ਦਿੱਲੀ ਦੇ ਉਪ ਰਾਜਪਾਲ ਦੇ ਪਰਿਵਾਰ ਨੇ ਰੀਟਰੀਟ ਸੈਰੇਮਨੀ ਦੇਖੀ : The Tribune India

ਦਿੱਲੀ ਦੇ ਉਪ ਰਾਜਪਾਲ ਦੇ ਪਰਿਵਾਰ ਨੇ ਰੀਟਰੀਟ ਸੈਰੇਮਨੀ ਦੇਖੀ

ਦਿੱਲੀ ਦੇ ਉਪ ਰਾਜਪਾਲ ਦੇ ਪਰਿਵਾਰ ਨੇ ਰੀਟਰੀਟ ਸੈਰੇਮਨੀ ਦੇਖੀ

ਸ੍ਰੀਮਤੀ ਸੰਗੀਤਾ ਸਕਸੈਨਾ ਅਟਾਰੀ ਸਰਹੱਦ ’ਤੇ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ।

ਪੱਤਰ ਪ੍ਰੇਰਕ

ਅਟਾਰੀ, 17 ਅਗਸਤ

ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਦੀ ਪਤਨੀ ਸ੍ਰੀਮਤੀ ਸੰਗੀਤਾ ਸਕਸੈਨਾ ਨੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਅੱਜ ਅਟਾਰੀ ਸਰਹੱਦ ’ਤੇ ਭਾਰਤ-ਪਾਕਿਸਤਾਨ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਦਰਮਿਆਨ ਹੁੰਦੀ ਰੀਟਰੀਟ ਸੈਰੇਮਨੀ (ਝੰਡਾ ਉਤਾਰਨ ਦੀ ਰਸਮ) ਵੇਖੀ। ਇਸ ਮੌਕੇ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਸ਼ਲਾਘਾ ਕੀਤੀ, ਜੋ ਰਾਤ-ਦਿਨ ਸਰਹੱਦਾਂ ਦੀ ਸੁਰੱਖਿਆ ਕਰਦੇ ਹਨ।

ਉਨ੍ਹਾਂ ਨੇ ਅਟਾਰੀ ਸਰਹੱਦ ਵਿਖੇ ਸੀਮਾ ਸੁਰੱਖਿਆ ਬਲ ਦਾ ਅਜਾਇਬਘਰ, ਸਟੇਡੀਅਮ, ਬਾਰਡਰ ਪਿਲਰ ਵੇਖਿਆ ਅਤੇ ਯਾਦਗਾਰੀ ਤਸਵੀਰਾਂ ਖਿਚਵਾਈਆਂ। ਇਸ ਮੌਕੇ ਪ੍ਰੋਟੋਕਾਲ ਅਫ਼ਸਰ ਅਰੁਣ ਮਾਹਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੀਮਤੀ ਸੰਗੀਤਾ ਸਕਸੈਨਾ ਨੇ ਸੀਮਾ ਸੁਰੱਖਿਆ ਬਲ ਦੇ ਉੱਚ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਸੀਮਾ ਸੁਰੱਖਿਆ ਬਲ ਦੀ ਲਾਇਬ੍ਰੇਰੀ ਸਮੇਤ ਉਹ ਸਥਾਨ ਵੀ ਵੇਖੇ, ਜੋ ਅਟਾਰੀ ਸਰਹੱਦ ’ਤੇ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All