ਮੁੰਬਈ ਤੋਂ ਪਹਿਲੀ ਯਾਤਰੀ ਰੇਲ ਗੱਡੀ ਘੁੰਮਦੀ-ਘੁਮਾਉਂਦੀ ਅੰਮ੍ਰਿਤਸਰ ਪੁੱਜੀ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 24 ਨਵੰਬਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਯਾਤਰੂ ਰੇਲ ਗੱਡੀਆਂ ਲਈ ਲਾਂਘਾ ਨਾ ਦੇਣ ਦੇ ਫੈਸਲੇ ਦੇ ਤਹਿਤ ਅੱਜ ਤੜਕੇ ਸਵੇਰੇ ਮੁੰਬਈ ਤੋਂ ਆਈ ਪਹਿਲੀ ਯਾਤਰੀ ਰੇਲ ਗੱਡੀ ਬਿਆਸ ਤੋਂ ਤਰਨਤਾਰਨ ਰਸਤੇ ਅੰਮ੍ਰਿਤਸਰ ਪੁੱਜੀ। ਕਿਸਾਨਾਂ ਵੱਲੋਂ ਰੇਲ ਟਰੈਕ ਰੋਕਣ ਕਾਰਨ ਇਹ ਰੇਲ ਗੱਡੀ ਤਿੰਨ ਘੰਟੇ ਤੋਂ ਵੱਧ ਦੇਰ ਨਾਲ ਪੁੱਜੀ।

ਕਿਸਾਨ ਜਥੇਬੰਦੀ ਦੇ ਕਾਰਕੁਨਾਂ ਨੇ ਜੰਡਿਆਲਾ ਵਿਖੇ ਦੇਰ ਰਾਤ ਨੂੰ ਹੀ ਰੇਲ ਪਟੜੀਆਂ ’ਤੇ ਮੁੜ ਧਰਨਾ ਲਾ ਦਿੱਤਾ ਸੀ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਐੱਸਐੱਸਪੀ ਧਰੁਵ ਦਾਹੀਆ ਤੇ ਹੋਰ ਅਧਿਕਾਰੀਆਂ ਨੇ ਸਮਝਾਉਣ ਦਾ ਯਤਨ ਕੀਤਾ ਪਰ ਉਹ ਆਪਣੀ ਗੱਲ ’ਤੇ ਅੜੇ ਰਹੇ। ਇਸ ਕਾਰਨ ਗੋਲਡਨ ਐਕਸਪ੍ਰੈਸ ਰੇਲ ਗੱਡੀ ਨੂੰ ਬਿਆਸ ਰੇਲਵੇ ਸਟੇਸ਼ਨ ’ਤੇ ਰੋਕ ਲਿਆ ਗਿਆ ਅਤੇ ਮਗਰੋਂ ਤਰਨਤਾਰਨ ਰਸਤੇ ਅੰਮ੍ਰਿਤਸਰ ਲਿਆਂਦਾ ਗਿਆ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਯਾਤਰੂਆਂ ਨੂੰ ਬਿਆਸ ਰੇਲਵੇ ਸਟੇਸ਼ਨ ਤੋਂ ਅੰਮ੍ਰਿਤਸਰ ਲਿਆਉਣ ਵਾਸਤੇ ਬੱਸਾਂ ਦਾ ਵੀ ਪ੍ਰਬੰਧ ਕਰ ਲਿਆ ਸੀ। ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਪੁੱਜਣ ਮਗਰੋਂ ਯਾਤਰੂਆਂ ਲਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਯਾਤਰੀਆਂ ਨੇ ਆਖਿਆ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਉਨ੍ਹਾਂ ਨੂੰ ਮੁਸ਼ਕਲ ਪੇਸ਼ ਆਈ ਹੈ।

ਇਸ ਦੌਰਾਨ ਅੰਮ੍ਰਿਤਸਰ ਤੋਂ ਰਵਾਨਾ ਹੋਣ ਵਾਲੀਆਂ ਰੇਲ ਗੱਡੀਆਂ ਫਿਲਹਾਲ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਅੱਜ ਸਵੇਰੇ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਨਾਂਦੇੜ ਅਤੇ ਹੋਰ ਥਾਵਾਂ ਲਈ ਰੇਲ ਗੱਡੀਆਂ ਚਲਾਉਣ ਦੀ ਯੋਜਨਾ ਸੀ। ਇਸ ਦੌਰਾਨ ਚਾਰ ਮਾਲ ਗੱਡੀਆਂ ਵੀ ਅੰਮ੍ਰਿਤਸਰ ਪੁੱਜੀਆਂ ਹਨ, ਜਿਨ੍ਹਾਂ ਨੂੰ ਲੰਘਣ ਵਾਸਤੇ ਕਿਸਾਨਾਂ ਵੱਲੋਂ ਲਾਂਘਾ ਦੇ ਦਿੱਤਾ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All