ਗੈਰਕਾਨੂੰਨੀ ਪਟਾਕੇ ਬਨਾਉਣ ਦਾ ਧੰਦਾ ਬੇਨਕਾਬ : The Tribune India

ਗੈਰਕਾਨੂੰਨੀ ਪਟਾਕੇ ਬਨਾਉਣ ਦਾ ਧੰਦਾ ਬੇਨਕਾਬ

ਗੈਰਕਾਨੂੰਨੀ ਪਟਾਕੇ ਬਨਾਉਣ ਦਾ ਧੰਦਾ ਬੇਨਕਾਬ

ਨਾਜਾਇਜ਼ ਤੌਰ ’ਤੇ ਬਣਾਏ ਪਟਾਕਿਆਂ ਨਾਲ ਪੁਲੀਸ ਵੱਲੋਂ ਕਾਬੂ ਕੀਤਾ ਮੁਲਜ਼ਮ।

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 24 ਸਤੰਬਰ

ਦੀਵਾਲੀ ਦੇ ਨੇੜੇ ਆਉਂਦਿਆਂ ਹੀ ਇੱਥੇ ਸਥਾਨਕ ਅੰਨਗੜ੍ਹ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਗੈਰਕਾਨੂੰਨੀ ਢੰਗ ਨਾਲ ਪਟਾਕੇ ਬਣਾਉਣ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਪੁਲੀਸ ਨੇ ਪਿਛਲੇ ਕੁੱਝ ਦਿਨਾਂ ਦੌਰਾਨ ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੱਲ੍ਹ ਵੀ ਇਸੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਸ਼ਨਾਖਤ ਸਰਬਜੀਤ ਸਿੰਘ ਉਰਫ ਸਾਬਾ ਵਾਸੀ ਫ਼ਕੀਰ ਸਿੰਘ ਕਲੋਨੀ ਵਜੋਂ ਹੋਈ ਹੈ।

ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਇਸ ਵਿਅਕਤੀ ਕੋਲੋਂ 5600 ਪਟਾਕੇ ਬਰਾਮਦ ਕੀਤੇ ਹਨ ਜਿਨ੍ਹਾਂ ਵਿੱਚ ਰਾਕੇਟ ਅਤੇ ਬੰਬ ਸ਼ਾਮਲ ਹਨ । ਇਸ ਤੋਂ ਇਲਾਵਾ ਇੱਕ ਹਜ਼ਾਰ ਲੋਹੇ ਦੇ ਖੋਲ ਬਰਾਮਦ ਕੀਤੇ ਹਨ ਜੋ ਹਵਾਈ ਬਣਾ ਲਈ ਵਰਤੇ ਜਾਣੇ ਸਨ । ਪੁਲੀਸ ਨੇ ਇਹ ਕਾਰਵਾਈ ਅਗਾਉਂ ਸੂਚਨਾ ਦੇ ਆਧਾਰ ਤੇ ਕੀਤੀ ਹੈ ਅਤੇ ਇਸ ਵਿਅਕਤੀ ਖ਼ਿਲਾਫ਼ ਵਿਸਫੋਟਕ ਐਕਟ ਦੀ ਧਾਰਾ 9-ਬੀ ਹੇਠ ਕੇਸ ਦਰਜ ਕੀਤਾ ਹੈ। ਇਸ ਵਿਅਕਤੀ ਨੂੰ ਬਾਅਦ ਵਿੱਚ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਦੇ ਮਾਮਲੇ ਵਿੱਚ ਪੁਲੀਸ ਨੇ ਵੀਰਵਾਰ ਨੂੰ ਅੰਨਗੜ੍ਹ ਵਾਸੀ ਜਸਵਿੰਦਰ ਸਿੰਘ ਉਰਫ ਬਾਬਾ ਨੂੰ ਗ੍ਰਿਫ਼ਤਾਰ ਕਰਕੇ ਦੋ ਹਜ਼ਾਰ ਪਟਾਕੇ ਬਰਾਮਦ ਕੀਤੇ ਸਨ। ਬੁੱਧਵਾਰ ਨੂੰ ਫਤਿਹ ਸਿੰਘ ਕਲੋਨੀ ਦੇ ਵਾਸੀ ਅਮਰਦੀਪ ਸਿੰਘ ਨੂੰ ਕਾਬੂ ਕੀਤਾ ਸੀ ਜਿਸ ਕੋਲੋਂ 10200 ਪਟਾਕੇ ਬਰਾਮਦ ਹੋਏ ਸਨ। ਇਸੇ ਤਰ੍ਹਾਂ ਦੇ ਮਾਮਲੇ ਵਿੱਚ ਪੁਲੀਸ ਨੇ ਵੀਰਵਾਰ ਨੂੰ ਅੰਨਗੜ੍ਹ ਵਾਸੀ ਜਸਵਿੰਦਰ ਸਿੰਘ ਉਰਫ ਬਾਬਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਲਗਪਗ ਦੋ ਹਜ਼ਾਰ ਪਟਾਕੇ ਬਰਾਮਦ ਕੀਤੇ ਸਨ। ਬੁੱਧਵਾਰ ਨੂੰ ਫਤਿਹ ਸਿੰਘ ਕਲੋਨੀ ਦੇ ਵਾਸੀ ਅਮਰਦੀਪ ਸਿੰਘ ਨੂੰ ਕਾਬੂ ਕੀਤਾ ਸੀ ਜਿਸ ਕੋਲੋਂ 10200 ਪਟਾਕੇ ਬਰਾਮਦ ਹੋਏ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All