ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਸਮਾਗਮ

ਨਨਕਾਣਾ ਸਾਹਿਬ ਜਥਾ ਭੇਜਣ ਬਾਰੇ ਕੇਂਦਰ ਨੇ ਨਾ ਭਰਿਆ ਹੁੰਗਾਰਾ

ਸਮਾਗਮ ਲਈ ਜਥਾ ਪਾਕਿਸਤਾਨ ਭੇਜਣ ਦੀ ਸ਼੍ਰੋਮਣੀ ਕਮੇਟੀ ਦੀ ਰਹਿੰਦੀ ਉਮੀਦ ਲਗਭਗ ਖ਼ਤਮ

ਨਨਕਾਣਾ ਸਾਹਿਬ ਜਥਾ ਭੇਜਣ ਬਾਰੇ ਕੇਂਦਰ ਨੇ ਨਾ ਭਰਿਆ ਹੁੰਗਾਰਾ

ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ’ਚ ਧਾਰਮਿਕ ਸਮਾਗਮ ਮੌਕੇ ਹਾਜ਼ਰ ਸੰਗਤ।

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 20 ਫਰਵਰੀ

ਕੇਂਦਰ ਸਰਕਾਰ ਵਲੋਂ ਸ਼੍ਰੋਮਣੀ ਕਮੇਟੀ ਨੂੰ ਹੁਣ ਤੱਕ ਕੋਈ ਹੁੰਗਾਰਾ ਨਾ ਮਿਲਣ ਕਾਰਨ ਸਾਕਾ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਰਹਿੰਦੀ ਉਮੀਦ ਵੀ ਲਗਭਗ ਖ਼ਤਮ ਹੋ ਗਈ ਹੈ। ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੋ ਪੱਤਰ ਭੇਜ ਕੇ ਜਥਾ ਨਾ ਭੇਜਣ ਦਾ ਆਪਣਾ ਫ਼ੈਸਲਾ ਮੁੜ ਵਿਚਾਰਨ ਦੀ ਅਪੀਲ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਪ੍ਰਧਾਨ ਮੰਤਰੀ ਦਫਤਰ ਜਾਂ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਸ਼੍ਰੋਮਣੀ ਕਮੇਟੀ ਦੇ ਪੱਤਰਾਂ ਸਬੰਧੀ ਕੋਈ ਜਵਾਬ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਵਲੋਂ ਜਥਾ ਭੇਜਣ ਲਈ ਹਰ ਸੰਭਵ ਚਾਰਾਜੋਈ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਸਿਖ ਕੌਮ ਲਈ ਵੱਡੀ ਅਹਿਮੀਅਤ ਰੱਖਦੀ ਹੈ। ਇਹ ਦਿਹਾੜਾ ਮੁੜ 100 ਸਾਲ ਬਾਅਦ ਆਵੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਸ਼ਾਮ ਤਕ ਉਨ੍ਹਾਂ ਦੇ ਦਫ਼ਤਰ ਵਿਚ ਸਰਕਾਰ ਦਾ ਜਥਾ ਭੇਜਣ ਸਬੰਧੀ ਕੋਈ ਹੁੰਗਾਰਾ ਨਹੀਂ ਆਇਆ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਭੇਜੇ ਗਏ ਪੱਤਰ ਪ੍ਰਧਾਨ ਮੰਤਰੀ ਦਫਤਰ ਅਤੇ ਕੇਂਦਰੀ ਗ੍ਰਹਿ ਮੰਤਰੀ ਦੇ ਦਫ਼ਤਰ ਵਿਚ ਪੁੱਜ ਗਏ ਸਨ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ ਹੈ, ਜਿਸ ਤੋਂ ਸਪੱਸ਼ਟ ਹੈ ਕਿ ਸ਼ਰਧਾਲੂਆਂ ਦਾ ਜਥਾ ਭੇਜਣ ਦੀ ਰਹਿੰਦੀ ਉਮੀਦ ਵੀ ਖਤਮ ਹੋ ਗਈ ਹੈ। ਇਸ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 19 ਫਰਵਰੀ ਨੂੰ ਅਖੰਡ ਪਾਠ ਆਰੰਭ ਕੀਤੇ ਗਏ ਸਨ। ਜਿਸ ਦੇ ਭੋਗ ਭਲਕੇ 21 ਫਰਵਰੀ ਨੂੰ ਪੈਣਗੇ। ਪੀਜੀਪੀਸੀ ਵਲੋਂ ਅਪੀਲ ਕੀਤੀ ਗਈ ਸੀ ਕਿ ਇਸ ਸਮਾਗਮ ਲਈ ਸ਼੍ਰੋਮਣੀ ਕਮੇਟੀ ਰਾਗੀ ਜਥੇ ਭੇਜੇ। ਇਸ ਤੋਂ ਇਲਾਵਾ ਸੈਂਚੀਆਂ, ਗੁਟਕੇ ਤੇ ਹੋਰ ਸਾਮਾਨ ਵੀ ਮੰਗਵਾਇਆ ਗਿਆ ਸੀ ਜੋ ਕਿ ਸ਼ਰਧਾਲੂਆਂ ਦੇ ਜਥੇ ਨੂੰ ਆਗਿਆ ਨਾ ਮਿਲਣ ਕਾਰਨ ਨਹੀਂ ਜਾ ਸਕੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All