ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਹੋਰ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ

ਭਾਈ ਈਸ਼ਰ ਸਿੰਘ, ਬਾਬਾ ਜਸਵੀਰ ਸਿੰਘ ਤੇ ਬਾਬਾ ਦਲਬਾਰ ਸਿੰਘ ਦੀਆਂ ਤਸਵੀਰਾਂ ਲਾਈਆਂ

ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਹੋਰ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ

ਅੰਮ੍ਰਿਤਸਰ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਾਉਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ। -ਫੋਟੋ: ਵਿਸ਼ਾਲ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 28 ਨਵੰਬਰ

ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ। ਇਨ੍ਹਾਂ ਸ਼ਖ਼ਸੀਅਤਾਂ ਵਿੱਚ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬਾਬਾ ਜਸਵੀਰ ਸਿੰਘ ਖਾਲਸਾ ਅਤੇ ਦਲਬਾਰ ਸਿੰਘ ਛੀਨੀਵਾਲ ਸ਼ਾਮਲ ਹਨ। ਤਸਵੀਰਾਂ ਤੋਂ ਪਰਦਾ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਟਾਇਆ।

ਉਨ੍ਹਾਂ ਕਿਹਾ ਕਿ ਕੁਝ ਸ਼ਖ਼ਸੀਅਤਾਂ ਆਪਣੇ ਜੀਵਨ ਦੌਰਾਨ ਕੌਮ ਅਤੇ ਸਮਾਜ ਲਈ ਵੱਡੇ ਕਾਰਜ ਕਰਕੇ ਜਾਂਦੀਆਂ ਹਨ, ਜਿਨ੍ਹਾਂ ਤੋਂ ਅਗਲੀਆਂ ਪੀੜੀਆਂ ਨੂੰ ਸਦਾ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ ਬਾਰੇ ਗੱਲ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾ ਕੋਲੋਂ ਆਜ਼ਾਦ ਕਰਵਾਉਣ ਲਈ ਭਾਈ ਈਸ਼ਰ ਸਿੰਘ ਨੇ ਆਪਣੀ ਸ਼ਹਾਦਤ ਦੇ ਕੇ ਕੌਮ ਲਈ ਪੂਰਨੇ ਪਾਏ। ਸ੍ਰੀ ਨਨਕਾਣਾ ਸਾਹਿਬ ਸਾਕੇ ਦੇ  ਸ਼ਹੀਦਾਂ ਨੇ ਕੌਮ ਨੂੰ ਨਵੀਂ ਊਰਜਾ ਦਿੱਤੀ ਅਤੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਆਇਆ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ ਬਾਬਾ ਦਲਬਾਰ ਸਿੰਘ ਛੀਨੀਵਾਲ ਅਤੇ ਬਾਬਾ ਜਸਵੀਰ ਸਿੰਘ ਖਾਲਸਾ ਕਾਲਾਮਲ੍ਹਾ ਦੇ ਪੰਥਕ ਕਾਰਜਾਂ ਦੀ ਵੀ ਸ਼ਲਾਘਾ ਕੀਤੀ। 

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿਰੋਪਾਓ ਦੇ ਕੇ ਸਨਮਾਨਿਆ।

ਧਰਮ ਪ੍ਰਚਾਰ ਲਹਿਰ ਵਿੱਚ ਯੋਗਦਾਨ ਪਾਉਣ ਵਾਲੇ ਗ੍ਰੰਥੀਆਂ ਦਾ ਸਨਮਾਨ

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਆਰੰਭ ਕੀਤੀ ਗਈ ਧਰਮ ਪ੍ਰਚਾਰ ਲਹਿਰ ‘ਘਰਿ ਘਰਿ ਅੰਦਰਿ ਧਰਮਸ਼ਾਲ’ ਲਹਿਰ ਵਿੱਚ ਸਹਿਯੋਗ ਕਰਨ ਵਾਲੇ ਗ੍ਰੰਥੀਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਨਮਾਨਿਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਧਰਮ ਪ੍ਰਚਾਰ ਲਹਿਰ ’ਚ ਸਹਿਯੋਗ ਕਰਨ ਵਾਲੇ ਗ੍ਰੰਥੀਆਂ ਨੂੰ ਦੋ-ਦੋ ਹਜ਼ਾਰ ਰੁਪਏ ਦੇਣ ਦਾ ਫ਼ੈਸਲਾ ਕੀਤਾ ਸੀ, ਜਿਸ ਤਹਿਤ 102 ਗ੍ਰੰਥੀਆਂ ਨੇ ਸੇਵਾਵਾਂ ਨਿਭਾਈਆਂ ਹਨ। ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਗ੍ਰੰਥੀ ਸਿੰਘਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਬਾਬਾ ਸ਼ੇਖ ਫਰੀਦ ਸਬੰਧੀ ਪੁਸਤਕ ਜਾਰੀ ਕੀਤੀ। ਇਹ ਪੁਸਤਕ ਡਾ. ਹਰਦੇਵ ਸਿੰਘ ਵੱਲੋਂ ਲਿਖੀ ਗਈ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ਿਤ ਕੀਤਾ ਹੈ। ਪੁਸਤਕ ਅੰਦਰ ਬਾਬਾ ਫਰੀਦ ਸਾਹਿਬ ਦੀ ਬਾਣੀ ਨੂੰ ਉਰਦੂ ਅਤੇ ਫਾਰਸੀ ਵਿੱਚ ਅਰਥਾਂ ਸਹਿਤ ਪੇਸ਼ ਕੀਤਾ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All