ਤਰਨ ਤਾਰਨ: ਆਗੂ ਨੂੰ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਤੋਂ ਭੜਕੇ ਠੇਕਾ ਮੁਲਾਜ਼ਮ
ਮੁਲਾਜ਼ਮਾਂ ਨੇ ਜਥੇਬੰਦੀ ਦੇ ਪ੍ਰਧਾਨ ਰਣਜੀਤ ਸਿੰਘ ਨੂੰ ਘਰ ਵਿਚ ਡਕਣ ਦਾ ਕੀਤਾ ਵਿਰੋਧ; ਡਿਪੂ ਦੇ ਗੇਟ ਸਾਹਮਣੇ ਰੋਸ ਰੈਲੀ ਕੀਤੀ
Advertisement
ਪੰਜਾਬ ਰੋਡਵੇਜ/ਪਨਬੱਸ/ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਅਣਮਿਥੇ ਸਮੇਂ ਦੀ ਹੜਤਾਲ ਦੇ ਅੱਜ ਦੂਜੇ ਦਿਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਅੱਜ ਫਰੀਦਕੋਟ ਵਿਖੇ ਆਜ਼ਾਦੀ ਦਿਹਾੜੇ ’ਤੇ ਕੌਮੀ ਝੰਡਾ ਲਹਿਰਾਉਣ ਮੌਕੇ ਕਾਲੇ ਚੋਲੇ ਪਾ ਕੇ ਵਿਖਾਵਾ ਕਰਨ ਤੋਂ ਰੋਕਣ ਲਈ ਪੁਲੀਸ ਨੇ ਜਥੇਬੰਦੀ ਦੇ ਡਿਪੂ ਪ੍ਰਧਾਨ ਰਣਜੀਤ ਸਿੰਘ ਨੂੰ ਬੀਤੀ ਅੱਧੀ ਰਾਤ ਨੂੰ ਉਸ ਦੇ ਘਰ ਅੰਦਰ ਡੱਕ ਦਿੱਤਾ| ਪੁਲੀਸ ਨੇ ਘਰ ਦੇ ਗੇਟ ’ਤੇ ਪਹਿਰਾ ਲਗਾ ਦਿੱਤਾ|
ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਲਵਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਦੀ ਇਸ ਕਾਰਵਾਈ ਖਿਲਾਫ਼ ਠੇਕਾ ਆਧਾਰ ਤੇ ਕੰਮ ਕਰਦੇ ਮੁਲਾਜ਼ਮਾਂ ਨੇ ਡਿਪੂ ਦੇ ਗੇਟ ਸਾਹਮਣੇ ਇਕ ਰੋਸ ਰੈਲੀ ਕੀਤੀ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਬਕਾਇਆ ਮੰਗਾਂ ਨਾ ਮੰਨੇ ਜਾਣ ਖਿਲਾਫ਼ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਲਈ ਕਿਹਾ| ਇਸ ਮੌਕੇ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਆਗੂ ਅਵਤਾਰ ਸਿੰਘ ਸੁਰਸਿੰਘ, ਬਲਜੀਤ ਸਿੰਘ ਤੇ ਕੁਲਵਿੰਦਰ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਉਨ੍ਹਾਂ ਦੀਆਂ ਸੇਵਾਵਾਂ ਬਿਨਾਂ ਦੇਰੀ ਦੇ ਰੈਗੂਲਰ ਕਰਨ, ਨਵੀਆਂ ਬੱਸਾਂ ਪਾਉਣ. ਕਿਲੋਮੀਟਰ ਸਕੀਮ ਰੱਦ ਕੀਤੇ ਜਾਣ, ਉਨ੍ਹਾਂ ਨੂੰ ਮਿਲਦੀਆਂ ਨਿਗੂਣੀਆਂ ਤਨਖਾਹਾਂ ਵਿੱਚ ਵਾਧਾ ਕੀਤੇ ਜਾਣ ਦੀ ਮੰਗ ਕੀਤੀ|
ਕੈਪਸ਼ਨ:
Advertisement
×