ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 20 ਸਤੰਬਰ
ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਇਕਾ ਡਾ. ਜੀਵਨਜੋਤ ਕੌਰ ਨਾਲ ਮਿਲ ਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿੱਚ ਪੈਂਦੇ ਇਲਾਕੇ ਵੱਲਾ ਵਿਖੇ ਲੁੱਕ ਬੱਜ਼ਰੀ ਦੀਆਂ ਨਵੀਆਂ ਸੜਕਾਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਹ ਕਾਰਜ ਨਗਰ ਨਿਗਮ ਵੱਲੋਂ 46 ਕਰੋੜ ਰੁਪਏ ਦੇ ਪਾਸ ਕੀਤੇ ਗਏ ਪ੍ਰੋਜੈਕਟ ਅਧੀਨ ਕੀਤਾ ਜਾ ਰਿਹਾ ਹੈ।ਆਪਣੇ ਸੰਬੋਧਨ ਵਿੱਚ ਮੇਅਰ ਅਤੇ ਵਿਧਾਇਕ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਪੂਰਬੀ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਪ੍ਰਮੁੱਖ ਸੜਕਾਂ ਦੀ ਮੁੜ ਬਣਤਰ ਨਾਲ ਸ਼ਹਿਰਵਾਸੀਆਂ ਨੂੰ ਜਿਥੇ ਆਵਾਜਾਈ ਸੁਖਾਲੀ ਹੋਵੇਗੀ, ਉਥੇ ਸੜਕਾਂ ਦੇ ਟੋਇਆਂ ਆਦਿ ਤੋਂ ਨਿਜ਼ਾਤ ਹਾਸਲ ਹੋਵੇਗੀ।ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਰ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਵੱਲਾ ਧਾਰਮਿਕ ਅਤੇ ਇਤਿਹਾਸਕ ਪੱਖੋਂ ਬੜਾ ਮਹੱਤਵਪੂਰਨ ਹੈ।ਇਸ ਤੋਂ ਪਹਿਲਾਂ ਇਲਾਕਾ ਨਿਵਾਸੀਆਂ ਵੱਲੋਂ ਮੇਅਰ ਅਤੇ ਵਿਧਾਇਕਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਰਣਜੀਤ ਸਿੰਘ ਭਗਤ, ਨਗਰ ਨਿਗਮ ਅਧਿਕਾਰੀ, ਕਰਮਚਾਰੀ ਅਤੇ ਕਾਫੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।