ਅਕਾਲੀ ਦਲ ਨੇ ਐੱਸਐੱਸਪੀ ਖ਼ਿਲਾਫ਼ ਕਾਰਵਾਈ ਮੰਗੀ

ਅਕਾਲੀ ਦਲ ਨੇ ਐੱਸਐੱਸਪੀ ਖ਼ਿਲਾਫ਼ ਕਾਰਵਾਈ ਮੰਗੀ

ਅੰਮ੍ਰਿਤਸਰ ’ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 11 ਅਗਸਤ

ਸ਼੍ਰੋਮਣੀ ਅਕਾਲੀ ਦਲ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਉਸ ਵੇਲੇ ਦੇ ਤਰਨਤਾਰਨ ਜ਼ਿਲ੍ਹੇ ਦੇ ਐੱਸਐੱਸਪੀ ਧਰੁਵ ਦਾਹੀਆ ਖ਼ਿਲਾਫ਼ ਕਾਰਵਾਈ ਮੰਗੀ ਹੈ। ਉਨ੍ਹਾਂ ਆਖਿਆ ਕਿ ਸੀਬੀਆਈ ਇਸ ਮਾਮਲੇ ਵਿਚ ਕੇਸ ਦਰਜ ਕਰ ਕੇ ਉਸ ਦੀ ਭੂਮਿਕਾ ਦੀ ਜਾਂਚ ਕਰੇ। ਉਨ੍ਹਾਂ ਦੋਸ਼ ਲਾਇਆ ਕਿ ਨਾਜਾਇਜ਼ ਸ਼ਰਾਬ ਮਾਮਲੇ ਵਿਚ ਹੁਕਮਰਾਨਾਂ ਅਤੇ ਪੁਲੀਸ ਵਿਚਾਲੇ ਮਿਲੀਭੁਗਤ ਹੈ।

ਅੱਜ ਪੱਤਰਕਾਰ ਸੰਮੇਲਨ ਦੌਰਾਨ ਸ੍ਰੀ ਮਜੀਠੀਆ ਅਤੇ ਸਾਬਕਾ ਪਾਰਲੀਮਾਨੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੇ ਦਾਅਵਾ ਕੀਤਾ ਕਿ ਐੱਸਐੱਸਪੀ ਨੂੰ ਸ਼ਰਾਬ ਮਾਫ਼ੀਆ ਖ਼ਿਲਾਫ਼ ਸਬੂਤ ਦਿੱਤੇ ਗਏ ਸਨ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਜੇ ਸਮੇਂ ਸਿਰ ਕਾਰਵਾਈ ਕੀਤੀ ਜਾਂਦੀ ਤਾਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਸੀ। ਇਸ ਲਈ ਲਾਪ੍ਰਵਾਹੀ ਵਰਤਣ ਦੇ ਦੋਸ਼ ਹੇਠ ਉਸ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਪੁਲੀਸ ਅਧਿਕਾਰੀ ’ਤੇ ਹੋਰ ਵੀ ਗੰਭੀਰ ਦੋਸ਼ ਲਾਏ ਹਨ। ਸ੍ਰੀ ਵਲਟੋਹਾ ਨੇ ਆਖਿਆ ਕਿ ਤਰਨਤਾਰਨ ਦੇ ਲੋਕਾਂ ਵੱਲੋਂ ਪੁਲੀਸ ਨੂੰ ਦੱਸੀ ਗਈ ਨਾਜਾਇਜ਼ ਸ਼ਰਾਬ ਦੀ ਫੈਕਟਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਹਾਦਸੇ ਮਗਰੋਂ ਪੁਲੀਸ ਨੇ ਫੈਕਟਰੀ ਵਿਚੋਂ 31500 ਲਿਟਰ ਲਾਹਣ ਤੇ 350 ਬੋਤਲਾਂ ਨਾਜਾਇਜ਼ ਸ਼ਰਾਬ ਫੜੀ। ਅਕਾਲੀ ਆਗੂਆਂ ਨੇ ਆਖਿਆ ਕਿ ਸਰਕਾਰ ਵੱਲੋਂ ਦੇਸੀ ਸ਼ਰਾਬ ਕੱਢਣ ਵਾਲਿਆਂ ਖ਼ਿਲਾਫ਼ ਕਾਰਵਾਈ ਇਸ ਲਈ ਕੀਤੀ ਜਾ ਰਹੀ ਹੈ ਤਾਂ ਜੋ ਡਿਸਟਿਲਰੀਆਂ ਦੇ ਮਾਲਕ ਸਪਿਰਟ ਅਤੇ ਹੋਰ ਸਾਮਾਨ ਸੰਭਾਲ ਲੈਣ। ਸ੍ਰੀ ਮਜੀਠੀਆ ਨੇ ਕਿਹਾ ਕਿ ਪੁਲੀਸ ਵੱਲੋਂ ਅਸਲ ਦੋਸ਼ੀਆਂ ਨੂੰ ਬਚਾਉਣ ਲਈ ਦੇਸੀ ਲਾਹਣ ਫੜ ਕੇ ਵੱਡੀ ਪ੍ਰਾਪਤੀ ਦੱਸੀ ਜਾ ਰਹੀ ਹੈ ਜਦਕਿ ਮੌਤਾਂ ਫੈਕਟਰੀਆਂ ਤੋਂ ਆਈ ਜ਼ਹਿਰੀਲੀ ਅਲਕੋਹਲ ਨਾਲ ਹੋਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜੇ ਡੂੰਘਾਈ ਨਾਲ ਜਾਂਚ ਹੋਵੇ ਤਾਂ ਇਸ ਕਾਂਡ ਦੀਆਂ ਤਾਰਾਂ ਚੰਡੀਗੜ੍ਹ ਤੇ ਦਿੱਲੀ ਨਾਲ ਜੁੜਨਗੀਆਂ। ਸ਼ਮਸ਼ੇਰ ਸਿੰਘ ਦੂਲੋ ਬਾਰੇ ਸ੍ਰੀ ਮਜੀਠੀਆ ਨੇ ਆਖਿਆ ਕਿ ਉਹ ਸੀਨੀਅਰ ਕਾਂਗਰਸੀ ਆਗੂ ਹਨ ਅਤੇ ਸਰਕਾਰ ਦੀ ਅੰਦਰਲੀ ਸਥਿਤੀ ਤੋਂ ਜਾਣੂ ਹਨ।

ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ

ਅਜੀਤਵਾਲ (ਗੁਰਪ੍ਰੀਤ ਦੌਧਰ): ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿਚ ਸਿਕੰਦਰ ਸਿੰਘ ਬੱਬੀ (37) ਉਰਫ਼ ਬੱਬੀ ਪੁੱਤਰ ਦਰਸ਼ਨ ਸਿੰਘ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਮਜ਼ਦੂਰੀ ਕਰਦਾ ਸੀ ਅਤੇ ਉਸ ਦੀ ਸ਼ਰਾਬ ਪੀਣ ਮਗਰੋਂ ਮੌਤ ਹੋ ਗਈ। ਉਹ ਦੋ ਲੜਕੀਆਂ ਅਤੇ ਇਕ ਲੜਕੇ ਦਾ ਪਿਤਾ ਸੀ।

ਮਜੀਠੀਆ ਨੇ ਮ੍ਰਿਤਕ ਬਲਦੇਵ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮਜੀਠਾ (ਲਖਨਪਾਲ ਸਿੰਘ): ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਕੋਟਲਾ ਤਰਖਾਣਾਂ ਦੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਬਲਦੇਵ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸ੍ਰੀ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨਸ਼ਾ ਵੇਚਣ ਵਾਲਿਆਂ ਦੀ ਪੁਸ਼ਤ-ਪਨਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਮੁਲਜ਼ਮਾਂ ਖਿਲਾਫ਼ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਅਦਾਲਤ ਵਿਚ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

* ਸੰਸਦ ਭਵਨ ਦੇ ਅੰਦਰ ਹੀ ਰਾਤ ਭਰ ਧਰਨੇ ’ਤੇ ਡਟੇ ਰਹੇ ਮੁਅੱਤਲ ਸੰਸਦ ਮੈ...

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

* ਉੱਚ ਪੱਧਰੀ ਫ਼ੌਜੀ ਮੁਲਾਕਾਤ ’ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਪਹਿ...

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

* ਮਲਬੇ ’ਚੋਂ 20 ਜਣਿਆਂ ਨੂੰ ਬਚਾਇਆ; * ਥਾਣੇ ਨੇੜੇ ਭਿਵਿੰਡੀ ਕਸਬੇ ’ਚ ...

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

* ਮੰਡੀਆਂ ਅਤੇ ਐੱਮਐੱਸਪੀ ਖ਼ਤਮ ਨਾ ਕਰਨ ਦਾ ਵਾਅਦਾ ਦੁਹਰਾਇਆ

ਸ਼ਹਿਰ

View All