DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਅਤੇ ਹਰਿਆਣਾ ਵਿੱਚ ਠੰਢ ਦੇ ਬਾਵਜੂਦ ਤਾਪਮਾਨ ਆਮ ਨਾਲੋਂ ਵੱਧ

ਪੰਜਾਬ ਅਤੇ ਹਰਿਆਣਾ ਵਿੱਚ ਸ਼ੁੱਕਰਵਾਰ ਸਵੇਰੇ ਕਈ ਥਾਵਾਂ ’ਤੇ ਧੁੰਦ ਕਾਰਨ ਵਿਜ਼ੀਬਿਲਟੀ (ਦ੍ਰਿਸ਼ਟੀ) ਘੱਟ ਰਹੀ ਅਤੇ ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਉੱਪਰ ਦਰਜ ਕੀਤਾ ਗਿਆ ਹੈ।  ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 9.5 ਡਿਗਰੀ ਸੈਲਸੀਅਸ...

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਵੀਰਵਾਰ ਦੀ ਸਵੇਰ ਵੇਲੇ ਪਏ ਮੀਂਹ ਦੌਰਾਨ ਸੜਕ ਤੋਂ ਲੰਘਦੇ ਹੋਏ ਰਾਹਗੀਰ। -ਫੋਟੋਆਂ: ਪ੍ਰਦੀਪ ਤਿਵਾੜੀ
Advertisement

ਪੰਜਾਬ ਅਤੇ ਹਰਿਆਣਾ ਵਿੱਚ ਸ਼ੁੱਕਰਵਾਰ ਸਵੇਰੇ ਕਈ ਥਾਵਾਂ ’ਤੇ ਧੁੰਦ ਕਾਰਨ ਵਿਜ਼ੀਬਿਲਟੀ (ਦ੍ਰਿਸ਼ਟੀ) ਘੱਟ ਰਹੀ ਅਤੇ ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਉੱਪਰ ਦਰਜ ਕੀਤਾ ਗਿਆ ਹੈ। 

ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 9.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਜ਼ਿਆਦਾ ਹੈ। ਪੰਜਾਬ ਦੇ ਹੋਰਨਾਂ ਸਥਾਨਾਂ ਵਿੱਚੋਂ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸਥਾਨਕ ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਆਮ ਨਾਲੋਂ ਪੰਜ ਡਿਗਰੀ ਵੱਧ ਹੈ। 

Advertisement

ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਔਸਤ ਨਾਲੋਂ ਪੰਜ ਡਿਗਰੀ ਉੱਪਰ ਹੈ, ਜਦੋਂ ਕਿ ਪਟਿਆਲਾ ਦਾ ਘੱਟੋ-ਘੱਟ ਤਾਪਮਾਨ 11.2 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਚਾਰ ਡਿਗਰੀ ਜ਼ਿਆਦਾ ਹੈ। ਪਠਾਨਕੋਟ, ਬਠਿੰਡਾ, ਫਰੀਦਕੋਟ, ਗੁਰਦਾਸਪੁਰ ਅਤੇ ਐਸ.ਬੀ.ਐਸ ਨਗਰ ਵਿੱਚ ਕ੍ਰਮਵਾਰ 8.8, 11, 10, 7 ਅਤੇ 6.7 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ।

Advertisement

ਸਥਾਨਕ ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਹਰਿਆਣਾ ਦਾ ਨਾਰਨੌਲ 4.5 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਢਾ ਸਥਾਨ ਰਿਹਾ। ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਚਾਰ ਡਿਗਰੀ ਜ਼ਿਆਦਾ ਹੈ। ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 12.4 ਡਿਗਰੀ ਸੈਲਸੀਅਸ ਰਿਹਾ, ਜੋ ਔਸਤ ਨਾਲੋਂ ਛੇ ਡਿਗਰੀ ਉੱਪਰ ਹੈ, ਜਦੋਂ ਕਿ ਕਰਨਾਲ ਵਿੱਚ ਤਾਪਮਾਨ 10.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਹੈ।

ਰੋਹਤਕ ਵਿੱਚ ਘੱਟੋ-ਘੱਟ ਤਾਪਮਾਨ 10.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਭਿਵਾਨੀ ਅਤੇ ਸਿਰਸਾ ਵਿੱਚ ਕ੍ਰਮਵਾਰ 5.5 ਅਤੇ 10.8 ਡਿਗਰੀ ਸੈਲਸੀਅਸ ਤਾਪਮਾਨ ਰਿਹਾ। 

Advertisement
×