ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ
ਅੰਮ੍ਰਿਤਸਰ, 30 ਮਈ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਅੱਜ ਇਥੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਇੱਥੇ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਨ। ਉਨ੍ਹਾਂ ਦੇਸ਼ ਦੀ ਭਲਾਈ...
Advertisement
ਅੰਮ੍ਰਿਤਸਰ, 30 ਮਈ
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਅੱਜ ਇਥੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਇੱਥੇ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਨ। ਉਨ੍ਹਾਂ ਦੇਸ਼ ਦੀ ਭਲਾਈ ਲਈ ਅਰਦਾਸ ਕੀਤੀ। ਇੱਥੇ ਦਰਸ਼ਨ ਕਰਨ ਬਾਅਦ ਜੋ ਸੰਤੁਸ਼ਟੀ ਪ੍ਰਾਪਤ ਹੋਈ ਹੈ, ਉਹ ਬਿਆਨ ਨਹੀਂ ਕੀਤੀ ਜਾ ਸਕਦੀ। ਮੁੱਖ ਮੰਤਰੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਵੀ ਯਾਦ ਕੀਤਾ ਅਤੇ ਕਾਂਗਰਸ ਦੀ ਨਿੰਦਾ ਕਰਦਿਆਂ ਕਿਹਾ ਕਿ ਪੁਰਾਣੀ ਪਾਰਟੀ ਸਿਰਫ ਪਾੜੋ ਅਤੇ ਰਾਜ ਕਰੋ ਦੀ ਵਿਚਾਰਧਾਰਾ ਵਿੱਚ ਵਿਸ਼ਵਾਸ ਰੱਖਦੀ ਹੈ।
Advertisement
Advertisement
×