DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Tarn Taran Murder: ਕਿਸਾਨ ਆਗੂ ਦੇ ਭਰਾ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਹੀ ਮੁਲਜ਼ਮ Lovepreet Singh ਦੀ ਹੱਤਿਆ

Patti Murder Case: ਪੁਲੀਸ ਵੱਲੋਂ ਕਿਸਾਨ ਆਗੂ ਸਮੇਤ ਦਰਜਨ ਖਿਲਾਫ਼ ਪਰਚਾ ਦਰਜ

  • fb
  • twitter
  • whatsapp
  • whatsapp
featured-img featured-img
ਲਵਪ੍ਰੀਤ ਸਿੰਘ ਵਾਸੀ ਕੋਟ ਬੁੱਢਾ ਦੀ ਫਾਈਲ ਫੋਟੋ
Advertisement

Tarn Taran Murder Case: ਇਲਾਕੇ ਦੇ ਪਿੰਡ ਬੂਹ ਹਥਾੜ ਅੰਦਰ ਕਤਲ ਕੇਸ ਦੇ ਮੁਲਜ਼ਮ ਲਵਪ੍ਰੀਤ ਸਿੰਘ ਵਾਸੀ ਕੋਟ ਬੁੱਢਾ ਦੇ ਰਹੱਸਮਈ ਕਤਲ ਹੋਣ ਦੀ ਘਟਨਾ ਵਾਪਰੀ ਹੈ।

ਜ਼ਿਲ੍ਹਾ ਤਰਨ ਤਾਰਨ ਦੇ ਪੁਲੀਸ ਅਧਿਕਾਰੀ ਐਸ ਪੀ ਹੈਡਕੁਆਟਰ ਸੁਖਨਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਲਵਪ੍ਰੀਤ ਸਿੰਘ ਵਾਸੀ ਕੋਟ ਬੁੱਢਾ ਦਾ ਕਤਲ ਰੰਜਿਸ਼ ਤਹਿਤ ਕੀਤਾ ਗਿਆ ਹੈ।

Advertisement

ਜ਼ਿਕਰਯੋਗ ਹੈ ਕਿ ਬੀਤੇ 12 ਅਗਸਤ ਨੂੰ ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਦੇ ਭਰਾ ਸਤਪਾਲ ਸਿੰਘ ਉਰਫ ਪਾਲਾ ਦੀ ਉਸ ਦੇ ਕਰੀਬੀ ਦੋਸਤ ਲਵਪ੍ਰੀਤ ਸਿੰਘ ਵਾਸੀ ਕੋਟ ਬੁੱਢਾ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Advertisement

ਉਸ ਵੱਲੋਂ ਸਤਪਾਲ ਸਿੰਘ ਪਾਲਾ ਦੇ ਹੀ ਲਾਇਸਂੰਸੀ ਪਿਸਤੌਲ ਨਾਲ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲੀਸ ਥਾਣਾ ਹਰੀਕੇ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਵੱਲੋਂ ਉਕਤ ਕਤਲ ਕੇਸ ਦੀ ਤਫਤੀਸ਼ ਕੀਤੀ ਜਾ ਰਹੀ ਸੀ ਪਰ ਮੁਲਜ਼ਮ ਲਵਪ੍ਰੀਤ ਸਿੰਘ ਨੂੰ ਪੁਲੀਸ ਹੁਣ ਤੱਕ ਗ੍ਰਿਫਤਾਰ ਨਹੀਂ ਕਰ ਸਕੀ ਪਰ ਸਤਪਾਲ ਸਿੰਘ ਉਰਫ ਪਾਲਾ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਹੀ ਲਵਪ੍ਰੀਤ ਸਿੰਘ ਦਾ ਕਤਲ ਹੋ ਗਿਆ ਤੇ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ।

ਸਥਾਨਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕਿ ਅੱਜ ਦੁਪਹਿਰ ਸਮੇਂ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਵੱਲੋਂ ਪੁਲੀਸ ਨੂੰ ਸੂਚਨਾ ਦਿੱਤੀ ਗਈ ਸੀ ਕਿ ਉਸ ਦੇ ਭਰਾ ਸਤਪਾਲ ਸਿੰਘ ਉਰਫ ਪਾਲਾ ਦੇ ਕਤਲ ਦਾ ਮੁਲਜ਼ਮ ਵਿਅਕਤੀ ਲਵਪ੍ਰੀਤ ਸਿੰਘ ਉਸ ਦੇ ਘਰ ਵਿੱਚ ਜ਼ਖਮੀ ਹਾਲਤ ਵਿੱਚ ਪਿਆ ਹੈ। ਘਟਨਾ ਤੋਂ ਬਾਅਦ ਜਦੋਂ ਪੁਲੀਸ ਪਾਰਟੀ ਮੌਕੇ ਤੇ ਪਹੁੰਚੀ ਤਾਂ ਲਵਪ੍ਰੀਤ ਸਿੰਘ ਦੀ ਮੌਤ ਹੋ ਚੁੱਕੀ ਸੀ।

ਪੁਲੀਸ ਨੇ ਲਵਪ੍ਰੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪੱਟੀ ਵਿਚ ਰਖਵਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਅਤੇ ਉਸ ਦੇ ਪਿਤਾ ਸਮੇਤ ਦਰਜਨ ਦੇ ਕਰੀਬ ਲੋਕਾਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਘਟਨਾ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement
×