ ਦਿਹਾੜੇ ’ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਠੱਟਾ ਤੋਂ ਮੱਥਾ ਟੇਕ ਕੇ ਆਪਣੇ ਘਰ ਪਰਤ ਰਿਹਾ ਸੀ। ਗੱਗੋਬੂਆ ਨੇੜੇ ਉਨ੍ਹਾਂ ਦੀ ਕਾਰ ਟਿੱਪਰ ਦੀ ਫੇਟ ਦਾ ਸ਼ਿਕਾਰ ਹੋ ਗਈ। ਮ੍ਰਿਤਕ ਔਰਤ ਦੀ ਸ਼ਨਾਖਤ ਜਸਵਿੰਦਰ ਕੌਰ (40) ਪਤਨੀ ਅੰਗਰੇਜ਼ ਸਿੰਘ ਵਾਸੀ ਬਹਿਕ ਗੁਜਰਾਂ, ਤਹਿਸੀਲ ਜ਼ੀਰਾ (ਜ਼ਿਲ੍ਹਾ ਫਿਰੋਜ਼ਪੁਰ) ਦੇ ਤੌਰ ਤੇ ਕੀਤੀ ਗਈ ਹੈ।

Advertisement

ਅੰਗਰੇਜ਼ ਸਿੰਘ ਆਪਣੀ ਕਾਰ ਵਿੱਚ ਆਪਣੀ ਪਤਨੀ ਜਸਵਿੰਦਰ ਕੌਰ ਅਤੇ 8 ਤੇ 12 ਸਾਲ ਦੀਆਂ ਦੋ ਲੜਕੀਆਂ ਨੂੰ ਲੈ ਕੇ ਘਰ ਨੂੰ ਪਰਤ ਰਿਹਾ ਸੀ ਜਿਵੇਂ ਹੀ ਉਹ ਗੱਗੋਬੂਹਾ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਟਿੱਪਰ ਨਾਲ ਟੱਕਰ ਹੋ ਗਈ। ਜਸਵਿੰਦਰ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ। ਅੰਗਰੇਜ਼ ਸਿੰਘ ਅਤੇ ਉਸਦੀਆਂ ਦੋ ਲੜਕੀਆਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਭਿੱਖੀਵਿੰਡ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਮੌਕੇ ਤੇ ਥਾਣਾ ਝਬਾਲ ਦੀ ਪੁਲੀਸ ਨੇ ਆ ਕੇ ਲਾਸ਼ ਕਬਜ਼ੇ ਵਿੱਚ ਲਈ। ਇਸ ਸਬੰਧੀ ਟਿੱਪਰ ਦੇ ਚਾਲਕ ਖਿਲਾਫ ਇੱਕ ਕੇਸ ਦਰਜ ਕੀਤਾ ਗਿਆ ਹੈ। ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

Advertisement
×