DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਤਰ ਪੁਲੀਸ ਕੋਲੋਂ ਵਾਪਸ ਲਏ ਪਾਵਨ ਸਰੂਪ ਅੰਮ੍ਰਿਤਸਰ ਪੁੱਜੇ

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ’ਚ ਕੀਤੇ ਸੁਸ਼ੋਭਿਤ
  • fb
  • twitter
  • whatsapp
  • whatsapp
featured-img featured-img
ਦਰਬਾਰ ਸਾਹਿਬ ਸਮੂਹ ’ਚ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ’ਚ ਸਰੂਪ ਲਿਜਾਂਦੇ ਹੋਏ ਸ਼੍ਰੋਮਣੀ ਕਮੇਟੀ ਮੁਲਾਜ਼ਮ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 29 ਅਗਸਤ

Advertisement

ਅਰਬ ਮੁਲਕ ਕਤਰ ਵਿੱਚ ਪੁਲੀਸ ਵੱਲੋਂ ਵਾਪਸ ਕੀਤੇ ਗੁਰੂ ਗ੍ਰੰਥ ਸਾਹਿਬ ਦੇ ਦੋਵੇਂ ਪਾਵਨ ਸਰੂਪ ਅੰਮ੍ਰਿਤਸਰ ਪੁੱਜ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਵੇਂ ਸਰੂਪ ਦਰਬਾਰ ਸਾਹਿਬ ਸਮੂਹ ’ਚ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਵਨ ਸਰੂਪ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜਣ ਬਾਰੇ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਤੁਰੰਤ ਕਾਰਵਾਈ ਕਰਦਿਆਂ ਹਵਾਈ ਅੱਡੇ ਤੋਂ ਇਹ ਪਾਵਨ ਸਰੂਪ ਸਬੰਧਤ ਵਿਅਕਤੀਆਂ ਪਾਸੋਂ ਪ੍ਰਾਪਤ ਕਰਕੇ ਪਾਲਕੀ ਸਾਹਿਬ ਵਾਲੀ ਗੱਡੀ ਰਾਹੀਂ ਮਰਯਾਦਾ ਅਤੇ ਸਤਿਕਾਰ ਸਹਿਤ ਲਿਆ ਕੇ ਗੁਰਦੁਆਰੇ ’ਚ ਸੁਸ਼ੋਭਿਤ ਕਰ ਦਿੱਤੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਰਿਪੋਰਟ ਪਾਵਨ ਸਰੂਪ ਪ੍ਰਾਪਤ ਕਰਨ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਪਾਸੋਂ ਲੈ ਕੇ ਅਕਾਲ ਤਖ਼ਤ ਸਾਹਿਬ ਨੂੰ ਭੇਜ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਸੀ ਕਿ ਭਾਰਤੀ ਦੂਤਘਰ ਨੇ ਦੋਵੇਂ ਪਾਵਨ ਸਰੂਪ ਕਤਰ ਪੁਲੀਸ ਤੋਂ ਵਾਪਸ ਲੈ ਲਏ ਹਨ। ਸ਼੍ਰੋਮਣੀ ਕਮੇਟੀ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਇਹ ਪਾਵਨ ਸਰੂਪ ਅੰਮ੍ਰਿਤਸਰ ਪਹੁੰਚਾਏ ਜਾਣ। ਕਤਰ ਵਿੱਚ ਰਹਿੰਦੇ ਭਾਰਤੀ ਵੱਲੋਂ ਇਹ ਪਾਵਨ ਸਰੂਪ ਆਪਣੇ ਘਰ ਵਿੱਚ ਗੁਰਦੁਆਰਾ ਸਥਾਪਤ ਕਰਕੇ ਉੱਥੇ ਰੱਖੇ ਗਏ ਸਨ, ਜਿਨ੍ਹਾਂ ਨੂੰ ਪੁਲੀਸ ਨੇ ਉਥੋਂ ਦੇ ਨਿਯਮਾਂ ਦੀ ਉਲੰਘਣਾ ਕਰਾਰ ਦਿੰਦਿਆਂ ਪਾਵਨ ਸਰੂਪ ਆਪਣੇ ਕਬਜ਼ੇ ਵਿੱਚ ਲੈ ਲਏ ਸਨ। ਬਰਤਾਨੀਆ ਦੀ ਸਿੱਖ ਜਥੇਬੰਦੀ ਨੇ ਇਹ ਮਾਮਲਾ ਅਕਾਲ ਤਖ਼ਤ ਦੇ ਜਥੇਦਾਰ ਦੇ ਧਿਆਨ ਵਿੱਚ ਲਿਆਂਦਾ ਸੀ, ਜਿਸ ਮਗਰੋਂ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਢੁੱਕਵੀਂ ਕਾਰਵਾਈ ਦੇ ਆਦੇਸ਼ ਦਿੱਤੇ ਸਨ।

Advertisement
×