ਸਾਹਿਬਜ਼ਾਦਿਆਂ ਦੀ ਕੁਰਬਾਨੀ ਲਈ ਦੇਸ਼ ਹਮੇਸ਼ਾ ਰਿਣੀ ਰਹੇਗਾ: ਕੇਂਦਰੀ ਮੰਤਰੀ : The Tribune India

ਸਾਹਿਬਜ਼ਾਦਿਆਂ ਦੀ ਕੁਰਬਾਨੀ ਲਈ ਦੇਸ਼ ਹਮੇਸ਼ਾ ਰਿਣੀ ਰਹੇਗਾ: ਕੇਂਦਰੀ ਮੰਤਰੀ

ਸਾਹਿਬਜ਼ਾਦਿਆਂ ਦੀ ਕੁਰਬਾਨੀ ਲਈ ਦੇਸ਼ ਹਮੇਸ਼ਾ ਰਿਣੀ ਰਹੇਗਾ: ਕੇਂਦਰੀ ਮੰਤਰੀ

ਕੇਂਦਰੀ ਮੰਤਰੀ ਨਿਤਿਆਨੰਦ ਰਾੲੇ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ

ਟ੍ਰਿਬਿਉੂਨ ਨਿਉੂਜ਼ ਸਰਵਿਸ 

ਅੰਮ੍ਰਿਤਸਰ, 3 ਦਸੰਬਰ 

ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਆਖਿਆ ਕਿ ਸਿੱਖ ਗੁਰੂਆਂ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ  ਲਈ  ਦੇਸ਼  ਹਮੇਸ਼ਾ ਰਿਣੀ ਰਹੇਗਾ। ਉਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਭਾਜਪਾ ਆਗੂਆਂ ਨਾਲ ਇਕ ਗੈਰ-ਰਸਮੀ ਮੀਟਿੰਗ ਵੀ ਕੀਤੀ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਨ੍ਹਾਂ ਕਿਹਾ ਕਿ ਗੁਰੂਆਂ ਦਾ ਬਲੀਦਾਨ ਤੇ ਸਮਰਪਣ  ਦੇਸ਼ ਲਈ ਇਕ ਵੱਡਾ  ਸਮਰਪਣ ਹੈ।  ਇਸ ਨੂੰ ਸਾਰਾ ਦੇਸ਼ ਯਾਦ ਕਰਦਾ ਹੈ ਅਤੇ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ‘ਬਾਲ ਸ਼ਹੀਦ ਦਿਵਸ’ ਦੇ ਰੂਪ ਵਿੱਚ ਮਾਨਤਾ ਦਿੱਤੀ ਗਈ ਹੈ ਅਤੇ ਸਮੁੱਚਾ ਦੇਸ਼ ਇਸ ਨੂੰ  ਮਨਾਏਗਾ। ਉਨ੍ਹਾਂ ਨੇ ਦੇਸ਼ ਵੰਡ ਵੇਲੇ ਪਾਕਿਸਤਾਨ ਵਿੱਚ ਰਹਿ ਗਏ ਗੁਰਦੁਆਰਿਆਂ ਦਾ ਵੀ ਜ਼ਿਕਰ ਕੀਤਾ।  ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਚ ਸਨਮਾਨਿਤ ਕੀਤਾ ਗਿਆ। ਦਰਬਾਰ ਸਾਹਿਬ ਮਗਰੋਂ ਕੇਂਦਰੀ ਮੰਤਰੀ ਨੇ ਦੁਰਗਿਆਣਾ ਮੰਦਿਰ ਵਿੱਚ ਵੀ ਮੱਥਾ ਟੇਕਿਆ। 

ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਰੀਟਰੀਟ ਸੈਰੇਮਨੀ ਦੇਖੀ

ਅਟਾਰੀ (ਪੱਤਰ ਪ੍ਰੇਰਕ): ਸੀਮਾ ਸੁਰੱਖਿਆ ਬਲ (ਬੀਐੱਸਐੱਫ) ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਭਲਕੇ 4 ਦਸੰਬਰ ਨੂੰ ਮਨਾਏ ਜਾ ਰਹੇ 57ਵੇਂ ਸਥਾਪਨਾ ਦਿਵਸ ਮੌਕੇ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕਰਨ ਲਈ ਅੱਜ ਅੰਮ੍ਰਿਤਸਰ ਪੁੱਜੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਅਟਾਰੀ-ਵਾਹਗਾ ਸਰਹੱਦ ਦਾ ਦੌਰਾ ਕੀਤਾ ਤੇ ਸ਼ਾਮ ਵੇਲੇ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਦੇਖੀ। ਇਸ ਤੋਂ ਪਹਿਲਾਂ ਅਟਾਰੀ-ਸਰਹੱਦ ਉੱਤੇ ਪਹੁੰਚਣ ’ਤੇ ਸੀਮਾ ਸੁਰੱਖਿਆ ਬਲ ਤੇ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਮੁੱਖ ਖ਼ਬਰਾਂ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਕਈ ਲੋਕ ਇਮਾਰਤਾਂ ਦੇ ਮਲਬੇ ਹੇਠ ਫਸੇ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਪਟਿਆਲਾ ਤੋਂ ਸੰਸਦ ਮੈਂਬਰ ਨੇ ਹਲਕਾ ਅਤੇ ਪੰਜਾਬ ਵਾਸੀਆਂ ਨਾਲ ਖੜ੍ਹੇ ਰਹਿ...

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਸਾਂਝੀ ਸੰਸਦੀ ਕਮੇਟੀ ਕਾਇਮ ਕਰਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜ...

ਦਿੱਲੀ ਨਗਰ ਨਿਗਮ: ‘‘ਨਾਮਜ਼ਦ ਮੈਂਬਰਾਂ’’ ਨੂੰ ਵੋਟ ਦਾ ਅਧਿਕਾਰ ਦੇਣ ’ਤੇ ਹੰਗਾਮਾ

ਦਿੱਲੀ ਨਗਰ ਨਿਗਮ: ‘‘ਨਾਮਜ਼ਦ ਮੈਂਬਰਾਂ’’ ਨੂੰ ਵੋਟ ਦਾ ਅਧਿਕਾਰ ਦੇਣ ’ਤੇ ਹੰਗਾਮਾ

ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਬਿਨਾਂ ਚੋਣ ਕਰਵਾਏ ਤੀਜੀ ਵਾਰ ਕਾਰਵਾਈ ਮੁਲ...

ਸ਼ਹਿਰ

View All