ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 19 ਅਪਰੈਲ
ਇੱਕ ਨਿਵੇਕਲੀ ਪਹਿਲ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ. ਸੀ ਵੱਲੋਂ ਅੱਜ ਕੀਤੇ ਫੇਸਬੁੱਕ ਲਾਈਵ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਜ਼ਿਲ੍ਹੇ ਦੇ ਸਮੂਹ ਸਕੂਲਾਂ ਕੇ ਕਾਲਜਾਂ ਦੇ ਇਲੈਕਟ੍ਰੋਲ ਲਿਟਰੇਸੀ ਕਲੱਬਾਂ ਦੇ ਮੈਂਬਰਾਂ, ਕੈਂਪਸ ਅੰਬੈਸਡਰਾਂ, ਅਧਿਆਪਕਾਂ, ਨੌਜਵਾਨਾਂ ਅਤੇ ਸਮਾਜ ਦੇ ਹੋਰ ਵਰਗਾਂ ਨੇ ਇਹ ਫੇਸਬੁੱਕ ਲਾਈਵ ਪ੍ਰੋਗਰਾਮ ਦੇਖਿਆ। ਉਨ੍ਹਾਂ ਨੇ ਅੱਧੇ ਘੰਟੇ ਦੇ ਇਸ ਪ੍ਰੋਗਰਾਮ ਵਿੱਚ ਮੁੱਖ ਚੋਣ ਅਫ਼ਸਰ ਪੰਜਾਬ ਨੇ ਲੋਕ ਸਭਾ ਚੋਣਾਂ ਬਾਰੇ ਕਈ ਅਹਿਮ ਜਾਣਕਾਰੀਆਂ ਦਰਸ਼ਕਾਂ ਨਾਲ ਸਾਂਝੀਆਂ ਕੀਤੀਆਂ। ਫੇਸਬੁੱਕ ਲਾਈਵ ਪ੍ਰੋਗਰਾਮ ਦੇਖਣ ਤੋਂ ਬਾਅਦ ਵਿਦਿਆਰਥੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਲਾਈਵ ਸ਼ੋਅ ਕਾਫ਼ੀ ਰੌਚਕ ਅਤੇ ਜਾਣਕਾਰੀ ਭਰਪੂਰ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਮੁੱਖ ਚੋਣ ਦਫ਼ਤਰ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਉਲੀਕੇ ਜਾਣਗੇ।