ਲੋਕ ਇਨਸਾਫ਼ ਪਾਰਟੀ ਨੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਮੰਗੀ

ਪੁਲੀਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਜੁਲਾਈ

ਲੋਕ ਇਨਸਾਫ਼ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਇੱਥੇ ਪੁਲੀਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ 267 ਪਾਵਨ ਸਰੂਪਾਂ ਦੇ ਮਾਮਲੇ ਵਿਚ ਜਾਂਚ ਦੀ ਮੰਗ ਕੀਤੀ। ਇਹ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿੱਚ ਘੱਟ ਪਾਏ ਗਏ ਸਨ। ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜਾਂਚ ਕਰਾਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।ਅੱਜ ਇਸ ਮਾਮਲੇ ਵਿਚ ਬਲਵਿੰਦਰ ਸਿੰਘ ਬੈਂਸ ਨੇ ਆਖਿਆ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਨੂੰ ਲੈ ਕੇ ਪੁਲੀਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈੇ। ਉਨ੍ਹਾਂ ਆਖਿਆ ਕਿ ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਉਹ ਡੀਜੀਪੀ ਕੋਲ ਜਾਣਗੇ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਮੰਗ ਰੱਖਣਗੇ ਅਤੇ ਉਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਹੋਣ ਵਾਲੇ ਬਜਟ ਇਜਲਾਸ ਵਿੱਚ ਵੀ ਇਹ ਮੁੱਦਾ ਉਭਾਰਨਗੇ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All