ਸਿਵਲ ਸਰਜਨਾਂ ਦੇ ਦਫਤਰਾਂ ਨੂੰ ਤਾਲੇ ਮਾਰ ਕੇ ਡਾਕਟਰਾਂ ਨੇ ਦੂਜੇ ਦਿਨ ਵੀ ਨਾ ਦੇਖੇ ਮਰੀਜ਼

ਸਿਵਲ ਸਰਜਨਾਂ ਦੇ ਦਫਤਰਾਂ ਨੂੰ ਤਾਲੇ ਮਾਰ ਕੇ ਡਾਕਟਰਾਂ ਨੇ ਦੂਜੇ ਦਿਨ ਵੀ ਨਾ ਦੇਖੇ ਮਰੀਜ਼

ਹੁਸ਼ਿਆਰਪੁਰ ਦੇ ਿਸਵਲ ਸਰਜਨ ਦਫ਼ਤਰ ਬਾਹਰ ਸਰਕਾਰ ਖਿਲਾਫ਼ ਮੁਜ਼ਾਹਰਾ ਕਰਦੇ ਹੋਏ ਡਾਕਟਰ। ਫੋਟੋ: ਹਰਪ੍ਰੀਤ ਕੌਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 3 ਅਗਸਤ

ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਤੇ ਐੱਨਪੀਏ ਵਿਚ ਕਟੌਤੀ ਦੇ ਖਿਲਾਫ ਰੋਸ ਪ੍ਰਗਟਾ ਰਹੇ ਸਿਹਤ ਕਾਮਿਆਂ ਨੇ ਅੱਜ ਸਿਵਲ ਸਰਜਨ ਦਫਤਰ ਵਿਖੇ ਤਾਲਾ ਮਾਰ ਦਿੱਤਾ ਗਿਆ ਅਤੇ ਸਰਕਾਰ ਖਿਲਾਫ਼ ਰੋਸ ਧਰਨਾ ਦਿੱਤਾ । ਪੀਸੀਐੱਮਐੱਸ ਐਸੋਸੀਏਸ਼ਨ ਦੇ ਆਗੂ ਡਾ ਮਦਨ ਮੋਹਨ ਨੇ ਦੱਸਿਆ ਕਿ ਸੂਬਾਈ ਕਮੇਟੀ ਦੇ ਸੱਦੇ ’ਤੇ ਅੱਜ ਪ੍ਰਸ਼ਾਸਕੀ ਦਫਤਰਾਂ ਨੂੰ ਤਾਲੇ ਮਾਰ ਕੇ ਬੰਦ ਕਰ ਦਿੱਤੇ ਹਨ । ਇਸੇ ਤਹਿਤ ਅਜ ਸਿਵਲ ਸਰਜਨ ਦਫਤਰ ਨੂੰ ਤਾਲਾ ਮਾਰ ਦਿਤਾ ਅਤੇ ਦਫਤਰ ਦੇ ਬਾਹਰ ਧਰਨਾ ਦਿਤਾ ਕਿ ਕੋਈ ਦਫਤਰ ਨਾ ਖੋਲ੍ਹੇ। ਉਨਾਂ ਦਸਿਆ ਕਿ ਵੀਰਵਾਰ ਤੋਂ ਡਾਇਰੈਕਟਰ ਦਫਤਰ ਨੂੰ ਵੀ ਤਾਲੇ ਮਾਰ ਕੇ ਬੰਦ ਕੀਤਾ ਜਾਵੇਗਾ। ਇਸੇ ਤਰ੍ਹਾਂ ਈ.ਐਸ.ਆਈ. ਇੰਪਲਾਈਗ਼ ਫੈਡਰੇਸ਼ਨ ਵੱਲੋ ਈ.ਐਸ.ਆਈ. ਹਸਪਤਾਲ ਵਿਖੇ ਡਾਕਟਰਾਂ ਅਤੇ ਸਮੂਹ ਸਟਾਫ ਵਲੋ ਹੜਤਾਲ ਕੀਤੀ ਗਈ। ਇਸ ਦੌਰਾਨ ਫੈਡਰੇਸ਼ਨ ਦੇ ਚੇਅਰਮੈਨ ਡਾ. ਕਸ਼ਮੀਰ ਸਿੰਘ, ਡਾ. ਦਿਲਬਾਗ ਸਿੰਘ, ਡਾ. ਕਿਰਨਜੀਤ ਕੌਰ, ਡਾ. ਵੰਦਨਾ ਚਿਤਕਾਰਾ, ਡਾ. ਨਰਿੰਦਰ ਖੁੱਲਰ, ਸੰਜੀਵ ਕੁਮਾਰ, ਸੁਖਜਿੰਦਰ ਕੌਰ, ਰੇਨੂ ਪੁਰੀ, ਮੀਨੂ ਬਾਲਾ, ਅਜੈ ਕੁਮਾਰ, ਹਰਜਿੰਦਰ ਗਿੱਲ ਆਦਿ ਸ਼ਾਮਲ ਸਨ। ਹੁਸ਼ਿਆਰਪੁਰ(ਹਰਪ੍ਰੀਤ ਕੌਰ): ਪੀ.ਸੀ.ਐੱਮ.ਐੱਸ ਐਸੋਸੀਏਸ਼ਨ ਦੀ ਸਟੇਟ ਬਾਡੀ ਅਤੇ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਮੈਡੀਕਲ ਅਫ਼ਸਰਾਂ ਵਲੋਂ ਸਿਵਲ ਸਰਜਨ ਤੇ ਪ੍ਰੋਗਰਾਮ ਅਫ਼ਸਰਾਂ ਦੇ ਕਮਰਿਆਂ ਨੂੰ ਤਾਲੇ ਲਗਾ ਕੇ ਅੱਜ ਦੂਜੇ ਦਿਨ ਵੀ ਕੰਮਕਾਜ ਠੱਪ ਰੱਖਿਆ ਗਿਆ। ਅੱਜ ਸਿਹਤ ਅਮਲੇ ਵਲੋਂ ਨਿੱਜੀਕਰਨ ਦੇ ਵਿਰੋਧ ’ਚ ਦਸਖਤ ਮੁਹਿੰਮ ਵੀ ਸ਼ੁਰੂ ਕੀਤੀ ਗਈ। ਸਿਹਤ ਅਧਿਕਾਰੀਆਂ ਨੇ ਪੰਜਾਬ ਸਰਕਾਰ ਦੁਆਰਾ ਜਾਰੀ ਛੇਵੇਂ ਤਨਖਾਹ ਕਮਿਸ਼ਨ ਦਾ ਡਟ ਕੇ ਵਿਰੋਧ ਕੀਤਾ ਗਿਆ। ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਡਾ. ਰਾਜ ਕੁਮਾਰ ਨੇ ਕਿਹਾ ਕਿ ਜੇ ਸਰਕਾਰ ਨੇ ਡਾਕਟਰੀ ਅਮਲੇ ਦੀਆਂ ਮੰਗਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਨੀਲ ਅਹੀਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਜੀਤ ਸਿੰਘ, ਪਰਮਜੀਤ ਸਿੰਘ, ਡਾ. ਜਸਵਿੰਦਰ ਸਿੰਘ, ਡਾ. ਮਨਮੋਹਨ ਸਿੰਘ, ਡਾ. ਸੰਦੀਪ ਡਿਮਾਣਾ ਆਦਿ ਮੌਜੂਦ ਸਨ।

ਬਲਾਚੌਰ(ਗੁਰਦੇਵ ਸਿੰਘ ਗਹੂੰਣ): ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਵਾਅਦੇ ਮੁਤਾਬਿਕ 30 ਜੁਲਾਈ ਤੱਕ ਡਾਕਟਰਾਂ ਦੇ ਐੱਨ.ਪੀ.ਏ. ਦਾ ਮਸਲਾ ਹੱਲ ਨਾ ਹੋਣ ਦੇ ਰੋਸ ਵਜੋਂ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਦੀ ਸਟੇਟ ਬਾਡੀ ਅਤੇ ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ ਸਬ ਡਿਵੀਜ਼ਨਲ ਹਸਪਤਾਲ ਬਲਾਚੌਰ ਵਿੱਚ ਡਾਕਟਰਾਂ ਵਲੋਂ ਓ.ਪੀ.ਡੀ. ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ।

ਗੁਰਦਾਸਪੁਰ(ਜਤਿੰਦਰ ਬੈਂਸ): ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ‘ਤੇ ਸਿਹਤ ਅਤੇ ਵੈਟਰਨਰੀ ਵਿਭਾਗ ਦੇ ਡਾਕਟਰਾਂ ਵਲੋਂ ਪੰਜਾਬ ਸਰਕਾਰ ਉੱਤੇ ਵਾਅਦਾ ਖਿਲਾਫ਼ੀ ਦਾ ਦੋਸ਼ ਲਾਉੰਦਿਆਂ ਦੂਜੇ ਦਿਨ ਵੀ ਓਪੀਡੀਜ਼ ਅਤੇ ਜ਼ਿਲ੍ਹਾ ਦਫ਼ਤਰਾਂ ਦਾ ਕੰਮਕਾਜ ਮੁਕੰਮਲ ਠੱਪ ਰੱਖਿਆ ਗਿਆ। ਇਸ ਮੌਕੇ ਡਾਕਟਰਾਂ ਨੇ ਵਿਭਾਗਾਂ ਦੇ ਜ਼ਿਲ੍ਹਾ ਦਫ਼ਤਰਾਂ ਅੱਗੇ ਰੋਸ ਧਰਨਾ ਲਾ ਕੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ।

ਵੈਟਰਨਰੀ ਡਾਕਟਰਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਜਲੰਧਰ(ਨਿੱਜੀ ਪੱਤਰ ਪ੍ਰੇਰਕ): ਵੈਟਰਨਰੀ ਅਫਸਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੇ ਦਫਤਰ ਅੱਗੇ ਦੂਜੇ ਦਿਨ ਵੀ ਧਰਨਾ ਜਾਰੀ ਰੱਖਿਆ। ਇਹ ਰੋਸ ਪ੍ਰਦਰਸ਼ਨ ਜੁਆਇੰਟ ਗੌਰਮਿੰਟ ਡਾਕਟਰ ਕੋਆਰਡੀਨੇਸ਼ਨ ਕਮੇਟੀ ਵੱਲੋਂ ਦਿੱਤੇ ਗਏ ਸੱਦੇ ’ਤੇ ਕੀਤਾ ਜਾ ਰਿਹਾ ਹੈ। ਜਿਹੜੀ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ੰਜਾਬ ਸਟੇਟ ਵੈਟਰਨਰੀ ਅਫਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਸਰਬਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਕੰਮ ਰੋਕੂ ਧਰਨਾ ਵੱਖ-ਵੱਖ ਡਾਕਟਰਾਂ ਦੀ ਸਾਂਝੀ ਕਮੇਟੀ ਵੱਲੋਂ ਦਿੱਤੇ ਗਏ ਸੱਦੇ ’ਤੇ ਦਿੱਤਾ ਜਾ ਰਿਹਾ ਹੈ। ਰੋਸ ਧਰਨੇ ਵਿਚ ਜ਼ਿਲ੍ਹਾ ਪ੍ਰਧਾਨ ਡਾਕਟਰ ਹਰਮਨਿੰਦਰ ਸਿੰਘ ਤੇ ਵਾਈਸ ਪ੍ਰਧਾਨ ਡਾ. ਹਰਵਿੰਦਰ ਸਿੰਘ ਤੋਂ ਇਲਾਵਾ ਤਹਿਸੀਲ ਜਲੰਧਰ, ਫਿਲੌਰ ਅਤੇ ਨਕੋਦਰ ਦੇ ਡਾਕਟਰ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All