ਪ੍ਰਧਾਨ ਦੀ ਧੀ ਨੂੰ ਪ੍ਰਿੰਸੀਪਲ ਨਿਯੁਕਤ ਕਰਨ ਦਾ ਮਾਮਲਾ ਭਖਿਆ

ਪ੍ਰਧਾਨ ਦੀ ਧੀ ਨੂੰ ਪ੍ਰਿੰਸੀਪਲ ਨਿਯੁਕਤ ਕਰਨ ਦਾ ਮਾਮਲਾ ਭਖਿਆ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 7 ਮਈ

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੀ ਬੇਟੀ ਨੂੰ ਸਕੂਲ ਦੀ ਪ੍ਰਿੰਸੀਪਲ ਨਿਯੁਕਤ ਕਰਨ ਦਾ ਮਾਮਲਾ ਗਰਮਾ ਗਿਆ ਹੈ। ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਇਸ ਨਿਯੁਕਤੀ ’ਤੇ ਇਤਰਾਜ਼ ਕਰਦਿਆਂ ਇਸ ਨੂੰ ਦੀਵਾਨ ਦੇ ਨਿਯਮਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਦੂਜੇ ਪਾਸੇ ਪ੍ਰਧਾਨ ਨਿਰਮਲ ਸਿੰਘ ਨੇ ਇਸ ਨੂੰ ਨਿਯਮਾਂ ਅਨੁਸਾਰ ਕੀਤੀ ਨਿਯੁਕਤੀ ਕਰਾਰ ਦਿੱਤਾ। 

ਸਾਬਕਾ ਪ੍ਰਧਾਨ ਚੱਢਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੀਵਾਨ ਦੇ ਮੌਜੂਦਾ ਪ੍ਰਧਾਨ ਖ਼ਿਲਾਫ਼ ਕਈ ਗੰਭੀਰ ਦੋਸ਼ ਲਾਏ ਹਨ। ਇਨ੍ਹਾਂ ਵਿੱਚ ਪ੍ਰਧਾਨ ਨਿਰਮਲ ਸਿੰਘ ਦੀ ਬੇਟੀ ਦੀ ਅਟਾਰੀ ਦੇ ਸਕੂਲ ਵਿਚ ਬਤੌਰ ਪ੍ਰਿੰਸੀਪਲ ਨਿਯੁਕਤੀ ਵੀ ਸ਼ਾਮਲ ਹੈ। ਚੱਢਾ ਨੇ ਕਿਹਾ ਕਿ ਨਾ ਸਿਰਫ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਗਈ ਹੈ ਸਗੋਂ ਸ਼ੁਰੂਆਤੀ ਤਨਖਾਹ ਵੀ ਵਧੇਰੇ ਦਿੱਤੀ ਗਈ ਹੈ। ਉਸ ਨੂੰ ਇਕ ਕਾਰ ਅਤੇ ਡਰਾਈਵਰ ਦੀ ਸਹੂਲਤ ਵੀ ਦੀਵਾਨ ਦੇ ਖਰਚੇ ’ਤੇ ਦਿੱਤੀ ਗਈ ਹੈ। ਦੀਵਾਨ ਦੇ ਖਰਚੇ ’ਤੇ ਕਾਰ ਲੈਣ ਵਾਸਤੇ ਕਾਰਜਕਾਰੀ ਕਮੇਟੀ ਦੀ ਮਨਜ਼ੂਰੀ ਵੀ ਨਹੀਂ ਲਈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਸਾਰੀਆਂ ਸਹੂਲਤਾਂ ਹੋਰਨਾਂ ਪ੍ਰਿੰਸੀਪਲਾਂ ਨੂੰ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਕਰਮਚਾਰੀਆਂ ਨਾਲ ਵਧੀਕੀ ਕਰਨ ਦੇ ਵੀ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦਾ ਬੀਮਾ ਸਰਕਾਰੀ ਕੰਪਨੀ ਦੀ ਥਾਂ ਹੁਣ ਨਿੱਜੀ ਕੰਪਨੀ ਨੂੰ ਦੇ ਦਿੱਤਾ ਗਿਆ ਹੈ।

ਪ੍ਰਧਾਨ ਨਿਰਮਲ ਸਿੰਘ ਨੇ ਦੋਸ਼ ਨਕਾਰੇ

ਦੀਵਾਨ ਦੇ ਮੌਜੂਦਾ ਪ੍ਰਧਾਨ ਨਿਰਮਲ ਸਿੰਘ, ਭਾਗ ਸਿੰਘ ਅਣਖੀ ਅਤੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਚੱਢਾ ਨੂੰ ਦੀਵਾਨ ਦੇ ਕੈਂਪਸ ਵਿਚ ਜਬਰੀ ਦਾਖਲ ਹੋਣ ਤੋਂ ਰੋਕਣ  ਕਾਰਨ ਉਨ੍ਹਾਂ ਵੱਲੋਂ ਅਜਿਹੇ ਬੇਬੁਨਿਆਦ ਦੋਸ਼ ਲਾਏ ਜਾ ਰਹੇ ਹਨ। ਆਪਣੀ ਬੇਟੀ ਦੀ ਪ੍ਰਿੰਸੀਪਲ ਵਜੋਂ ਨਿਯੁਕਤੀ ਬਾਰੇ ਨਿਰਮਲ ਸਿੰਘ ਨੇ ਕਿਹਾ ਕਿ ਇਹ ਨਿਯੁਕਤੀ ਚੋਣ ਕਮੇਟੀ ਨੇ ਨਿਯਮਾਂ ਅਨੁਸਾਰ ਕੀਤੀ ਹੈ। ਸਰਹੱਦੀ ਖੇਤਰ ਵਿਚ ਯੋਗ ਪ੍ਰਿੰਸੀਪਲ ਨਾ ਮਿਲਣ ਕਾਰਨ ਚੋਣ ਕਮੇਟੀ ਨੇ ਇਹ ਤੀਜੀ ਵਾਰ ਨਿਯੁਕਤੀ ਕੀਤੀ ਹੈ। ਨਿਯੁਕਤ ਕੀਤੀ ਪ੍ਰਿੰਸੀਪਲ ਨੂੰ ਪਿਛਲੀ ਪ੍ਰਿੰਸੀਪਲ ਤੋਂ ਘੱਟ ਤਨਖਾਹ ਦਿੱਤੀ ਗਈ ਹੈ। ਉਸ ਨੂੰ ਨੀਯਤ ਸਮੇਂ ਤੋਂ ਬਾਅਦ ਪ੍ਰਿੰਸੀਪਲ ਦੀ ਅਸਾਮੀ ਦਾ ਗਰੇਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੱਢਾ ਆਪਣੇ ’ਤੇ ਲੱਗੇ ਦੋਸ਼ਾਂ ਬਾਰੇ ਚਿੰਤਨ ਕਰਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All