ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਹੱਦ ’ਤੇ ਤਣਾਅ, ਪਰ ਲੋਕਾਂ ਦੇ ਹੌਸਲੇ ਬੁਲੰਦ: ਗੁਰਜੀਤ ਔਜਲਾ

ਸੰਸਦ ਮੈਂਬਰ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ; ਮੁਕਾਮੀ ਲੋਕਾਂ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਸਰਹੱਦੀ ਪਿੰਡ ਦਾ ਦੌਰਾ ਕਰਦੇ ਹੋਏ।
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 5 ਮਈ

Advertisement

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਤੇ ਸਥਾਨਕ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ  ਪਹਿਲਗਾਮ ਹਮਲੇ ਤੋਂ ਬਾਅਦ ਸਰਹੱਦ ’ਤੇ ਬਣੇ ਤਣਾਅ ਵਾਲੇ ਮਾਹੌਲ ਵਿਚ ਵੀ ਇਨ੍ਹਾਂ ਪਿੰਡਾਂ ਦੇ ਲੋਕਾਂ ਦਾ ਹੌਸਲਾ ਬੁਲੰਦ ਹੈ। ਔਜਲਾ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕ ਹਮੇਸ਼ਾ ਵਾਂਗ ਦੇਸ਼ ਨਾਲ ਖੜ੍ਹੇ ਹਨ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਅਟਾਰੀ ਸਰਹੱਦ ਨਾਲ ਲੱਗਦੇ ਪਿੰਡ ਰਾਜਾ ਤਾਲ, ਦਾਉਕੇ, ਰੋੜਾਵਾਲਾ ਖੁਰਦ ਅਤੇ ਪਿੰਡ ਧਨੋਏ ਕਲਾਂ ਦਾ ਦੌਰਾ ਕਰਦਿਆਂ ਲੋਕਾਂ ਨਾਲ ਮੁਲਾਕਾਤ ਕੀਤੀ। ਲੋਕਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਨੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ  ਬਾਰੇ ਜਾਣਕਾਰੀ ਲਈ। ਉਨ੍ਹਾਂ ਲੋਕਾਂ ਨੂੰ ਹੌਸਲਾ ਦਿੱਤਾ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਚੀਜ਼ ਦੀ ਲੋੜ ਹੈ ਤਾਂ ਉਹ ਹਮੇਸ਼ਾ ਉਨ੍ਹਾਂ ਲਈ ਮੌਜੂਦ ਹਨ।

ਸੰਸਦ ਮੈਂਬਰ ਨੇ ਕਿਹਾ ਕਿ ਜੰਗ ਹੋਵੇ ਜਾਂ ਨਾ ਹੋਵੇ ਸਰਹੱਦ ’ਤੇ ਬੈਠੇ ਲੋਕਾਂ ਨੂੰ ਹਮੇਸ਼ਾ ਹੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇੱਥੇ ਡਰ ਦਾ ਮਾਹੌਲ ਬਣਿਆ ਹੋਇਆ ਹੈ ਪਰ ਉਹ ਸੰਤੁਸ਼ਟ ਹਨ ਕਿ ਸਰਹੱਦ ’ਤੇ ਰਹਿਣ ਵਾਲੇ ਲੋਕਾਂ ਕੋਲ ਕਿਸੇ ਜਵਾਨ ਨਾਲੋਂ ਘੱਟ ਹਿੰਮਤ ਅਤੇ ਹੌਸਲਾ ਨਹੀਂ ਹੈ। ਉਨ੍ਹਾਂ ਸਰਹੱਦੀ ਪਿੰਡਾਂ ਵਿੱਚ ਸੱਥਾਂ ’ਚ ਜਾ ਕੇ ਅਤੇ ਘਰ ਘਰ ਜਾ ਕੇ ਵੀ ਲੋਕਾਂ ਨਾਲ ਮੁਲਾਕਾਤ ਕੀਤੀ। ਲੋਕਾਂ ਨੇ ਉਨ੍ਹਾਂ ਨੂੰ ਮੌਜੂਦਾ ਹਾਲਾਤ ਵਿੱਚ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਹੈ। ਇਸ ਵੇਲੇ ਸਰਹੱਦੀ ਖਿੱਤੇ ਦੇ ਲੋਕ ਤੇਜ਼ੀ ਨਾਲ ਆਪਣੀਆਂ ਫਸਲਾਂ ਸਾਂਭਣ ਵਿੱਚ ਰੁੱਝੇ ਹੋਏ ਹਨ।

Advertisement