ਮੁਲਜ਼ਮ 6 ਕਿੱਲੋ ਹੈਰੋਇਨ ਤੇ ਡੇਢ ਲੱਖ ਦੀ ਡਰੱਗ ਮਨੀ ਸਣੇ ਕਾਬੂ
ਟ੍ਰਿਬਿਊਨ ਨਿਉੂਜ਼ ਸਰਵਿਸ ਅੰਮ੍ਰਿਤਸਰ, 3 ਅਗਸਤ ਪੰਜਾਬ ਪੁਲੀਸ ਨੇ ਸਰਹੱਦ ਅੱਜ ਇਥੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 6 ਕਿੱਲੋ ਹੈਰੋਇਨ ਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਸ਼ਿੰਦਰ ਸਿੰਘ ਵਾਸੀ...
Advertisement
ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਅਗਸਤ
Advertisement
ਪੰਜਾਬ ਪੁਲੀਸ ਨੇ ਸਰਹੱਦ ਅੱਜ ਇਥੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 6 ਕਿੱਲੋ ਹੈਰੋਇਨ ਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਸ਼ਿੰਦਰ ਸਿੰਘ ਵਾਸੀ ਪਿੰਡ ਬੂਟੇ ਦੀਆਂ ਛੰਨਾਂ ਮਹਿਤਪੁਰ, ਜਲੰਧਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਦੋਸ਼ ਹੇਠ ਦੋ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਸਥਾਨਕ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਸੂਹ ਮਿਲੀ ਸੀ ਕਿ ਮੁਲਜ਼ਮ ਤੇ ਉਸ ਦੇ ਸਾਥੀਆਂ ਨੇ ਪਾਕਿਸਤਾਨ ਵੱਲੋਂ ਆਈ ਹੈਰੋਇਨ ਦੀ ਇੱਕ ਵੱਡੀ ਖੇਪ ਫਿਰੋਜ਼ਪੁਰ ਖੇਤਰ ਦੇ ਦਰਿਆਈ ਰਸਤੇ ਰਾਹੀਂ ਪ੍ਰਾਪਤ ਕੀਤੀ ਹੈ। ਇਸ ਆਧਾਰ ’ਤੇ ਐੱਸਐੱਸਓਸੀ ਦੀ ਵਿਸ਼ੇਸ਼ ਪੁਲੀਸ ਟੀਮ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਉਕਤ ਮੁਲਜ਼ਮ ਨੂੰ ਕਾਬੂ ਕੀਤਾ ਹੈ। ਏਆਈਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮ ਦੇ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।
Advertisement
×